ਪੰਜਾਬ

punjab

ETV Bharat / state

ਨਸ਼ਾ ਤਸਕਰੀ ਦੇ ਮਾਮਲੇ ਵਿੱਚ ਬਿਕਰਮ ਮਜੀਠੀਆ ਦੇ ਕਰੀਬੀ ਰਡਾਰ ਉੱਤੇ, 2 ਫਰਵਰੀ ਨੂੰ ਪੇਸ਼ ਹੋਣ ਲਈ ਕੀਤਾ ਗਿਆ ਤਲਬ - ਸਪੈਸ਼ਲ ਜਾਂਚ ਟੀਮ

ਪਿਛਲੇ ਲੰਮੇਂ ਸਮੇਂ ਤੋਂ ਡਰੱਗ ਤਸਕਰੀ ਦੇ ਇਲਜ਼ਾਮਾਂ ਵਿੱਚ ਘਿਰੇ ਹੋਏ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਵੀ ਹੁਣ ਪੰਜਾਬ ਸਰਕਾਰ ਦੀ ਰਡਾਰ ਉੱਤੇ ਹਨ। ਸਪੈਸ਼ਲ ਜਾਂਚ ਟੀਮ ਨੇ ਮਜੀਠੀਆ ਦੇ ਚਾਰ ਕਰੀਬੀਆਂ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ।

Akali leader Bikram Majithia is on the close radar
ਨਸ਼ਾ ਤਸਕਰੀ ਦੇ ਮਾਮਲੇ ਵਿੱਚ ਬਿਕਰਮ ਮਜੀਠੀਆ ਦੇ ਕਰੀਬੀ ਰਡਾਰ ਉੱਤੇ

By ETV Bharat Punjabi Team

Published : Jan 29, 2024, 4:18 PM IST

ਚੰਡੀਗੜ੍ਹ: ਨਸ਼ਾ ਤਸਕਰੀ ਵਿੱਚ ਪੰਜਾਬ ਅੰਦਰ ਕਰੋੜਾਂ ਰੁਪਏ ਕਮਾਉਣ ਦੇ ਇਲਜ਼ਾਮ ਹੇਠ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਜੇਲ੍ਹ ਦੀ ਹਵਾ ਖਾ ਚੁੱਕੇ ਹਨ ਅਤੇ ਹੁਣ ਮੁੜ ਤੋਂ ਬਿਕਰਮ ਮਜੀਠੀਆ ਦੇ 4 ਕਰੀਬੀ ਪੰਜਾਬ ਸਰਕਾਰ ਵੱਲੋਂ ਗਠਿਤ ਸਪੈਸ਼ਲ ਜਾਂਚ ਟੀਮ ਦੀ ਰਡਾਰ ਉੱਤੇ ਹਨ। ਇਨ੍ਹਾਂ ਕਰੀਬੀਆਂ ਨੂੰ ਐੱਸਆਈਟੀ ਵੱਲੋਂ 2 ਫਰਵਰੀ ਨੂੰ ਪੇਸ਼ ਹੋਣ ਲਈ ਤਲਬ ਵੀ ਕੀਤਾ ਗਿਆ ਹੈ।

