ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ, ਦਰਬਾਰ ਸਾਹਿਬ 'ਚ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ (Sri Akal Takht Sahib Foundation Day) ਅੰਮ੍ਰਿਤਸਰ:ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦਾ ਸਥਾਪਨਾ ਦਿਹਾੜਾ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਵੱਡੀ ਗਿਣਤੀ 'ਚ ਸੰਗਤਾਂ ਵੱਲੋਂ ਗੁਰੂਘਰ ਹਾਜ਼ਰੀ ਲਗਾਈ ਜਾ ਰਹੀ ਹੈ।ਇਸ ਮੌਕੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ ਅਤੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਜਥੇਦਾਰ ਅਕਾਲ ਤਖਤ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਮੁੱਚੀ ਦੁਨੀਆਂ 'ਚ ਵੱਸਦੇ ਸਿੱਖ ਭਾਈਚਾਰੇ ਨੂੰ ਮੁਬਾਰਕਬਾਦ ਦਿੱਤੀ ।
ਅਕਾਲ ਤਖ਼ਤ ਸਾਹਿਬ ਕੋਈ ਇਮਾਰਤ ਨਹੀਂ : ਉਨ੍ਹਾਂ ਕਿਹਾ ਕਿ ਬਾਬਾ ਬੁੱਢਾ ਸਾਹਿਬ ਜੀ ਵੱਲੋਂ 1606 ਇਸਵੀਂ ਵਿੱਚ ਇਸ ਨੂੰ ਤਿਆਰ ਕੀਤਾ ਗਿਆ ਹੈ। ਇਹ ਅਕਾਲ ਤਖ਼ਤ ਸਾਹਿਬ ਕੋਈ ਇਮਾਰਤ ਨਹੀਂ ਹੈ ਇਹ ਸਿੱਖਾਂ ਦਾ ਸਿਧਾਂਤ ਹੈ । ਸਿੱਖਾਂ ਦਾ ਸੰਕਲਪ ਹੈ। ਬੜਾ ਉੱਚਾ ਅਤੇ ਸੁੱਚਾ ਸੰਕਲਪ ਹੈ । ਅੱਜ ਹਰ ਸਿੱਖ ਨੂੰ ਇਸ ਸੰਕਲਪ ਨੂੰ ਜਾਨਣ ਦੀ ਲੋੜ ਹੈ ।
ਸੰਕਲਪ ਨੂੰ ਸਮਝਣ ਦੀ ਲੋੜ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੰਕਲਪ ਨੂੰ ਅੱਜ ਸਮਝਣ ਦੀ ਬਹੁਤ ਲੋੜ ਹੈ, ਜੋਦਂ ਤੱਕ ਅਸੀਂ ਸਿੱਖ ਸੰਕਲਪ ਨੂੰ ਨਹੀਂ ਸਮਝਦੇ ਅਤੇ ਸਿੱਖ ਸਿਧਾਤਾਂ ਨੂੰ ਨਹੀਂ ਸਮਝਦ,ੇ ਸਿੰਘ ਪਰੰਪਰਾਵਾਂ, ਸਿੱਖ ਮਰਿਆਦਾ ਨੂੰ ਨਹੀਂ ਜਾਣਦੇ ਅਸੀਂ ਸਿੱਖ ਧਰਮ ਨੂੰ ਬਿਲਕੁਲ ਹੀ ਨਹੀ ਸਮਝ ਸਕਦੇ । ਜਿਸ ਕਰਕੇ ਖ਼ਾਸ ਤੌਰ 'ਤੇ ਨੌਜਵਾਨ ਪੀੜ੍ਹੀ ਨੂੰ ਅਕਾਲ ਤਖਤ ਸਾਹਿਬ ਦਾ ਇਤਿਹਾਸ ਜ਼ਰੂਰ ਪੜਨਾ ਅਤੇ ਪੜਾਉਣਾ ਚਾਹੀਦਾ ਹੈ।
ਸਮੇਂ ਦੀ ਮੰਗ: ਅੱਜ ਸਮਾਂ ਮੰਗ ਕਰਦਾ ਹੈ ਕਿ ਅਸੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸਾਰੇ ਇਕਜੁੱਟ ਹੋ ਕੇ ਵਿਚਰੀਏ ਫਿਰ ਅਸੀਂ ਧਾਰਮਿਕ ਅਤੇ ਰਾਜਨੀਤਿਕ ਤੌਰ 'ਤੇ ਮਜ਼ਬੂਤ ਹੋਵਾਂਗੇ। ਸਮਾਜਿਕ ਅਤੇ ਆਰਥਿਕ ਤੌਰ 'ਤੇ ਮਜ਼ਬੂਤ ਹੋਵਾਂਗੇ । ਦੁਨੀਆ ਭਰ ਵਿੱਚ ਵੱਸਦੇ ਸਿੱਖ ਭਾਈਚਾਰੇ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਮਰਪਿਤ ਹੋ ਕੇ ਇਕ ਨਿਸ਼ਾਨ ਥੱਲੇ ਅਸੀਂ ਸਾਰੇ ਇਕੱਠੇ ਹੋ ਕੇ ਚੱਲਾਂਗੇ, ਜਿੱਥੇ ਮੰਜ਼ਿਲਾਂ ਤੈਅ ਹੋਣਗੀਆਂ।