ਬਰਨਾਲਾ: ਪੰਜਾਬ ਭਰ ਦੇ ਪੱਲੇਦਾਰਾਂ ਵੱਲੋਂ ਬਰਨਾਲਾ ਵਿੱਚ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਰੋਸ ਰੈਲੀ ਕੀਤੀ ਗਈ। ਸਰਕਾਰ 'ਤੇ ਪੱਲੇਦਾਰਾਂ ਨਾਲ ਕੀਤੇ ਵਾਅਦੇ ਤੋਂ ਮੁਕਰਨ ਦਾ ਇਲਜ਼ਾਮ ਲਗਾਉਂਦਿਆਂ ਮੁੜ ਠੇਕੇਦਾਰੀ ਸਿਸਟਮ ਬਹਾਲ ਕਰਨ ਪ੍ਰਤੀ ਰੋਸ ਜ਼ਾਹਿਰ ਕੀਤਾ ਹੈ। ਇਸ ਮੌਕੇ ਪੰਜਾਬ ਭਰ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਆਏ ਪੱਲੇਦਾਰਾਂ ਨੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਮੰਗਾਂ ਨਾ ਮੰਨੇ ਜਾਣ 'ਤੇ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਹੈ।
ਪੰਜਾਬ ਭਰ ਦੇ ਪੱਲੇਦਾਰਾਂ ਵੱਲੋਂ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਰੋਸ ਰੈਲੀ, ਵੱਡੇ ਸੰਘਰਸ਼ ਦੀ ਦਿੱਤੀ ਚੇਤਾਵਨੀ - PROTEST IN BARNALA - PROTEST IN BARNALA
Protest Rally In Barnala :ਪੰਜਾਬ ਭਰ ਦੇ ਪੱਲੇਦਾਰਾਂ ਵੱਲੋਂ ਬਰਨਾਲਾ ਵਿੱਚ ਸੂਬਾ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਰੋਸ ਰੈਲੀ ਕੀਤੀ ਗਈ। ਸਰਕਾਰ 'ਤੇ ਪੱਲੇਦਾਰਾਂ ਨਾਲ ਕੀਤੇ ਵਾਅਦੇ ਤੋਂ ਮੁਕਰਨ ਦਾ ਇਲਜ਼ਾਮ ਲਾਇਆ ਗਿਆ। ਠੇਕੇਦਾਰੀ ਸਿਸਟਮ ਨੂੰ ਮੁੜ ਲਾਗੂ ਕਰਨ ਨੂੰ ਲੈ ਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ।
Published : Aug 5, 2024, 10:44 AM IST
ਵਾਅਦਿਆਂ ਤੋਂ ਮੁੱਕਰੀ ਸਰਕਾਰ:ਇਸ ਮੌਕੇ ਪੱਲੇਦਾਰ ਯੂਨੀਅਨ ਦੇ ਆਗੂਆਂ ਖੁਸ਼ੀ ਮੁਹੰਮਦ, ਅਵਤਾਰ ਸਿੰਘ, ਮੋਹਨ ਸਿੰਘ ਅਤੇ ਰਾਮਪਾਲ ਮੂਨਕ ਨੇ ਦੱਸਿਆ ਕਿ ਅੱਜ ਬਰਨਾਲਾ ਦੀ ਦਾਣਾ ਮੰਡੀ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਰੋਸ ਰੈਲੀ ਕੀਤੀ ਗਈ। ਇਸ ਰੈਲੀ ਵਿੱਚ ਸੂਬੇ ਭਰ ਤੋਂ ਪੱਲੇਦਾਰ ਪੁੱਜੇ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪੱਲੇਦਾਰਾਂ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਨੂੰ 50 ਫੀਸਦੀ ਵਾਧੇ ਅਨੁਸਾਰ ਸਿੱਧਾ ਕੰਮ ਦਿੱਤਾ ਜਾਵੇਗਾ ਪਰ ਬੀਤੀ 18 ਤਰੀਕ ਨੂੰ ਸਰਕਾਰ ਆਪਣੇ ਵਾਅਦੇ ਤੋਂ ਮੁੱਕਰ ਗਈ ਹੈ।
