ਪੰਜਾਬ

punjab

By ETV Bharat Punjabi Team

Published : Aug 9, 2024, 8:23 PM IST

Updated : Aug 17, 2024, 12:13 PM IST

ETV Bharat / state

12ਵੀਂ ਜਮਾਤ 'ਚੋ 90% ਤੋਂ ਵੱਧ ਅੰਕ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਦਾ ਹੋਇਆ ਵਿਸ਼ੇਸ਼ ਸਨਮਾਨ - Special honor of students

Special honor of students: ਦਸਵੀਂ ਅਤੇ 12ਵੀਂ ਜਮਾਤ 'ਚੋ 90% ਤੋਂ ਵੱਧ ਅੰਕ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਮਾਗਮ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਵਾਉਣ ਵਾਲੇ ਅਧਿਆਪਕਾਂ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ।

SPECIAL HONOR OF STUDENTS
ਚੰਗੇ ਅੰਕ ਪ੍ਰਾਪਤ ਕਰਨ ਵਾਲਿਆ ਦਾ ਸਨਮਾਨ (ETV Bharat)

ਚੰਗੇ ਅੰਕ ਪ੍ਰਾਪਤ ਕਰਨ ਵਾਲਿਆ ਦਾ ਸਨਮਾਨ (ETV Bharat)

ਅੰਮ੍ਰਿਤਸਰ: ਅੱਜ ਦਸਵੀਂ ਅਤੇ 12ਵੀਂ ਜਮਾਤ 'ਚੋ 90% ਤੋਂ ਵੱਧ ਅੰਕ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਸਮਾਰੋਹ ਰੱਖਿਆ ਗਿਆ ਸੀ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ, ਵਿਧਾਨਸਭਾ ਹਲਕਾ ਜੰਡਿਆਲਾ ਵਿਖੇ ਬਿਜਲੀ ਅਤੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਹਰਭਜਨ ਸਿੰਘ ਈਟੀਓ ਵੀ ਮੌਜ਼ੂਦ ਸੀ।

ਇਸ ਸਮਾਗਮ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਵਾਉਣ ਵਾਲੇ ਅਧਿਆਪਕਾਂ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਦੇ ਨਾਲ ਹੀ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਭਵਿੱਖ ਵਿੱਚ ਵੀ ਸਰਕਾਰ ਵੱਲੋਂ ਬੱਚਿਆਂ ਨੂੰ ਬਣਦਾ ਹਰ ਸੰਭਵ ਯੋਗਦਾਨ ਦੇਣ ਦਾ ਭਰੋਸਾ ਦਿਵਾਇਆ ਗਿਆ।

ਸਨਮਾਨ ਲੈਣ ਤੋਂ ਬਾਅਦ ਸਕੂਲੀ ਵਿਦਿਆਰਥੀ ਅਤੇ ਸਕੂਲ ਸਟਾਫ਼ ਅਧਿਆਪਕ ਕਾਫੀ ਖੁਸ਼ ਨਜ਼ਰ ਆਏ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਵੱਖ-ਵੱਖ ਅਧਿਆਪਕਾਂ ਅਤੇ ਵਿਦਿਆਰਥਣਾਂ ਨੇ ਕਿਹਾ ਕਿ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਲਈ ਅਜਿਹੇ ਸਮਾਗਮ ਹੁੰਦੇ ਰਹਿਣੇ ਚਾਹੀਦੇ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ 90% ਅੰਕ ਹਾਸਲ ਕਰਨ ਦੇ ਨਾਲ ਅੱਜ ਜਿੱਥੇ ਸਨਮਾਨ ਸਮਾਰੋਹ ਵਿੱਚ ਵੱਡਾ ਸਨਮਾਨ ਵਿਦਿਆਰਥੀਆਂ ਨੂੰ ਪ੍ਰਾਪਤ ਹੋਇਆ ਹੈ, ਉੱਥੇ ਹੀ ਭਵਿੱਖ ਵਿੱਚ ਹੋਰ ਤਰੱਕੀ ਕਰਨ ਦੀ ਪ੍ਰੇਰਨਾ ਵੀ ਮਿਲੀ ਹੈ।

ਸਰਕਾਰ ਵੱਲੋਂ ਜਿੱਥੇ ਅਜਿਹੇ ਵੱਡੇ ਸਨਮਾਨ ਸਮਾਰੋਹ ਕੀਤੇ ਜਾ ਰਹੇ ਹਨ, ਉੱਥੇ ਹੀ ਆਰਥਿਕ ਪੱਖੋਂ ਕਮਜ਼ੋਰ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ ਵੀ ਸਰਕਾਰ ਨੂੰ ਉਪਰਾਲਾ ਕਰਨਾ ਚਾਹੀਦਾ ਹੈ, ਤਾਂ ਜੋ ਆਉਣ ਵਾਲੇ ਸਮੇਂ ਵਿੱਚ ਬੱਚੇ ਆਰਥਿਕ ਤੰਗੀ ਕਾਰਨ ਪੜ੍ਹਾਈ ਤੋਂ ਵਾਂਝੇ ਨਾ ਰਹਿਣ ਅਤੇ ਚੰਗੀਆਂ ਸਕਾਲਰਸ਼ਿਪ ਹਾਸਿਲ ਕਰ ਸੂਬੇ ਦਾ ਨਾਮ ਦੇਸ਼ ਭਰ ਵਿੱਚ ਰੋਸ਼ਨ ਕਰਨ।

Last Updated : Aug 17, 2024, 12:13 PM IST

ABOUT THE AUTHOR

...view details