ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸੁਖਬੀਰ ਬਾਦਲ ਦਾ ਸਪੱਸ਼ਟੀਕਰਨ ਜਨਤਕ (Etv Bharat (ਪੱਤਰਕਾਰ, ਅੰਮ੍ਰਿਤਸਰ)) ਅੰਮ੍ਰਿਤਸਰ:ਸ਼੍ਰੋਮਣੀ ਅਕਾਲੀ ਦਲ ਤੋਂ ਬਾਗੀ ਹੋਏ ਧੜੇ ਵੱਲੋਂ 1 ਜੁਲਾਈ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਕਤਰੇਤ ਵਿਖੇ ਆ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗਘਬੀਰ ਸਿੰਘ ਨੂੰ ਮਾਫੀਨਾਮਾ ਪੱਤਰ ਦਿੱਤਾ ਗਿਆ ਸੀ ਅਤੇ ਉਸ ਵਿੱਚ 2007 ਤੋਂ ਲੈ ਕੇ ਅਕਤੂਬਰ 2015 ਤੱਕ ਵਾਪਰੀਆਂ ਘਟਨਾਵਾਂ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਨੂੰ ਵੀ ਕਥਿਤ ਦੋਸ਼ੀ ਠਹਿਰਾਇਆ ਗਿਆ ਸੀ ਜਿਸ ਨੂੰ ਲੈ ਕੇ ਪੰਜ ਸਿੰਘ ਸਾਹਿਬਾਨਾਂ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਕੋਲ 15 ਦਿਨਾਂ ਦੇ ਵਿੱਚ ਸਪਸ਼ਟੀਕਰਨ ਮੰਗਿਆ ਸੀ।
ਬਾਦਲ ਦਾ ਬੰਦ ਲਿਫਾਫਾ ਸਪੱਸ਼ਟੀਕਰਨ: ਇਸ ਤੋਂ ਬਾਅਦ, 24 ਜੁਲਾਈ 2024 ਨੂੰ ਸ਼੍ਰੋਮਣੀ ਅਕਾਲੀ ਦਲ ਦੇ ਨੇਤਾਵਾਂ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਬੰਦ ਲਿਫਾਫਾ ਆਪਣਾ ਸਪਸ਼ਟੀਕਰਨ ਸ਼੍ਰੀ ਅਕਾਲ ਤਖ਼ਤ ਸਾਹਿਬ ਤੇ ਦਿੱਤਾ ਗਿਆ ਸੀ। ਇਸ ਤੋਂ ਬਾਅਦ ਸੰਗਤ ਵੱਲੋਂ ਲਗਾਤਾਰ ਮੰਗ ਕੀਤੀ ਜਾ ਰਹੀ ਸੀ ਕਿ ਬੰਦ ਲਿਫਾਫੇ ਦੇ ਸਪੱਸ਼ਟੀਕਰਨ ਨੂੰ ਜਨਤਕ ਕੀਤਾ ਜਾਵੇ।
ਸੁਖਬੀਰ ਬਾਦਲ ਦਾ ਸਪੱਸ਼ਟੀਕਰਨ:-
ਸੁਖਬੀਰ ਬਾਦਲ ਦਾ ਸਪੱਸ਼ਟੀਕਰਨ, ਜੋ ਸ੍ਰੀ ਅਕਾਲ ਤਖ਼ਤ ਵਲੋਂ ਜਨਤਕ ਕੀਤਾ ਗਿਆ (Etv Bharat (ਪੱਤਰਕਾਰ, ਅੰਮ੍ਰਿਤਸਰ)) ਜਲਦ ਆਵੇਗਾ ਫੈਸਲਾ:ਅੱਜ ਯਾਨੀ ਸੋਮਵਾਰ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰ ਸਿੰਘ ਵੱਲੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਅਕਾਲੀ ਦਲ ਵੱਲੋਂ ਦਿੱਤੇ ਸਪਸ਼ਟੀਕਰਨ ਜਨਤਕ ਕੀਤਾ। ਉਨ੍ਹਾਂ ਦਾ ਕਹਿਣਾ ਕਿ ਇਸ ਬਾਰੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਜਲਦ ਹੀ ਪੰਜ ਸਿੰਘ ਸਾਹਿਬਾਨਾਂ ਨਾਲ ਮੀਟਿੰਗ ਕਰਕੇ ਆਪਣਾ ਫੈਸਲਾ ਦੇਣਗੇ।
"ਸੁਖਬੀਰ ਬਾਦਲ ਨੇ ਪਾਰਟੀ ਖੇਰੂੰ-ਖੇਰੂੰ ਕੀਤੀ ...": ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੁਖਬੀਰ ਬਾਦਲ ਦੇ ਸਪੱਸ਼ਟੀਕਰਨ ਦੇ ਜਨਤਕ ਹੋਣ ਤੋਂ ਬਾਅਦ ਅਕਾਲੀ ਦਲ ਉੱਤੇ ਨਿਸ਼ਾਨਾ ਸਾਧਿਆ। ਰਾਜਾ ਵੜਿੰਗ ਨੇ ਕਿਹਾ ਕਿ ਅਕਾਲੀ ਦਲ ਬਾਦਲ ਖ਼ਤਮ ਹੋ ਜਾਵੇਗਾ ਤੇ ਨਵਾਂ ਬਾਦਲ ਸਾਹਮਣੇ ਆਵੇਗਾ। ਸ਼੍ਰੋਮਣੀ ਅਕਾਲੀ ਦਲ ਨੂੰ ਸੁਖਬੀਰ ਬਾਦਲ ਨੇ ਕੁਰਸੀ ਤੇ ਪਰਿਵਾਰਵਾਦ ਖਾਤਿਰ ਪਾਰਟੀ ਨੂੰ ਖੇਰੂੰ-ਖੇਰੂੰ ਕਰ ਦਿੱਤਾ। ਜਿਹੜੇ ਅਕਾਲੀ ਦਲ ਦੇ ਆਗੂ ਮਿੰਨਤਾ ਕਰਕੇ ਵਾਪਿਸ ਲੈ ਕੇ ਆਏ ਸੀ, ਹੁਣ ਫਿਰ ਉਨ੍ਹਾਂ ਨੂੰ ਪਾਰਟੀ ਤੋਂ ਬਾਹਰ ਫਾਰਗ ਕਰ ਦਿੱਤੇ। ਪਾਰਟੀ ਵਿੱਚ ਗਿਣ ਕੇ 2 ਜਣੇ ਰਹਿ ਗਏ ਹਨ।
"ਇਸ ਜਨਮ ਵਿੱਚ ਮੁਆਫੀ ਮਿਲਣੀ ਔਖੀ, ਬੰਦਗੀ ਕਰਿਆ ਕਰੋ" : ਲੁਧਿਆਣਾ ਤੋਂ ਐਮਐਲਏ ਕੁਲਵੰਤ ਸਿੱਧੂ ਨੇ ਵੀ ਸੁਖਬੀਰ ਬਾਦਲ ਦੀ ਖਿਮਾਂ ਜਾਚਨਾ ਉੱਤੇ ਪ੍ਰਤੀਕਿਰਿਆ ਦਿੰਦਿਆ ਕਿਹਾ ਕਿ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਨਿਰਾਦਰ ਤੇ ਕਤਲੇਆਮ ਤੇ ਫਿਰ ਉਨ੍ਹਾਂ ਦੇ ਦੋਸ਼ੀਆਂ ਨਾ ਫੜ੍ਹਨਾ, ਇਨ੍ਹਾਂ ਗੁਨਾਹਾਂ ਦੀ ਮੁਆਫੀ ਨਹੀ ਮਿਲ ਸਕਦੀ ਅਤੇ ਨਾ ਹੀ ਇਸ ਤੋਂ ਵੱਡਾ ਕੋਈ ਗੁਨਾਹ ਹੈ। ਇਹ ਪਾਪ ਇਸ ਜਨਮ ਤੁਹਾਡੇ ਗਲੇ ਤੋਂ ਨਹੀਂ ਲਹਿਣਾ ਹੈ। ਉਨ੍ਹਾਂ ਕਿਹਾ ਕਿ ਜਿਹੜਾ ਸੱਚਾ ਸਿੱਖ ਹੈ, ਉਹ ਸੁਖਬੀਰ ਬਾਦਲ ਨੂੰ ਕਦੇ ਮੁਆਫ ਨਹੀਂ ਕਰ ਸਕਦਾ, ਫਿਰ ਚਾਹੇ ਪੰਜਾਬ ਦੀ ਜਨਤਾ ਹੋਵੇ ਜਾਂ ਭਾਰਤ ਦੀ ਜਨਤਾ।
