ਪੰਜਾਬ

punjab

ETV Bharat / state

ਮਰਹੂਮ ਹਿੰਦੂ ਨੇਤਾ ਸੁਧੀਰ ਸੂਰੀ ਦੇ ਦੋਵੇਂ ਲੜਕੇ ਫਿਰੌਤੀ ਮੰਗਣ ਦੇ ਇਲਜ਼ਾਮ ਹੇਠ ਗ੍ਰਿਫ਼ਤਾਰ, ਅੰਮ੍ਰਿਤਸਰ ਪੁਲਿਸ ਨੇ ਕੀਤੀ ਕਾਰਵਾਈ - sons of Sudhir Suri arrested - SONS OF SUDHIR SURI ARRESTED

ਨਵੰਬਰ 2022 ਵਿੱਚ ਕਤਲ ਕੀਤੇ ਗਏ ਹਿੰਦੂ ਨੇਤਾ ਸੁਧੀਰ ਸੂਰੀ ਦੇ ਦੋਵਾਂ ਪੁੱਤਰਾਂ ਪਾਰਸ ਅਤੇ ਮਾਣਕ ਨੂੰ ਅੰਮ੍ਰਿਤਸਰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਦੋਵਾਂ ਉੱਤੇ ਫਿਰੌਤੀ ਮੰਗਣ ਦੇ ਇਲਜ਼ਾਮ ਹਨ।

SONS OF SUDHIR SURI ARRESTED
ਸੁਧੀਰ ਸੂਰੀ ਦੇ ਦੋਵੇਂ ਲੜਕੇ ਫਿਰੌਤੀ ਮੰਗਣ ਦੇ ਇਲਜ਼ਾਮ ਹੇਠ ਗ੍ਰਿਫ਼ਤਾਰ (etv bharat punjab (ਅੰਮ੍ਰਿਤਸਰ ਰਿਪੋਟਰ))

By ETV Bharat Punjabi Team

Published : Jul 15, 2024, 8:51 PM IST

ਰਣਜੀਤ ਸਿੰਘ ਢਿੱਲੋਂ,ਪੁਲਿਸ ਕਮਿਸ਼ਨਰ,ਅੰਮ੍ਰਿਤਸਰ (etv bharat punjab (ਅੰਮ੍ਰਿਤਸਰ ਰਿਪੋਟਰ))

ਅੰਮ੍ਰਿਤਸਰ:ਜਿੱਥੇ ਇੱਕ ਪਾਸੇ ਗੈਂਗਸਟਰਾਂ ਵੱਲੋਂ ਵਪਾਰੀਆਂ ਨੂੰ ਫੋਨ ਕਰਕੇ ਫਿਰੋਤੀਆਂ ਮੰਗਣ ਦੇ ਮਾਮਲੇ ਸਾਹਮਣੇ ਆ ਰਹੇ ਸਨ, ਉੱਥੇ ਹੀ ਦੂਸਰੇ ਪਾਸੇ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਮਰਹੂਮ ਹਿੰਦੂ ਨੇਤਾ ਸੁਧੀਰ ਸੂਰੀ ਦੇ ਦੋਵਾਂ ਲੜਕਿਆਂ ਵੱਲੋਂ ਇੱਕ ਵਪਾਰੀ ਤੋਂ 6 ਲੱਖ ਰੁਪਏ ਦੀ ਫਿਰੋਤੀ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿੱਚ ਥਾਣਾ ਸਿਵਲ ਲਾਈਨ ਦੀ ਪੁਲਿਸ ਵੱਲੋਂ ਸੁਧੀਰ ਸੂਰੀ ਦੇ ਲੜਕੇ ਮਾਣਕ ਸੂਰੀ ਅਤੇ ਪਾਰਸ ਸੂਰੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

6 ਲੱਖ ਰੁਪਏ ਫਿਰੌਤੀ:ਇਸ ਸੰਬੰਧ ਵਿੱਚ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 26 ਜੂਨ 2024 ਨੂੰ ਕਮਲ ਕੰਤ ਨਾਮ ਦਾ ਵਿਅਕਤੀ ਜੋ ਕਿ ਅੰਮ੍ਰਿਤਸਰ ਦੀਪ ਕੰਪਲੈਕਸ ਵਿੱਚ ਆਨਲਾਈਨ ਮੋਬਾਈਲ ਖਰੀਦਣ ਅਤੇ ਵੇਚਣ ਦਾ ਕਾਰੋਬਾਰ ਕਰਦਾ ਹੈ, ਉਸ ਨੂੰ ਫਿਰੌਤੀ ਲਈ ਸ਼ਿਕਾਰ ਬਣਾਇਆ ਗਿਆ ।ਪੁਲਿਸ ਮੁਤਾਬਿਕ ਮੁਲਜ਼ਮ ਮਾਣਕ ਸੂਰੀ ਅਤੇ ਪਾਰਸ ਸੂਰੀ ਵੱਲੋਂ ਪਹਿਲਾਂ ਤਾਂ ਪੀੜਤ ਦੁਕਾਨਦਾਰ ਦੇ ਸਾਰੇ ਮੋਬਾਈਲਾਂ ਨੂੰ ਬਾਕਸ ਵਿੱਚ ਪਾ ਕੇ ਕਿਸੇ ਦੂਸਰੀ ਥਾਂ ਉੱਤੇ ਲਿਜਾਂਦਾ ਗਿਆ। ਬਾਅਦ ਵਿੱਚ ਉੱਥੇ ਦੁਕਾਨਦਾਰ ਨੂੰ ਬੁਲਾ ਕੇ ਉਸ ਦੇ ਕੋਲੋਂ 6 ਲੱਖ ਰੁਪਏ ਦੀ ਫਰੋਤੀ ਮੰਗੀ ਅਤੇ 6 ਲੱਖ ਰੁਪਏ ਲੈਣ ਤੋਂ ਬਾਅਦ ਉਸ ਨੂੰ 15 ਲੱਖ ਰੁਪਏ ਦੀ ਰਸੀਦ ਕੱਟ ਕੇ ਦਿੱਤੀ ਅਤੇ ਕਿਹਾ ਕਿ ਇਹ ਸ਼ਿਵ ਸੈਨਾ ਦੇ ਲਈ ਡੋਨੇਸ਼ਨ ਹੈ।

