ਪੰਜਾਬ

punjab

ETV Bharat / state

ਸਪੀਕਰ ਸੰਧਵਾਂ ਨੇ ਕੇਂਦਰ ਨੂੰ ਕਿਸਾਨਾਂ ਦੀਆਂ ਮੰਗਾਂ ਦੇ ਤੁਰੰਤ ਹੱਲ ਦੀ ਕੀਤੀ ਅਪੀਲ - FARMER PROTEST AT KHANAURI

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਭਖਦੇ ਮਸਲਿਆਂ ਦੇ ਹੱਲ ਲਈ ਗੱਲਬਾਤ ਸ਼ੁਰੂ ਕਰਨ ਦੀ ਅਪੀਲ ਕੀਤੀ।

Speaker Sandhwan appeals to the Center to immediately address the demands of farmers
ਸਪੀਕਰ ਸੰਧਵਾਂ ਨੇ ਕੇਂਦਰ ਨੂੰ ਕਿਸਾਨਾਂ ਦੀਆਂ ਮੰਗਾਂ ਦੇ ਤੁਰੰਤ ਹੱਲ ਦੀ ਕੀਤੀ ਅਪੀਲ (ETV BHARAT)

By ETV Bharat Punjabi Team

Published : 4 hours ago

ਫਰੀਦਕੋਟ:ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਭਖਦੇ ਮਸਲਿਆਂ ਦੇ ਹੱਲ ਲਈ ਉਨ੍ਹਾਂ ਨਾਲ ਸਾਰਥਕ ਗੱਲਬਾਤ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ। ਕਿਸਾਨਾਂ ਦੀਆਂ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਨ ਅਤੇ ਇਨ੍ਹਾਂ ਦੇ ਤੁਰੰਤ ਹੱਲ ਦੀ ਲੋੜ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਨੇ ਕੇਂਦਰ ਨੂੰ ਕਿਸਾਨਾਂ ਦੀਆਂ ਮੰਗਾਂ, ਜਿੰਨ੍ਹਾਂ ਵਿੱਚ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦੀ ਕਾਨੂੰਨੀ ਗਰੰਟੀ ਅਤੇ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨਾ ਸ਼ਾਮਿਲ ਹੈ, ਨੂੰ ਜਲਦ ਤੋਂ ਜਲਦ ਹੱਲ ਕਰਨ ਦੀ ਅਪੀਲ ਕੀਤੀ।

ਡੱਲੇਵਾਲ ਦੀ ਸਿਹਤ ਦੀ ਚਿੰਤਾ
ਸਪੀਕਰ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਜੋ 30 ਨਵੰਬਰ ਤੋਂ ਖਨੌਰੀ ਸਰਹੱਦ ਵਿਖੇ ਭੁੱਖ ਹੜਤਾਲ 'ਤੇ ਬੈਠੇ ਹਨ, ਦੀ ਸਿਹਤ 'ਤੇ ਵੀ ਡੂੰਘੀ ਚਿੰਤਾ ਜ਼ਾਹਿਰ ਕੀਤੀ ਹੈ। ਉਨ੍ਹਾਂ ਕਿਹਾ ਕਿ ਕੈਂਸਰ ਦਾ ਮਰੀਜ਼ ਹੋਣ ਦੇ ਬਾਵਜੂਦ ਕਿਸਾਨ ਆਗੂ ਡੱਲੇਵਾਲ ਕੇਂਦਰ ਤੋਂ ਮੰਗਾਂ ਮਨਾਉਣ ਲਈ ਮਰਨ ਵਰਤ ‘ਤੇ ਬੈਠੇ ਹਨ। ਸੰਧਵਾਂ ਨੇ ਕਿਸਾਨ ਆਗੂ ਦੀ ਜਾਨ ਬਚਾਉਣ ‘ਤੇ ਜ਼ੋਰ ਦਿੰਦਿਆਂ ਕੇਂਦਰ ਨੂੰ ਅਪੀਲ ਕੀਤੀ ਕਿ ਉਹ ਡੱਲੇਵਾਲ ਨੂੰ ਭੁੱਖ ਹੜਤਾਲ ਖਤਮ ਕਰਨ ਲਈ ਮਨਾਵੇ।


ਉਨ੍ਹਾਂ ਨੇ ਕਿਸਾਨ ਜਥੇਬੰਦੀਆਂ ਨੂੰ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਗਤੀਰੋਧ ਨੂੰ ਤੋੜਨ ਲਈ ਉਸਾਰੂ ਪਹੁੰਚ ਅਪਣਾਉਣ ਅਤੇ ਚੱਲ ਰਹੇ ਧਰਨਿਆਂ ਦਾ ਸਾਰਥਕ ਹੱਲ ਕੱਢਣ। ਕਿਸਾਨਾਂ ਲਈ ਆਪਣੀ ਹਮਾਇਤ ਨੂੰ ਦੁਹਰਾਉਂਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਜਾਇਜ਼ ਹਨ, ਜਿੰਨ੍ਹਾਂ ਵੱਲ ਤੁਰੰਤ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਕਿਸਾਨ ਭਾਈਚਾਰੇ ਦੀਆਂ ਚਿੰਤਾਵਾਂ/ਮਸਲਿਆਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਮਿਸਾਲੀ ਕਾਰਵਾਈ ਕਰਨ ਦੀ ਅਪੀਲ ਕੀਤੀ।

ABOUT THE AUTHOR

...view details