ਆਪ ਐਮਐਲਏ ਦੀ ਪ੍ਰਤੀਕਿਰਿਆ (Etv Bharat (ਪੱਤਰਕਾਰ, ਅੰਮ੍ਰਿਤਸਰ)) ਸੁਖਬੀਰ ਬਾਦਲ ਨੇ ਲਿਖਿਆ- ਭੁੱਲਾਂ-ਚੁੱਕਾਂ ਦੀ ਖਿਮਾਂ ਜਾਚਨਾ ...' :ਦੱਸ ਦਈਏ ਕਿ ਇਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਸਪਸ਼ਟੀਕਰਨ ਵਿੱਚ ਲਿਖਿਆ ਸੀ ਕਿ 24 ਸਤੰਬਰ 2015 ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਤ ਸਿੰਘ ਸਾਹਿਬਾਨਾਂ ਦੀ ਹੋਈ ਇਕੱਤਰਤਾ ਵਿੱਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੇ ਮਾਮਲੇ ਵਿੱਚ ਗੁਰਮਤਾ ਕੀਤਾ ਗਿਆ ਸੀ। ਇਸ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤਤਕਾਲੀ ਪ੍ਰਧਾਨ ਅਵਤਾਰ ਸਿੰਘ ਦੇ ਹੁਕਮ ਉੱਤੇ ਹੀ ਮੁੱਖ ਸਕੱਤਰ ਹਰਚਰਨ ਸਿੰਘ ਵੱਲੋਂ ਇਸ਼ਤਿਹਾਰ ਜਾਰੀ ਕੀਤੇ ਗਏ ਸੀ।
ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਦਾ ਸਪੱਸ਼ਟੀਕਰਨ ਪੱਤਰ (Etv Bharat (ਪੱਤਰਕਾਰ, ਅੰਮ੍ਰਿਤਸਰ)) ਜਦਕਿ ਦੂਜੇ ਪਾਸੇ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਸਪੱਸ਼ਟੀਕਰਨ ਵਿੱਚ ਕਿਹਾ ਹੈ ਕਿ ਅਕਾਲੀ ਦਲ ਦੇ ਕੁਝ ਲੀਡਰਾਂ ਵੱਲੋਂ ਮਾਫੀਨਾਮਾ ਪੱਤਰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪਿਆ ਗਿਆ ਸੀ, ਜੋ ਵੀ ਸਾਡੇ ਖਿਲਾਫ ਲਿਖ ਕੇ ਉਨ੍ਹਾਂ ਨੇ ਦਿੱਤਾ ਸੀ ਬਸ ਉਨ੍ਹਾਂ ਸਭ ਨੂੰ ਆਪਣੇ ਝੋਲੀ ਪਾਉਂਦੇ ਹਨ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜੋ ਵੀ ਫੈਸਲਾ ਦਿੱਤਾ ਜਾਵੇਗਾ ਉਹ ਉਨ੍ਹਾਂ ਨੂੰ (ਸੁਖਬੀਰ ਬਾਦਲ) ਨੂੰ ਪ੍ਰਵਾਨ ਹੋਵੇਗਾ।