- ਗਰੀਬ ਲਈ ਆਫਤ ਬਣ ਵਰਿਆ ਮੀਂਹ! ਬਰਸਾਤ ਦੇ ਪਾਣੀ 'ਚ ਰੁੜੀ ਕਿਸਾਨ ਦੀ ਇੱਕ ਕਿੱਲਾ ਜ਼ਮੀਨ, ਪਏ ਕਈ ਫੁੱਟ ਡੂੰਘੇ ਟੋਏ, ਸਰਕਾਰ ਤੋਂ ਮਦਦ ਦੀ ਅਪੀਲ -
- ਜਿੱਤਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੀ ਟੀਮ ਪਹਿਲੀ ਵਾਰ ਕਰਨ ਜਾ ਰਹੀ ਹੈ ਵੱਡਾ ਪੰਥਕ ਇਕੱਠ - AMRITPAL SINGH TEAM FIRST MEETING
- ਇੰਡੀਆ ਹਾਕੀ ਟੀਮ ਦੇ ਸੈਮੀਫਾਈਨਲ 'ਚ ਪਹੁੰਚਣ 'ਤੇ ਹਾਕੀ ਖਿਡਾਰੀ ਗੁਰਜੰਟ ਸਿੰਘ ਦੇ ਘਰ ਖੁਸ਼ੀ ਦਾ ਮਾਹੌਲ - Hockey player Gurjant Singh family
ਵੱਡੇ ਸੰਘਰਸ਼ ਦੀ ਚੇਤਾਵਨੀ : ਸਰਕਾਰ ਨੇ ਹੁਣ ਇਹ ਕੰਮ ਮੁੜ ਠੇਕੇਦਾਰ ਨੂੰ ਸੌਂਪ ਦਿੱਤਾ ਹੈ। ਜਿਸ ਕਾਰਨ ਹੁਣ ਪੱਲੇਦਾਰ ਇੱਕਜੁੱਟ ਹੋ ਗਏ ਹਨ ਅਤੇ ਸਰਕਾਰ ਦੀ ਪੱਲੇਦਾਰ ਵਿਰੋਧੀ ਨੀਤੀ ਖਿਲਾਫ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਦੀ ਰੋਸ ਰੈਲੀ ਵਿੱਚ ਸੂਬਾ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਅੱਜ ਫ਼ੈਸਲਾ ਕੀਤਾ ਗਿਆ ਹੈ ਕਿ ਜੇਕਰ ਸਰਕਾਰ ਨੇ 9 ਅਗਸਤ ਤੱਕ ਸਾਡੇ ਨਾਲ ਗੱਲਬਾਤ ਨਾ ਕੀਤੀ ਤਾਂ ਸੂਬੇ ਭਰ ਦੇ ਪੱਲੇਦਾਰ ਆਪਣਾ ਕੰਮਕਾਜ ਠੱਪ ਕਰਕੇ ਸੰਘਰਸ਼ ਨੂੰ ਤੇਜ਼ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਤੋਂ ਆਉਣ-ਜਾਣ ਵਾਲੇ ਸਾਰੇ ਲੋਕ ਅਨਾਜ ਢੋਣ ਦਾ ਕੰਮ ਕਰਦੇ ਹਨ। ਜੇਕਰ ਪੱਲੇਦਾਰਾਂ ਨੇ ਕੰਮ ਬੰਦ ਕਰ ਦਿੱਤਾ ਤਾਂ ਪੰਜਾਬ ਦਾ ਸਾਰਾ ਅਨਾਜ ਰੁਕ ਜਾਵੇਗਾ। ਉਹਨਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਆਉਣ ਵਾਲੀਆਂ ਜ਼ਿਮਨੀ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਦਾ ਵਿਰੋਧ ਕੀਤਾ ਜਾਵੇਗਾ। ਪੰਜੇ ਵਿਧਾਨ ਸਭਾ ਹਲਕਿਆਂ ਵਿੱਚ ਪੱਲੇਦਾਰ ਸਰਕਾਰ ਦੇ ਉਮੀਦਵਾਰ ਦਾ ਵਿਰੋਧ ਕਰਨਗੇ।