ਪੰਜਾਬ

punjab

ਬਦਮਾਸ਼ਾਂ ਦੇ ਹੌਸਲੇ ਬੁਲੰਦ, ਦੁਕਾਨ 'ਤੇ ਹਮਲਾ ਕਰਕੇ ਨੌਜਵਾਨ ਕੀਤਾ ਜ਼ਖਮੀ; ਪਰਿਵਾਰ ਦੇ ਦੋਸ਼- ਹਾਲੇ ਤੱਕ ਪੁਲਿਸ ਨੇ ਨਹੀਂ ਕੀਤੀ ਕੋਈ ਕਾਰਵਾਈ - spirit of miscreants is high

By ETV Bharat Punjabi Team

Published : Jul 16, 2024, 10:30 PM IST

ਲੁਧਿਆਣਾ 'ਚ ਬਦਮਾਸ਼ਾਂ ਦੇ ਹੌਂਸਲੇ ਪੂਰੀ ਤਰ੍ਹਾਂ ਬੁਲੰਦ ਹੋ ਚੁੱਕੇ ਹਨ। ਉਨ੍ਹਾਂ ਵਲੋਂ ਇੱਕ ਦੁਕਾਨ 'ਤੇ ਹਮਲਾ ਕਰਕੇ ਨੌਜਵਾਨ ਨੂੰ ਜ਼ਖ਼ਮੀ ਕੀਤਾ ਗਿਆ ਹੈ। ਜਿਸ 'ਚ ਪੀੜਤ ਪਰਿਵਾਰ ਦਾ ਇਲਜ਼ਾਮ ਹੈ ਕਿ ਪੁਲਿਸ ਨੇ ਹਾਲੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਹੈ।

ਬਦਮਾਸ਼ਾਂ ਦੇ ਹੌਸਲੇ ਬੁਲੰਦ
ਬਦਮਾਸ਼ਾਂ ਦੇ ਹੌਸਲੇ ਬੁਲੰਦ (ETV BHARAT)

ਬਦਮਾਸ਼ਾਂ ਦੇ ਹੌਸਲੇ ਬੁਲੰਦ (ETV BHARAT)

ਲੁਧਿਆਣਾ:ਸ਼ਹਿਰ ਦੇ ਪੁਲਿਸ ਚੌਂਕੀ ਕੋਚਰ ਮਾਰਕੀਟ ਦੇ ਅਧੀਨ ਆਉਂਦੇ ਇਲਾਕੇ ਦੇ ਵਿੱਚ ਸਥਿਤ ਇੱਕ ਦੁਕਾਨ ਦੇ ਅੰਦਰ ਵੀਰਵਾਰ ਨੂੰ ਕੁਝ ਅਣਪਛਾਤੇ ਨੌਜਵਾਨਾਂ ਨੇ ਤਾਬੜ ਤੋੜ ਹਮਲਾ ਕਰ ਦਿੱਤਾ। ਜਿਸ ਵਿੱਚ ਇੱਕ ਨੌਜਵਾਨ ਵੀ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਜਿਸ ਤੋਂ ਬਾਅਦ ਉਹਨਾਂ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਪਰ ਪੁਲਿਸ ਨੇ ਹਲੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਹੈ।

