ਪੰਜਾਬ

punjab

ETV Bharat / state

26ਦੀ ਬਰਨਾਲਾ ਰੈਲੀ ਸਬੰਧੀ ਭਾਕਿਯੂ ਏਕਤਾ ਉਗਰਾਹਾਂ ਦੀ ਹੋਈ ਸੂਬਾ ਪੱਧਰੀ ਮੀਟਿੰਗ, ਜਾਣੋ ਕੀ ਲਏ ਫੈਸਲੇ... - State level meeting of Bhakyu Ekta - STATE LEVEL MEETING OF BHAKYU EKTA

26th Barnala Rally: ਦੋ ਦਰਜਨ ਜਥੇਬੰਦੀਆਂ ਵੱਲੋਂ ਐਲਾਨੀ 26 ਮਈ ਨੂੰ ਬਰਨਾਲਾ ਵਿਖੇ 'ਲੋਕ ਸੰਗਰਾਮ ਰੈਲੀ' ਨੂੰ ਸਫਲ ਬਣਾਉਣ ਹਿਤ ਇੱਥੇ ਦਾਣਾ ਮੰਡੀ ਵਿਖੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸੂਬਾਈ ਆਗੂਆਂ ਦੀ ਵਧਵੀਂ ਮੀਟਿੰਗ ਕੀਤੀ ਗਈ।

STATE LEVEL MEETING OF BHAKYU EKTA
26ਦੀ ਬਰਨਾਲਾ ਰੈਲੀ ਸਬੰਧੀ ਭਾਕਿਯੂ ਏਕਤਾ ਉਗਰਾਹਾਂ ਦੀ ਸੂਬਾ ਪੱਧਰੀ ਮੀਟਿੰਗ (Etv Bharat)

By ETV Bharat Punjabi Team

Published : May 20, 2024, 7:15 PM IST

26ਦੀ ਬਰਨਾਲਾ ਰੈਲੀ ਸਬੰਧੀ ਭਾਕਿਯੂ ਏਕਤਾ ਉਗਰਾਹਾਂ ਦੀ ਹੋਈ ਸੂਬਾ ਪੱਧਰੀ ਮੀਟਿੰਗ (ETV Bharat)

ਬਰਨਾਲਾ:ਕਰੀਬ ਦੋ ਦਰਜਨ ਜਥੇਬੰਦੀਆਂ ਵੱਲੋਂ ਐਲਾਨੀ 26 ਮਈ ਨੂੰ ਬਰਨਾਲਾ ਵਿਖੇ 'ਲੋਕ ਸੰਗਰਾਮ ਰੈਲੀ' ਨੂੰ ਸਫਲ ਬਣਾਉਣ ਹਿਤ ਇੱਥੇ ਦਾਣਾ ਮੰਡੀ ਵਿਖੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸੂਬਾਈ ਆਗੂਆਂ ਦੀ ਵਧਵੀਂ ਮੀਟਿੰਗ ਕੀਤੀ ਗਈ।

26ਦੀ ਬਰਨਾਲਾ ਰੈਲੀ ਸਬੰਧੀ ਭਾਕਿਯੂ ਏਕਤਾ ਉਗਰਾਹਾਂ ਦੀ ਸੂਬਾ ਪੱਧਰੀ ਮੀਟਿੰਗ (ETV Bharat)

ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਇਸ ਦੀ ਤਿਆਰੀ ਲਈ ਲਾਮਬੰਦੀ ਮੁਹਿੰਮ ਦੌਰਾਨ ਚੋਣਾਂ ਲੜ ਰਹੀਆਂ ਹਾਕਮ ਜਮਾਤੀ ਸਿਆਸੀ ਪਾਰਟੀਆਂ ਦਾ ਲੋਕ-ਵਿਰੋਧੀ ਅਤੇ ਜਗੀਰਦਾਰਾਂ/ਸੂਦਖੋਰਾਂ ਅਤੇ ਦੇਸੀ ਵਿਦੇਸ਼ੀ ਸਾਮਰਾਜੀ ਕਾਰਪੋਰੇਟ ਘਰਾਣਿਆਂ ਪੱਖੀ ਕਿਰਦਾਰ ਦਾ ਪਰਦਾਫਾਸ਼ ਕਰਦੇ ਹੋਏ ਲੋਕਾਂ ਦੇ ਹਕੀਕੀ ਮੁੱਦੇ ਉਭਾਰੇ ਜਾਣ ਅਤੇ ਵੋਟ ਪਾਰਟੀਆਂ ਤੋਂ ਭਲੇ ਦੀ ਝਾਕ ਛੱਡ ਕੇ ਵਿਸ਼ਾਲ ਸਾਂਝੇ ਤੇ ਸਿਰੜੀ ਘੋਲਾਂ ਦਾ ਰਾਹ ਬੁਲੰਦ ਕਰਨ ਲਈ ਚੱਲ ਰਹੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ। ਕਿਉਂਕਿ ਕਿਸੇ ਵੀ ਵੋਟ ਪਾਰਟੀ ਕੋਲ ਲੋਕਾਂ ਦੇ ਭਖਦੇ/ਬੁਨਿਆਦੀ ਮਸਲਿਆਂ ਤੇ ਸਮੱਸਿਆਵਾਂ ਨੂੰ ਹੱਲ ਕਰਨ ਲਈ ਨਾ ਕੋਈ ਪ੍ਰੋਗਰਾਮ ਹੈ ਤੇ ਨਾ ਹੀ ਸਿਆਸੀ ਇੱਛਾ ਸ਼ਕਤੀ ਹੈ। ਬਲਕਿ ਇਹ ਦੇਸੀ ਵਿਦੇਸ਼ੀ ਕਾਰਪੋਰੇਟ ਘਰਾਣਿਆਂ ਪੱਖੀ ਲੋਕ-ਵਿਰੋਧੀ ਨੀਤੀਆਂ ਲਾਗੂ ਕਰਨ ਵਾਲੀਆਂ ਪਾਰਟੀਆਂ ਹੀ ਹਨ।

