ਪੰਜਾਬ

punjab

ਕਿਰਪਾਨ ਕਾਰਨ ਜਹਾਜ਼ ਨਹੀਂ ਚੜ੍ਹਨ ਦਿੱਤੇ ਕਿਸਾਨ, ਟਿਕਟਾਂ ਕੀਤੀਆਂ ਕੈਂਸਲ, ਦੇਖੋ ਕਿਸਾਨਾਂ ਨੇ ਕੀ ਲਿਆ ਐਕਸ਼ਨ - SKM Kisan Union

By ETV Bharat Punjabi Team

Published : Aug 26, 2024, 7:54 PM IST

SKM Kisan Union: ਹਾਲ ਹੀ ਵਿੱਚ ਤਾਮਿਲਨਾਡੂ ਦੇ ਤਿਰਚੁਰਾਪੱਲੀ ਅਤੇ ਪਾਂਡੀਚੇਰੀ ਵਿੱਚ ਜਾ ਰਹੇ ਕਿਸਾਨ ਆਗੂਆਂ ਨੂੰ ਜਹਾਜ਼ ਵਿੱਚ ਬੈਠਣ ਤੋਂ ਰੋਕ ਦਿੱਤਾ ਗਿਆ। ਇਸ ਦਾ ਕਾਰਨ ਉਨ੍ਹਾਂ ਦੁਆਰਾ ਪਹਿਨੀ ਕਿਰਪਾਨ ਦੱਸਿਆ ਜਾ ਰਿਹਾ ਹੈ।

FARMERS STOPPED DELHI AIRPORT
FARMERS STOPPED DELHI AIRPORT (ETV Bharat)

FARMERS STOPPED DELHI AIRPORT (ETV Bharat)

ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਵੱਲੋਂ ਤਾਮਿਲਨਾਡੂ ਦੇ ਤਿਰਚੁਰਾਪੱਲੀ ਅਤੇ ਪਾਂਡੀਚੇਰੀ ਵਿੱਚ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ ਦੇ ਮੁੱਦੇ ’ਤੇ ਕਰਵਾਈਆਂ ਮਹਾਂਪੰਚਾਇਤਾਂ ਵਿੱਚ ਸ਼ਾਮਲ ਹੋਣ ਜਾ ਰਹੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਬਲਦੇਵ ਸਿੰਘ ਸਿਰਸਾ ਅਤੇ ਸੁਖਦੇਵ ਸਿੰਘ ਭੋਜਰਾਜ ਨੂੰ ਜਹਾਜ਼ ਵਿੱਚ ਬੈਠਣ ਤੋਂ ਰੋਕ ਦਿੱਤਾ ਗਿਆ।

FARMERS STOPPED DELHI AIRPORT (ETV Bharat)

ਹੁਣ ਇਸ ਪੂਰੇ ਮਾਮਲੇ ਉਤੇ ਕਿਸਾਨ ਆਗੂਆਂ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ ਅਤੇ ਕਿਹਾ, 'ਸੁਰੱਖਿਆ ਕਰਮੀਆਂ ਵੱਲੋਂ ਕਿਰਪਾਨ ਨੂੰ ਮੁੱਦਾ ਬਣਾਇਆ ਗਿਆ ਅਤੇ ਕਿਸਾਨ ਆਗੂਆਂ ਨੂੰ ਹਵਾਈ ਜਹਾਜ਼ ਵਿੱਚ ਚੜ੍ਹਨ ਨਹੀਂ ਦਿੱਤਾ ਗਿਆ, ਜਦਕਿ ਅੱਜ ਤੋਂ ਪਹਿਲਾਂ ਵੀ ਕਈ ਵਾਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਬਲਦੇਵ ਸਿੰਘ ਸਿਰਸਾ ਅਤੇ ਸੁਖਦੇਵ ਸਿੰਘ ਭੋਜਰਾਜ ਕਿਰਪਾਨ ਨਾਲ ਹਵਾਈ ਸਫ਼ਰ ਕਰ ਚੁੱਕੇ ਹਨ। ਸੁਖਦੇਵ ਸਿੰਘ ਭੋਜਰਾਜ ਨੂੰ ਪਹਿਲਾਂ ਤਾਂ ਜਾਣ ਦੀ ਇਜ਼ਾਜਤ ਦੇ ਦਿੱਤੀ ਗਈ ਪਰ ਫਿਰ ਰੋਕ ਲਿਆ ਗਿਆ। ਕੇਂਦਰ ਸਰਕਾਰ ਦੇ ਹੁਕਮਾਂ ਅਨੁਸਾਰ ਸੁਰੱਖਿਆ ਕਰਮੀਆਂ ਨੇ ਕਿਰਪਾਨ ਨੂੰ ਹੀ ਮੁੱਦਾ ਬਣਾ ਲਿਆ ਹੈ।'