ਇਨ੍ਹਾਂ ਚਾਰ ਲੋਕਾਂ ਨੂੰ ਭੇਜੇ ਗਏ ਸੰਮਨ: ਐਸਆਈਟੀ ਨੇ ਮੇਜਰ ਸ਼ਿਵਚਰਨ ਸਿੰਘ ਸ਼ਿਵੀ, ਕਰਤਾਰ ਸਿੰਘ, ਤਲਬੀਰ ਸਿੰਘ ਗਿੱਲ ਅਤੇ ਬੁੱਧ ਰਾਮ ਨੂੰ ਨੋਟਿਸ ਜਾਰੀ ਕੀਤਾ ਹੈ। ਚਾਰਾਂ ਨੂੰ 2 ਫਰਵਰੀ ਨੂੰ ਬਿਆਨ ਦੇਣ ਲਈ ਬੁਲਾਇਆ ਗਿਆ ਹੈ। ਇਸ ਤੋਂ ਪਹਿਲਾਂ SIT ਨੇ ਮਜੀਠੀਆ ਤੋਂ ਪੁੱਛਗਿੱਛ ਕੀਤੀ ਸੀ। ਨਾਲ ਹੀ ਮਜੀਠੀਆ ਤੋਂ ਮਾਮਲੇ ਨਾਲ ਸਬੰਧਤ ਰਿਕਾਰਡ ਵੀ ਤਲਬ ਕੀਤਾ ਗਿਆ। ਮਜੀਠੀਆ ਮਾਮਲੇ 'ਚ ਪੁਲਿਸ ਵੱਲੋਂ ਨਵੀਂ SIT ਦਾ ਗਠਨ ਕੀਤਾ ਗਿਆ ਹੈ। ਹੁਣ ਐਸਆਈਟੀ ਦੀ ਜ਼ਿੰਮੇਵਾਰੀ ਪਟਿਆਲਾ ਰੇਂਜ ਦੇ ਡੀਆਈਜੀ ਐਚਐਸ ਭੁੱਲਰ ਨੂੰ ਦਿੱਤੀ ਗਈ ਹੈ। ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਦੇ ਸੇਵਾਮੁਕਤ ਹੋਣ ਤੋਂ ਬਾਅਦ ਸਰਕਾਰ ਨੇ ਐਸਆਈਟੀ ਦਾ ਪੁਨਰਗਠਨ ਕੀਤਾ ਸੀ। ਐਸਆਈਟੀ ਵਿੱਚ ਡੀਆਈਜੀ ਭੁੱਲਰ ਤੋਂ ਇਲਾਵਾ ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਅਤੇ ਧੂਰੀ ਦੇ ਐਸਪੀ ਯੋਗੇਸ਼ ਸ਼ਰਮਾ ਅਤੇ ਕੁਝ ਹੋਰ ਅਧਿਕਾਰੀ ਸ਼ਾਮਲ ਸਨ।

ਬਿਕਰਮ ਮਜੀਠੀਆ ਨੇ ਨਕਾਰੇ ਹਨ ਇਲਜ਼ਾਮ: ਦੱਸ ਦਈਏ ਕਿ ਪੁਲਿਸ ਨੇ ਇਹ ਮਾਮਲਾ ਦੋ ਸਾਲ ਪਹਿਲਾਂ 20 ਦਸੰਬਰ 2021 ਨੂੰ ਮਜੀਠੀਆ ਵਿਰੁੱਧ ਦਰਜ ਕੀਤਾ ਸੀ ਪਰ ਅਦਾਲਤਾਂ ਨੇ ਉਸ ਦੀ ਗ੍ਰਿਫ਼ਤਾਰੀ ਦੋ ਮਹੀਨਿਆਂ ਲਈ ਟਾਲ ਦਿੱਤੀ ਸੀ। 5 ਮਹੀਨੇ ਜੇਲ੍ਹ ਵਿੱਚ ਰਹਿਣ ਤੋਂ ਬਾਅਦ ਮਜੀਠੀਆ ਨੂੰ 10 ਅਗਸਤ 2022 ਨੂੰ ਜ਼ਮਾਨਤ ਮਿਲ ਗਈ ਸੀ। ਮਜੀਠੀਆ ਨੇ ਇਲਜ਼ਾਮ ਲਾਇਆ ਹੈ ਕਿ ਜਿਸ ਕੇਸ ਵਿੱਚ ਉਹ ਜੇਲ੍ਹ ਤੋਂ ਪਰਤਿਆ ਹੈ, ਉਸ ਵਿੱਚ ਹਾਲੇ ਤੱਕ ਕੋਈ ਚਾਰਜਸ਼ੀਟ ਦਾਖ਼ਲ ਨਹੀਂ ਕੀਤੀ ਗਈ ਹੈ। ਇਹ ਉਸ 'ਤੇ ਲਗਾਇਆ ਗਿਆ ਇੱਕ ਵਿਲੱਖਣ ਐਨਡੀਪੀਐਸ ਕੇਸ ਹੈ, ਜਿਸ ਵਿੱਚ ਪੁਲਿਸ ਨੇ ਕੋਈ ਬਰਾਮਦਗੀ ਨਹੀਂ ਕੀਤੀ। ਮਜੀਠੀਆ ਨੇ ਵਗਾਤਾਰ ਸੂਬਾ ਸਰਕਾਰ ਉੱਤੇ ਸਿਆਸੀ ਬਦਲਾਖੋਰੀ ਦੇ ਵੀ ਇਲਜ਼ਾਮ ਲਗਾਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਸਿਆਸੀ ਵਿਰੋਧੀਆਂ ਨੂੰ ਬਦਲੇ ਦੀ ਭਾਵਨਾ ਨਾਲ ਜੇਲ੍ਹਾਂ ਵਿੱਚ ਡੱਕ ਰਹੀ ਹੈ।

ABOUT THE AUTHOR

...view details