ਅੰਮ੍ਰਿਤਸਰ: ਪੰਜਾਬ ਵਿੱਚ ਲਗਾਤਾਰ ਹੀ ਪ੍ਰਵਾਸੀਆਂ ਦਾ ਦਬਦਬਾ ਬਣਦਾ ਦਿਖਾਈ ਦੇ ਰਿਹਾ ਹੈ। ਪ੍ਰਵਾਸੀਆਂ ਵੱਲੋਂ ਸਿੱਖ ਨੌਜਵਾਨਾਂ ਨਾਲ ਗੁੰਡਾਗਰਦੀ ਦਾ ਇੱਕ ਮਾਮਲਾ ਸਾਹਮਣੇ ਆਇਆ ਹੈ। ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਦਾਣਾ ਮੰਡੀ ਵਿੱਚ ਪ੍ਰਵਾਸੀਆਂ ਵੱਲੋਂ ਇਕੱਠੇ ਹੋਕੇ ਸਿੱਖ ਨੌਜਵਾਨਾਂ ਦੇ ਨਾਲ ਕੁੱਟਮਾਰ ਕੀਤੀ ਗਈ ਅਤੇ ਉਹਨਾਂ ਦੀ ਦਸਤਾਰ ਤੱਕ ਉਤਾਰ ਦਿੱਤੀ ਗਈ।
ਸਿੱਖ ਨੌਜਵਾਨ ਦੀ ਕੁੱਟਮਾਰ
ਇਸ ਦੌਰਾਨ ਜੰਡਿਆਲਾ ਗੁਰੂ ਤੋਂ ਜਾ ਰਹੇ ਸੋਨੂ ਜੰਡਿਆਲਾ ਨਾਮ ਦੇ ਸਮਾਜਸੇਵੀ ਨੌਜਵਾਨ ਵੱਲੋਂ ਮੌਕੇ ਉੱਤੇ ਖੜ੍ਹ ਕੇ ਸਿੱਖ ਨੌਜਵਾਨਾਂ ਦੀ ਜਾਨ ਬਚਾਈ ਗਈ ਅਤੇ ਪ੍ਰਵਾਸੀ ਮਜ਼ਦੂਰਾਂ ਨੂੰ ਤਾੜਨਾ ਕੀਤੀ। ਇਸ ਸਬੰਧੀ ਮੀਡੀਆ ਨਾਲ ਗੱਲਬਾਤ ਕਰਦਿਆਂ ਸੋਨੂ ਜੰਡਿਆਲਾ ਨੇ ਦੱਸਿਆ ਕਿ ਉਹ ਬੀਤੀ ਰਾਤ ਆਪਣੇ ਨਿੱਜੀ ਕੰਮ ਤੋਂ ਵਾਪਸ ਘਰ ਆ ਰਹੇ ਸਨ ਤਾਂ ਰਸਤੇ ਵਿੱਚ ਜੰਡਿਆਲਾ ਗੁਰੂ ਦਾਣਾ ਮੰਡੀ ਨਜ਼ਦੀਕ ਕੁਝ ਪ੍ਰਵਾਸੀ ਮਜ਼ਦੂਰ ਸਿੱਖ ਨੌਜਵਾਨ ਦੀ ਕੁੱਟਮਾਰ ਕਰ ਰਹੇ ਸਨ ਅਤੇ ਉਸਦੀ ਦਸਤਾਰ ਵੀ ਉਤਾਰ ਦਿੱਤੀ ਸੀ।