ਇਸ ਦੌਰਾਨ ਆਪਣੀ ਗੱਲਬਾਤ ਜਾਰੀ ਰੱਖਦੇ ਹੋਏ ਉਨ੍ਹਾਂ ਨੇ ਕਿਹਾ, 'ਅਸਲੀਅਤ ਇਹ ਹੈ ਕਿ ਕੇਂਦਰ ਸਰਕਾਰ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਦੇ ਮੁੱਦੇ 'ਤੇ 13 ਫਰਵਰੀ ਤੋਂ ਦੱਖਣੀ ਭਾਰਤ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਦੇ ਵਿਸਥਾਰ ਤੋਂ ਡਰੀ ਹੋਈ ਹੈ। ਪ੍ਰਸਾਸ਼ਨ ਇਸ ਲਈ ਤਾਨਾਸ਼ਾਹ ਵਾਂਗ ਕੰਮ ਕਰ ਰਿਹਾ ਹੈ, ਹਾਲ ਹੀ ਵਿੱਚ 15 ਅਗਸਤ ਨੂੰ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ 'ਤੇ ਤਾਮਿਲਨਾਡੂ ਦੇ 17 ਜ਼ਿਲ੍ਹਿਆਂ ਅਤੇ ਕਰਨਾਟਕ ਦੇ 15 ਜ਼ਿਲ੍ਹਿਆਂ ਵਿੱਚ ਟਰੈਕਟਰ ਮਾਰਚ ਕੱਢਿਆ ਗਿਆ ਅਤੇ ਵੱਡੀਆਂ ਮਹਾਂਪੰਚਾਇਤਾਂ ਵੀ ਲਗਾਤਾਰ ਕਰਵਾਈਆਂ ਜਾ ਰਹੀਆਂ ਹਨ।

ਕਿਸਾਨ ਆਗੂਆਂ ਨੇ ਅੱਗੇ ਕਿਹਾ, 'ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ ਦੇ ਮੁੱਦੇ 'ਤੇ ਸੜਕਾਂ ਤੋਂ ਲੈ ਕੇ ਸੰਸਦ ਤੱਕ ਉਠਾਈ ਜਾ ਰਹੀ ਆਵਾਜ਼ ਕਾਰਨ ਭਾਜਪਾ ਸਰਕਾਰ 'ਚ ਦਹਿਸ਼ਤ ਦਾ ਮਾਹੌਲ ਹੈ ਅਤੇ ਘਬਰਾਹਟ 'ਚ ਸਰਕਾਰ ਵੱਲੋਂ ਕਿਸਾਨ ਅੰਦੋਲਨ ਦੇ ਪਸਾਰ ਨੂੰ ਰੋਕਣ ਲਈ ਅਜਿਹੇ ਹੱਥਕੰਡੇ ਅਪਣਾਏ ਜਾ ਰਹੇ ਹਨ।'

ABOUT THE AUTHOR

...view details