ਸੁਰੱਖਿਆ ਵਾਪਿਸ: ਜਿਸ ਤੋਂ ਬਾਅਦ ਸ਼ਿਕਾਇਤਕਰਤਾ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ ਅਤੇ ਪੁਲਿਸ ਨੇ ਪਾਰਸ ਸੂਰੀ ਅਤੇ ਮਾਣਕ ਸੂਰੀ ਨੂੰ ਗ੍ਰਿਫਤਾਰ ਕਰ ਲਿਆ। ਇਸ ਤੋਂ ਇਲਾਵਾ ਪੁਲਿਸ ਨੇ ਸੁਖਜਿੰਦਰ ਸਿੰਘ ਅਤੇ ਗੁਰਮੀਤ ਸਿੰਘ ਨਾਮ ਦੇ ਵਿਅਕਤੀਆਂ ਉੱਤੇ ਮਾਮਲਾ ਵੀ ਦਰਜ ਕੀਤਾ ਹੈ। ਅੰਮ੍ਰਿਤਸਰ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਹੁਣ ਇਹਨਾਂ ਦੋਵਾਂ ਦੀ ਪੁਲਿਸ ਸੁਰੱਖਿਆ ਵੀ ਵਾਪਸ ਲਈ ਜਾਵੇਗੀ ਅਤੇ ਫਿਲਹਾਲ ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।



ਸੁਧੀਰ ਸੂਰੀ ਦਾ ਕਤਲ:ਜਿਕਰਯੋਗ ਹੈ ਕਿ ਮਰਹੂਮ ਹਿੰਦੂ ਨੇਤਾ ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਸ਼ਿਵ ਸੈਨਾ ਟਕਸਾਲੀ ਦੇ ਵਿੱਚ ਮਾਣਕ ਸੂਰੀ ਅਤੇ ਪਾਰਸ ਸੂਰੀ ਨੂੰ ਵੱਡੀਆਂ ਜਿੰਮੇਵਾਰੀਆਂ ਦਿੱਤੀਆਂ ਗਈਆਂ ਸਨ ਅਤੇ ਹੁਣ ਇਹਨਾਂ ਦੋਵਾਂ ਦੇ ਉੱਪਰ ਮਾਮਲਾ ਦਰਜ ਹੋ ਗਿਆ ਅਤੇ ਪੁਲਿਸ ਨੇ ਇਹਨਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਦੱਸ ਦਈਏ ਮੁਲਜ਼ਮਾਂ ਦਾ ਪਿਤਾ ਸੁਧੀਰ ਸੂਰੀ ਇੱਕ ਹਿੰਦੂ ਨੇਤਾ ਸੀ, ਜਿਸ ਨੇ ਪੰਜਾਬ ਵਿੱਚ ਇੱਕ ਸਥਾਨਕ ਸੱਜੇ-ਪੱਖੀ ਜਥੇਬੰਦੀ ਸ਼ਿਵ ਸੈਨਾ (ਟਕਸਾਲੀ) ਦੇ ਪ੍ਰਧਾਨ ਵਜੋਂ ਸੇਵਾ ਕੀਤੀ। ਉਸ ਨੂੰ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਦੀਆਂ ਧਮਕੀਆਂ ਕਾਰਨ ਸੁਰੱਖਿਆ ਪ੍ਰਦਾਨ ਕੀਤੀ ਗਈ ਸੀ। ਉਸ ਨੂੰ 4 ਨਵੰਬਰ, 2022 ਨੂੰ ਅੰਮ੍ਰਿਤਸਰ ਵਿੱਚ ਹੀ ਇੱਕ ਸਥਾਨਕ ਦੁਕਾਨਦਾਰ ਨੇ ਦਿਨ ਦਿਹਾੜੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ।

ABOUT THE AUTHOR

...view details