ਪੰਜਾਬ

punjab

ETV Bharat / state

ਮੂੰਹਖੁਰ ਰੋਕੂ ਵੈਕਸੀਨ ਦੀਆਂ 65 ਲੱਖ ਤੋਂ ਵੱਧ ਖੁਰਾਕਾਂ ਉਪਲੱਬਧ,ਭਲਕੇ ਤੋਂ ਰਾਜ-ਵਿਆਪੀ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ

ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਵਿਆਪਕ ਟੀਕਾਕਰਨ ਮੁਹਿੰਮ ਲਈ ਐਫ.ਐਮ.ਡੀ. ਵੈਕਸੀਨ ਦੀਆਂ ਕੁੱਲ 65,47,800 ਖੁਰਾਕਾਂ ਉਪਲੱਬਧ ਕਰਵਾਈਆਂ ਗਈਆਂ ਹਨ।

By ETV Bharat Punjabi Team

Published : 11 hours ago

State-wide vaccination drive to prevent foot-and-mouth disease from tomorrow
ਮੂੰਹਖੁਰ ਰੋਕੂ ਵੈਕਸੀਨ ਦੀਆਂ 65 ਲੱਖ ਤੋਂ ਵੱਧ ਖੁਰਾਕਾਂ ਉਪਲੱਬਧ,ਭਲਕੇ ਤੋਂ ਰਾਜ-ਵਿਆਪੀ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ (ETV BHARAT)

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਪਸ਼ੂਆਂ ਨੂੰ ਹੋਣ ਵਾਲੀ ਮੂੰਹਖੁਰ ਦੀ ਬਿਮਾਰੀ (ਐਫ.ਐਮ.ਡੀ.) ਤੋਂ ਬਚਾਉਣ ਸਬੰਧੀ ਸੂਬੇ ਭਰ 'ਚ 21 ਅਕਤੂਬਰ ਤੋਂ ਪਸ਼ੂਆਂ ਦੇ ਟੀਕਾਕਰਨ ਦੀ ਵਿਆਪਕ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਇਸ ਟੀਕਾਕਰਨ ਮੁਹਿੰਮ ਦੇ ਸੁਚਾਰੂ ਤੇ ਯਕੀਨੀ ਬਣਾਉਣ ਲਈ ਕੁੱਲ 816 ਟੀਮਾਂ ਦਾ ਗਠਨ ਕੀਤਾ ਗਿਆ ਹੈ।

ਮੂੰਹਖੁਰ ਰੋਕੂ ਟੀਕਾਕਰਨ ਮੁਹਿੰਮ

ਅੱਜ ਇਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਵਿਆਪਕ ਟੀਕਾਕਰਨ ਮੁਹਿੰਮ ਲਈ ਐਫ.ਐਮ.ਡੀ. ਵੈਕਸੀਨ ਦੀਆਂ ਕੁੱਲ 65,47,800 ਖੁਰਾਕਾਂ ਉਪਲੱਬਧ ਕਰਵਾਈਆਂ ਗਈਆਂ ਹਨ। ਗੁਰਮੀਤ ਸਿੰਘ ਖੁੱਡੀਆਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਟੀਕਾਕਰਨ ਮੁਹਿੰਮ ਨੂੰ ਨਵੰਬਰ ਦੇ ਅਖੀਰ ਤੱਕ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਮੂੰਹਖੁਰ ਰੋਕੂ ਟੀਕਾਕਰਨ ਮੁਹਿੰਮ ਤਹਿਤ ਸੂਬੇ ਦੇ ਸਮੁੱਚੇ ਪਸ਼ੂਧਨ ਨੂੰ ਵੈਕਸੀਨ ਮੁਫ਼ਤ ਲਗਾਈ ਜਾਵੇਗੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕੋਲਡ ਚੇਨ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਨੂੰ ਯਕੀਨੀ ਬਣਾਉਣ ਦੇ ਨਾਲ ਨਾਲ ਪਸ਼ੂ-ਪਾਲਕਾਂ ਨੂੰ ਟੀਕਾਕਰਨ ਮੁਹਿੰਮ ਦੇ ਫਾਇਦਿਆਂ ਬਾਰੇ ਜਾਗਰੂਕ ਕਰਨ ਲਈ ਵੀ ਕਿਹਾ।

ਜ਼ਿਮਨੀ ਚੋਣਾਂ 'ਚ ਯਾਰ ਨੂੰ ਲੈਕੇ ਆਏ ਸਾਂਸਦ ਮੀਤ ਹੇਅਰ! ਜਾਣੋਂ ਕੌਣ ਹੈ ਹਰਿੰਦਰ ਸਿੰਘ ਧਾਲੀਵਾਲ

ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਸਾਰੇ ਜ਼ਿਲ੍ਹਿਆਂ ਵਿੱਚ ਵੈਕਸੀਨ ਦੀ ਵੰਡ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਸੂਬੇ ਭਰ ਵਿੱਚ ਟੀਕਾਕਰਨ ਮੁਹਿੰਮ ਦੇ ਪ੍ਰਭਾਵੀ ਅਮਲ ਨੂੰ ਯਕੀਨੀ ਬਣਾਉਣ ਲਈ ਐਨ.ਆਰ.ਡੀ.ਡੀ.ਐਲ, ਜਲੰਧਰ ਦੇ ਜਾਇੰਟ ਡਾਇਰੈਕਟਰ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ।

ਜ਼ਿਮਨੀ ਚੋਣਾਂ ਨੂੰ ਲੈਕੇ ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੇ ਨਾਮ ਦਾ ਕੀਤਾ ਐਲਾਨ

ਮੰਡੀਆਂ 'ਚ ਪਰੇਸ਼ਾਨ ਕਿਸਾਨ, ਸਾਬਕਾ ਕਾਂਗਰਸੀ ਵਿਧਾਇਕ ਨੇ ਖਰੀਦ ਪ੍ਰਬੰਧਾਂ ਦਾ ਲਿਆ ਜ਼ਾਇਜਾ ਤੇ ਆਖੀ ਇਹ ਗੱਲ

ਵਿਭਾਗ ਨੇ ਜਾਰੀ ਕੀਤੇ ਹੈਲਪਲਾਈਨ ਨੰਬਰ

ਉਨ੍ਹਾਂ ਦੱਸਿਆ ਕਿ ਪੰਜਾਬ ਪਸ਼ੂ ਪਾਲਣ ਵਿਭਾਗ ਵੱਲੋਂ ਸੂਬਾ ਪੱਧਰ ‘ਤੇ ਕੰਟਰੋਲ ਰੂਮ ਸਥਾਪਤ ਕਰਨ ਦੇ ਨਾਲ ਨਾਲ ਜ਼ਿਲ੍ਹਾ ਪੱਧਰ 'ਤੇ ਵੀ ਵਿਭਾਗ ਦੇ ਡਿਪਟੀ ਡਾਇਰੈਕਟਰਾਂ ਦੇ ਦਫ਼ਤਰਾਂ ਵਿੱਚ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ। ਭੰਡਾਰੀ ਨੇ ਦੱਸਿਆ ਕਿ ਵਿਭਾਗ ਨੇ ਪਸ਼ੂ ਪਾਲਕਾਂ ਦੀ ਮਦਦ ਲਈ ਇੱਕ ਹੈਲਪਲਾਈਨ ਨੰਬਰ 0172-5086064 ਵੀ ਜਾਰੀ ਕੀਤਾ ਹੈ।

ABOUT THE AUTHOR

...view details