ਪਰਿਵਾਰ ਦਾ ਇਲਜ਼ਾਮ-ਪੁਲਿਸ ਨੇ ਕੀਤੀ ਕਾਰਵਾਈ:ਪਰਿਵਾਰ ਦਾ ਇਲਜ਼ਾਮ ਹੈ ਕਿ ਵੀਰਵਾਰ ਵਾਲੇ ਦਿਨ ਕੁਝ ਅਣਪਛਾਤੇ ਨੌਜਵਾਨ ਉਹਨਾਂ ਦੀ ਦੁਕਾਨ ਦੇ ਬਾਹਰ ਆ ਕੇ ਖੜੇ ਹੋ ਕੇ ਭੱਦੀ ਸ਼ਬਦਾਵਲੀ ਵਰਤ ਰਹੇ ਸਨ। ਜਦੋਂ ਉਹਨਾਂ ਦੇ ਬੇਟੇ ਵੱਲੋਂ ਉਹਨਾਂ ਨੂੰ ਰੋਕਿਆ ਗਿਆ ਤਾਂ ਉਹ ਆਪਣੇ ਕੁਝ ਹੋਰ ਸਾਥੀਆਂ ਦੇ ਨਾਲ ਆਏ। ਜਿੰਨਾਂ ਨੇ ਦੁਕਾਨ ਦੇ ਵਿੱਚ ਜੰਮ ਕੇ ਭੰਨ ਤੋੜ ਕੀਤੀ ਅਤੇ ਤੇਜ਼ਧਾਰ ਹਥਿਆਰਾਂ ਦੇ ਨਾਲ ਉਹਨਾਂ ਦੇ ਬੇਟੇ 'ਤੇ ਵੀ ਹਮਲਾ ਕਰ ਦਿੱਤਾ, ਜਿਸ ਵਿੱਚ ਉਸ ਦੀ ਬਾਂਹ 'ਤੇ ਸੱਟਾਂ ਲੱਗੀਆਂ ਹਨ। ਉਹਨਾਂ ਨੇ ਪੁਲਿਸ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ ਪਰ ਹਾਲੇ ਤੱਕ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ ਹੈ। ਪਰਿਵਾਰ ਨੇ ਕਿਹਾ ਹੈ ਕਿ ਸਾਨੂੰ ਇਨਸਾਫ਼ ਚਾਹੀਦਾ ਹੈ।

ਹਮਲਾਵਰਾਂ ਦੀ ਭਾਲ ਕਰ ਰਹੀ ਪੁਲਿਸ: ਇਸ ਸਬੰਧੀ ਜਦੋਂ ਪੁਲਿਸ ਚੌਂਕੀ ਕੋਚਰ ਮਾਰਕੀਟ ਦੇ ਇੰਚਾਰਜ ਧਰਮਪਾਲ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਕਿਹਾ ਕਿ ਸਾਡੇ ਧਿਆਨ ਹੇਠ ਇਹ ਮਾਮਲਾ ਆਇਆ ਹੈ। ਉਹਨਾਂ ਕਿਹਾ ਕਿ ਪੀੜਤ ਦੇ ਬਿਆਨਾਂ ਦੇ ਆਧਾਰ 'ਤੇ ਅਸੀਂ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕਰ ਰਹੇ ਹਾਂ। ਉਹਨਾਂ ਕਿਹਾ ਕਿ ਅਜਿਹਾ ਨਹੀਂ ਹੈ ਕਿ ਕਾਰਵਾਈ ਨਹੀਂ ਕੀਤੀ ਜਾ ਰਹੀ, ਅਸੀਂ ਹਮਲਾਵਰਾਂ ਦੀ ਪਹਿਚਾਣ ਕਰ ਰਹੇ ਹਾਂ। ਪੁਲਿਸ ਅਧਿਕਾਰੀ ਨੇ ਕਿਹਾ ਕਿ ਨੇੜੇ-ਤੇੜੇ ਦੇ ਇਲਾਕੇ ਦੇ ਕੈਮਰੇ ਦੀ ਫੁਟੇਜ ਵੀ ਕੱਢੀ ਜਾ ਰਹੀ ਹੈ। ਉਹਨਾਂ ਕਿਹਾ ਕਿ ਉਹਨਾਂ ਨੇ ਕਿਉਂ ਹਮਲਾ ਕੀਤਾ ਇਸ ਬਾਰੇ ਜਾਂਚ ਕੀਤੀ ਜਾ ਰਹੀ ਹੈ।

ABOUT THE AUTHOR

...view details