ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੇ ਇਲਜ਼ਾਮ (ETV Bharat (ਪੱਤਰਕਾਰ, ਅੰਮ੍ਰਿਤਸਰ)) ਅੰਮ੍ਰਿਤਸਰ : ਅੱਜ ਅੰਮ੍ਰਿਤਸਰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਸਿੱਖ ਜਥੇਬੰਦੀਆ ਮੰਗ ਪੱਤਰ ਦੇਣ ਦੇ ਲਈ ਪਹੁੰਚੀਆਂ ਹਨ। ਇਸ ਮੌਕੇ ਸਿੱਖ ਜਥੇਬੰਦੀ ਦੇ ਆਗੂ ਗੁਰਜੀਤ ਸਿੰਘ ਨੇ ਦੱਸਿਆ ਕਿ ਸ਼੍ਰੀ ਮੁਕਤਸਰ ਸਾਹਿਬ ਤੋਂ ਹੀ ਅੱਜ ਸਿੰਘ ਸਾਹਿਬ ਕੋਲ 2008 ਦਾ ਮਾਮਲਾ ਨਿੱਜੀ ਡੇਰੇਦਾਰ ਬਾਬਾ ਬਲਵੰਤ ਸਿੰਘ ਨਾਭੀ ਸਿਹੋੜੇ ਵਾਲਿਆਂ ਦਾ ਲੈ ਕੇ ਆਏ ਹਨ।
ਗੁਰੂ ਗ੍ਰੰਥ ਸਾਹਿਬ ਨੂੰ ਤਿਲਕ ਲਗਾਇਆ ਗਿਆ, ਜੋ ਕਿ ਸਾਡੀ ਮਰਿਆਦਾ ਦੇ ਬਿਲਕੁਲ ਉਲਟ :
ਜਥੇਬੰਦੀ ਦੇ ਆਗੂ ਨੇ ਦੱਸਿਆ ਹੈ ਕਿ ਉੱਥੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਗਈ ਹੈ। ਇਨ੍ਹਾ ਨੇ ਬਲਵੰਤ ਸਿੰਘ ਨਾਭੀ ਡੇਰੇਦਾਰ ਵੱਲੋਂ ਆਪਣੇ ਕਿਸੇ ਡੇਰੇ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਹੋਇਆ ਸੀ, ਤਾਂ ਉਸ ਵਿੱਚ ਉਨ੍ਹਾਂ ਗੁਰੂ ਗ੍ਰੰਥ ਸਾਹਿਬ ਨੂੰ ਤਿਲਕ ਲਗਾਇਆ ਗਿਆ ਹੈ, ਜੋ ਕਿ ਸਾਡੀ ਮਰਿਆਦਾ ਦੇ ਬਿਲਕੁਲ ਉਲਟ ਹੈ, ਸਾਡੀ ਮਰਿਆਦਾ ਦੇ ਖਿਲਾਫ ਹੈ। ਉਨ੍ਹਾਂ ਕਿਹਾ ਕਿ ਇਹ ਸਾਡੇ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰੂ ਗੋਬਿੰਦ ਸਿੰਘ ਜੀ ਦੀ ਬੇਅਦਬੀ ਕੀਤੀ ਗਈ ਹੈ।
ਇਸ ਵਿੱਚ ਚੰਦੂ ਮਾਂਜਰਾ , ਬੀਬੀ ਪ੍ਰਨੀਤ ਕੌਰ ਅਤੇ ਸੁਰਜੀਤ ਸਿੰਘ ਰੱਖੜਾ ਸ਼ਾਮਿਲ :
ਜਥੇਬੰਦੀ ਦੇ ਆਗੂ ਨੇ ਦੱਸਿਆ ਹੈ ਕਿ ਜਦੋਂ ਇਹ ਸਭ ਕੁਝ ਹੋ ਰਿਹਾ ਸੀ ਤਾਂ ਇਸ ਵਿੱਚ ਚੰਦੂ ਮਾਂਜਰਾ , ਬੀਬੀ ਪ੍ਰਨੀਤ ਕੌਰ ਅਤੇ ਸੁਰਜੀਤ ਸਿੰਘ ਰੱਖੜਾ ਸ਼ਾਮਿਲ ਸਨ, ਜਿਨ੍ਹਾਂ ਦੁਆਰਾ ਗੁਰੂ ਗ੍ਰੰਥ ਸਾਹਿਬ ਨੂੰ ਤਿਲਕ ਲਗਾਇਆ ਗਿਆ ਹੈ। ਪਰ ਇਨ੍ਹਾਂ ਉੱਤੇ ਬਿਲਕੁਲ ਵੀ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ। ਜਦੋਂ ਉਨ੍ਹਾਂ ਖਿਲਾਫ ਸਾਡੇ ਵੱਲੋਂ ਐਪਲੀਕੇਸ਼ਨ ਵੀ ਦਿੱਤੀ ਗਈ ਹੈ।
ਉਨ੍ਹਾਂ ਨੇ ਆਪਣੇ ਡੇਰੇ ਦੇ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ :
ਜਥੇਬੰਦੀ ਦੇ ਆਗੂ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਡੇਰੇ ਦੇ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਹੋਇਆ ਸੀ। ਉਸ ਸਮੇਂ ਉਨ੍ਹਾਂ ਨੇ 2008 ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਗੁਰੂ ਗ੍ਰੰਥ ਸਾਹਿਬ ਜੀ ਨੂੰ ਤਿਲਕ ਲਗਾਇਆ ਗਿਆ ਸੀ। ਕਿਹਾ ਕਿ ਉਦੋਂ ਅੱਜ ਤੋਂ 2 ਸਾਲ ਪਹਿਲਾਂ ਵੀ ਪੱਤਰ ਦਿੱਤਾ ਗਿਆ ਸੀ ਅਤੇ ਅਸੀਂ ਅੱਜ ਅਸੀਂ ਉਨ੍ਹਾਂ ਖਿਲਾਫ ਮੰਗ ਪੱਤਰ ਲੈ ਕੇ ਆਏ ਹਾਂ।