26ਦੀ ਬਰਨਾਲਾ ਰੈਲੀ ਸਬੰਧੀ ਭਾਕਿਯੂ ਏਕਤਾ ਉਗਰਾਹਾਂ ਦੀ ਸੂਬਾ ਪੱਧਰੀ ਮੀਟਿੰਗ (ETV Bharat)


ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਕਿਹਾ ਕਿ ਦੇਸੀ ਵਿਦੇਸ਼ੀ ਕਾਰਪੋਰੇਟ ਘਰਾਣਿਆਂ ਦੀ ਆਮਦਨ 'ਤੇ ਟੈਕਸ ਲਾਉਣ ਤੇ ਉਗਰਾਹੁਣ ਦੀ ਗਰੰਟੀ ਕਰਨ, ਨਿੱਜੀਕਰਨ/ਵਪਾਰੀਕਰਨ/ਸੰਸਾਰੀਕਰਨ ਦੀਆਂ ਲੋਕ-ਦੋਖੀ ਸਾਮਰਾਜੀ ਨੀਤੀਆਂ ਰੱਦ ਕਰਨ ਵਰਗੇ ਭਖਦੇ ਮੁੱਦੇ ਉੱਭਰਵੇਂ ਬਣਦੇ ਹਨ। ਇਹੀ ਲੋਕਾਂ ਦੇ ਅਸਲ ਮੁੱਦੇ ਹਨ। ਪਰ ਲੋਕਾਂ ਨੂੰ ਗੁੰਮਰਾਹ ਕਰਕੇ ਵੋਟਾਂ ਬਟੋਰਨ ਚੜ੍ਹੀਆਂ ਹਾਕਮ ਜਮਾਤੀ ਸਿਆਸੀ ਪਾਰਟੀਆਂ ਇਹਨਾਂ ਮਸਲਿਆਂ ਨੂੰ ਛੋਹਣ ਲਈ ਵੀ ਤਿਆਰ ਨਹੀਂ।


ਆਗੂਆਂ ਨੇ ਦੱਸਿਆ ਕਿ ਮੌਜੂਦਾ ਸਾਂਝੀ ਮੁਹਿੰਮ ਦੌਰਾਨ ਲੋਕਾਂ ਨੂੰ ਵੱਡੀ ਪੱਧਰ ਉੱਤੇ ਜਾਗ੍ਰਿਤ ਕੀਤਾ ਜਾ ਰਿਹਾ ਹੈ ਕਿ ਸਾਰੇ ਕਿਰਤੀ ਤਬਕਿਆਂ ਦੀ ਇੱਕਜੁੱਟ ਸੰਘਰਸ਼ਸ਼ੀਲ ਲੋਕ ਲਹਿਰ ਉਸਾਰਨ ਦਾ ਰਾਹ ਹੀ ਇਨ੍ਹਾਂ ਮੁੱਦਿਆਂ ਦੇ ਤਸੱਲੀਬਖ਼ਸ਼ ਹੱਲ ਦਾ ਸਿੱਕੇਬੰਦ ਰਾਹ ਹੈ। ਉਹਨਾਂ ਕਿਹਾ ਕਿ ਇਹਨਾਂ ਦੇ ਲਾਰਿਆਂ ਤੋਂ ਝਾਕ ਛੱਡ ਕੇ ਸੰਘਰਸ਼ਾਂ ਦੇ ਮੈਦਾਨਾਂ ਵਿੱਚ ਡਟੋ ।
ਆਗੂਆਂ ਲੋਕਾਂ ਨੂੰ ਅਪੀਲ ਕੀਤੀ ਕਿ 26 ਮਈ ਦੀ ਲੋਕ ਸੰਗਰਾਮ ਰੈਲੀ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ, ਨਾਲ ਹੀ ਬੁਲਾਰਿਆਂ ਨੇ ਅਗਲੇ ਦਿਨਾਂ ਵਿੱਚ ਭਾਜਪਾ ਲਈ ਚੋਣ ਪ੍ਰਚਾਰ ਕਰਨ ਆ ਰਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਡਟਵਾਂ ਤੇ ਜ਼ਬਰਦਸਤ ਵਿਰੋਧ ਕਰਨ ਦਾ ਐਲਾਨ ਕੀਤਾ। ਉਨਾ ਕਿਹਾ ਕਿ ਅੱਜ ਦੀ ਮੀਟਿੰਗ ਵਿੱਚ ਜਥੇਬੰਦੀ ਦੇ ਵਰਕਰਾਂ ਦੀਆਂ ਇਸ ਰੈਲੀ ਨੂੰ ਲੈ ਕੇ ਡਿਊਟੀਆਂ ਲਗਾਈਆਂ ਗਈਆਂ ਹਨ। ਅੱਜ ਸਟੇਜ ਦਾ ਸੰਚਾਲਨ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਕੀਤਾ।

ABOUT THE AUTHOR

...view details