ਪੰਜਾਬ

punjab

ETV Bharat / state

ਬੁੱਢੇ ਨਾਲੇ ਦੇ ਪੁੱਛੇ ਸਵਾਲ 'ਤੇ ਸਪੀਕਰ ਕੁਲਤਾਰ ਸੰਧਵਾਂ ਦਾ ਦੋ ਟੁੱਕ ਜਵਾਬ, ਕਿਹਾ... - Big statement of Kultar Sandhwan - BIG STATEMENT OF KULTAR SANDHWAN

Big statement of Kultar Sandhwan: ਹੰਬੜਾ ਰੋਡ 'ਤੇ ਨਿਜੀ ਸਮਾਗਮ 'ਚ ਪਹੁੰਚੇ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਸਮੇਤ ਵਿਧਾਇਕ ਗੁਰਪ੍ਰੀਤ ਗੋਗੀ ਨੇ ਪ੍ਰੋਗਰਾਮ 'ਚ ਹਿੱਸਾ ਲੈਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਬੁੱਢੇ ਨਾਲੇ ਨੂੰ ਲੈ ਕੇ ਵੀ ਜ਼ਿਕਰ ਕੀਤਾ। ਉਹਨਾਂ ਕਿਹਾ ਕਿ ਇਸ ਲਈ ਸਰਕਾਰ ਸੰਜੀਦਾ ਹੈ ਅਤੇ ਇਸ ਉੱਤੇ ਕੰਮ ਕਰ ਰਹੀ ਹੈ।

BIG STATEMENT OF KULTAR SANDHWAN
BIG STATEMENT OF KULTAR SANDHWAN (ETV Bharat)

By ETV Bharat Punjabi Team

Published : Aug 25, 2024, 4:01 PM IST

BIG STATEMENT OF KULTAR SANDHWAN (ETV Bharat)

ਲੁਧਿਆਣਾ:ਲੁਧਿਆਣਾ ਦੇ ਹੰਬੜਾ ਰੋਡ 'ਤੇ ਨਿਜੀ ਸਮਾਗਮ 'ਚ ਪਹੁੰਚੇ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਸਮੇਤ ਵਿਧਾਇਕ ਗੁਰਪ੍ਰੀਤ ਗੋਗੀ ਨੇ ਪ੍ਰੋਗਰਾਮ 'ਚ ਹਿੱਸਾ ਲੈਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਜਿੱਥੇ ਇਸ ਪ੍ਰੋਗਰਾਮ ਨੂੰ ਲੈ ਕੇ ਗੱਲਬਾਤ ਕੀਤੀ ਤਾਂ ਉਥੇ ਹੀ ਉਹਨਾਂ ਬੁੱਢੇ ਨਾਲੇ ਨੂੰ ਲੈ ਕੇ ਵੀ ਜ਼ਿਕਰ ਕੀਤਾ ਅਤੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਇਸ ਉੱਤੇ ਹਜ਼ਾਰਾਂ ਕਰੋੜ ਰੁਪਏ ਖਰਚ ਕੀਤਾ ਗਿਆ ਹੈ, ਪਰ ਸਥਿਤੀ ਜਿਉਂ ਦੀ ਤਿਉਂ ਹੈ ਕਿਹਾ ਕਿ ਇਸ ਲਈ ਸਰਕਾਰ ਸੰਜੀਦਾ ਹੈ ਅਤੇ ਇਸ ਉੱਤੇ ਕੰਮ ਕਰ ਰਹੀ ਹੈ।

ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਕਿਹਾ ਕਿ ਕੱਲ ਵੱਖ-ਵੱਖ ਜਥੇਬੰਦੀਆਂ ਵੱਲੋਂ ਕਾਲੇ ਪਾਣੀ 'ਤੇ ਲਗਾਏ ਧਰਨੇ 'ਤੇ ਜਿੱਥੇ ਸਰਕਾਰ ਵੀ ਚਿੰਤਿਤ ਹੈ ਤਾਂ ਉਥੇ ਹੀ ਉਹਨਾਂ ਕਿਹਾ ਕਿ ਬੁੱਢੇ ਨਾਲੇ 'ਤੇ ਹਜ਼ਾਰਾਂ ਕਰੋੜ ਰੁਪਏ ਖਰਚ ਹੋ ਚੁੱਕੇ ਹਨ, ਪਰ ਇਸ ਨੂੰ ਦਰੁਸਤ ਨਹੀਂ ਕੀਤਾ ਜਾ ਸਕਿਆ। ਇਸ ਲਈ ਸਰਕਾਰ ਸੰਜੀਦਾ ਹੈ ਅਤੇ ਸਰਕਾਰ ਇਸ ਉੱਤੇ ਕੰਮ ਕਰ ਰਹੀ ਹੈ, ਹਾਲਾਂਕਿ ਉਹਨਾਂ ਵਿਧਾਇਕ ਗੁਰਪ੍ਰੀਤ ਗੋਗੀ ਦੇ ਪੱਥਰ ਤੋੜਨ ਵਾਲੇ ਪੁੱਛੇ ਸਵਾਲ 'ਤੇ ਕਿਹਾ ਕਿ ਉਹ ਵਿਧਾਇਕ ਗੋਗੀ ਨਾਲ ਇਸ ਬਾਰੇ ਗੱਲਬਾਤ ਕਰਨਗੇ।

ਗਲਤੀਆਂ ਦਾ ਖਮਿਆਜਾ ਭੁਗਤਣਾ ਪਵੇਗਾ: ਵਿਧਾਇਕ ਗੁਰਪ੍ਰੀਤ ਗੋਗੀ ਨੇ ਵੀ ਚੁਟਕੀ ਲੈਂਦਿਆਂ ਫਿਰ ਤੋਂ ਅਧਿਕਾਰੀਆਂ 'ਤੇ ਨਿਸ਼ਾਨਾ ਸਾਧਿਆ ਹੈ। ਉਹਨਾਂ ਕਿਹਾ ਕਿ ਜਿੰਨ੍ਹਾਂ ਅਧਿਕਾਰੀਆਂ ਨੇ ਇਹ ਗਲਤੀਆਂ ਕੀਤੀਆਂ ਹਨ, ਉਹਨਾਂ ਨੂੰ ਇਸ ਦਾ ਖਮਿਆਜਾ ਭੁਗਤਣਾ ਪਵੇਗਾ। ਇਸ ਦੌਰਾਨ ਉਹਨਾਂ ਕਿਹਾ ਕਿ ਜਿੱਥੇ ਉਹਨਾਂ ਆਪਣਾ ਲੱਗਿਆ ਨੀਂਹ ਪੱਥਰ ਤੱਕ ਤੋੜ ਦਿੱਤਾ ਤਾਂ ਉੱਥੇ ਹੀ ਉਹਨਾਂ ਕਿਹਾ ਕਿ ਜਿਹੜੇ ਲੋਕ ਉਹਨਾਂ ਦਾ ਵਿਰੋਧ ਕਰਦੇ ਹਨ, ਉਹ ਉਹਨਾਂ ਦੇ ਨਾਲ ਹਨ ਅਤੇ ਜਿਹੜੇ ਉਹਨਾਂ ਦੀ ਪ੍ਰਸ਼ੰਸਾ ਕਰਦੇ ਹਨ, ਉਹ ਉਹਨਾਂ ਦੇ ਵੀ ਨਾਲ ਹਨ। ਉਹਨਾਂ ਕਿਹਾ ਕਿ ਇਸ ਬੁੱਢੇ ਨਾਲੇ ਦੇ ਜਰੀਏ ਲੋਕ ਜ਼ਹਿਰ ਪੀ ਰਹੇ ਹਨ ਅਤੇ ਕਈ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ, ਜਿਸ 'ਤੇ ਹੁਣ ਉਹ ਕੰਮ ਕਰ ਰਹੇ ਹਨ ਅਤੇ ਜਲਦ ਹੀ ਇਸਦਾ ਹੱਲ ਕੀਤਾ ਜਾਵੇਗਾ। ਇਸ ਦੌਰਾਨ ਉਹਨਾਂ ਬਾਕੀ ਸਿਆਸੀ ਪਾਰਟੀਆਂ ਨੂੰ ਵੀ ਰਲ ਕੇ ਕੰਮ ਕਰਨ ਦੀ ਸਲਾਹ ਦਿੱਤੀ।

ABOUT THE AUTHOR

...view details