ਪੰਜਾਬ

punjab

ETV Bharat / state

CBSE 12ਵੀਂ ਦੇ ਨਤੀਜਿਆਂ 'ਚ ਵਿਦਿਆਰਥੀ ਏਕਮਦੀਪ ਸਿੰਘ ਨੇ ਕੀਤਾ ਟਾਪ, ਵਿਦਿਆਰਥਣ ਆਈ ਦੂਜੇ ਨੰਬਰ 'ਤੇ - CBSE 12th results at Amritsar

CBSE 12th Results : ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੀ ਵਿਦਿਆਰਥਣ ਭਵਕਿਰਨ ਕੌਰ ਨੇ ਕਾਮਰਸ ਗਰੁੱਪ ਵਿੱਚੋਂ 97 ਪ੍ਰਤੀਸ਼ਤ ਅੰਕ ਲੈ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ। ਉੱਥੇ ਹੀ ਏਕਮਦੀਪ ਸਿੰਘ ਨੇ ਦਸਵੀਂ ਜਮਾਤ ਵਿੱਚੋਂ 99.6 ਪ੍ਰਤੀਸ਼ਤ ਅੰਕ ਹਾਸਲ ਕਰਕੇ ਟਾਪ ਕੀਤਾ ਹੈ।

Student Ekamdeep Singh
CBSE 12ਵੀਂ ਦੇ ਨਤੀਜਿਆਂ 'ਚ ਵਿਦਿਆਰਥੀ ਏਕਮਦੀਪ ਸਿੰਘ ਨੇ ਕੀਤਾ ਟਾਪ (ਈਟੀਵੀ ਭਾਰਤ ਪੱਤਰਕਾਰ)

By ETV Bharat Punjabi Team

Published : May 14, 2024, 1:24 PM IST

ਵਿਦਿਆਰਥੀ ਨੇ ਕੀਤਾ ਟਾਪ (ਈਟੀਵੀ ਭਾਰਤ ਪੱਤਰਕਾਰ)

ਅੰਮ੍ਰਿਤਸਰ:ਚੀਫ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ. ਦੁਆਰਾ ਲਈ ਗਈ ਦੱਸਵੀਂ ਜਮਾਤ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਾਪਤੀ ਹਾਸਲ ਕਰਕੇ ਚੀਫ਼ ਖ਼ਾਲਸਾ ਦੀਵਾਨ ਅਤੇ ਸਕੂਲ ਦੇ ਨਾਂ ਨੂੰ ਚਾਰ ਚੰਨ ਲਾਏ ਹਨ। ਸਕੂਲ ਦੇ ਹੋਣਹਾਰ ਵਿਦਿਆਰਥੀ ਏਕਮਦੀਪ ਸਿੰਘ ਨੇ 99.6 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ ਅਤੇ ਸਿਟੀ ਟਾਪਰ ਰਿਹਾ। ਜਪਜੀਤ ਕੌਰ ਨੇ 98.4 ਪ੍ਰਤੀਸ਼ਤ ਅੰਕ ਹਾਸਲ ਕਰਕੇ ਦੂਸਰਾ ਜਦਕਿ ਸੈਣਪ੍ਰੀਤ ਕੌਰ ਅਤੇ ਸਹਿਜਦੀਪ ਸਿੰਘ ਨੇ 97.8 ਪ੍ਰਤੀਸ਼ਤ ਅੱਕ ਹਾਸਲ ਕਰਕੇ ਤੀਸਰਾ ਸਥਾਨ ਹਾਸਲ ਕੀਤਾ ।



ਸ਼ਾਨਦਾਰ ਰਹੇ ਨਤੀਜੇ: ਪਹਿਲੇ ਦਰਜੇ 'ਤੇ ਰਹੇ ਏਕਮਦੀਪ ਸਿੰਘ ਨੇ ਕਿਹਾ ਕਿ ਸਖ਼ਤ ਮਿਹਨਤ, ਇਕਾਗਰਤਾ ਅਤੇ ਆਤਮਵਿਸ਼ਵਾਸ ਨਾਲ ਇਹ ਸਫਲਤਾ ਮਿਲੀ ਹੈ। ਮੇਰੀ ਸਫਲਤਾ ਦਾ ਸਿਹਰਾ ਮੇਰੇ ਪ੍ਰਿੰਸੀਪਲ, ਮੁੱਖ ਅਧਿਆਪਕਾ, ਅਧਿਆਪਕਾਵਾਂ ਅਤੇ ਮਾਪਿਆਂ ਨੂੰ ਜਾਂਦਾ ਹੈ। ਉੱਥੇ ਹੀ 12 ਜਮਾਤ ਦੇ ਨਤੀਜੇ ਵਿੱਚ ਸ਼ਾਨਦਾਰ ਪ੍ਰਾਪਤੀਆਂ ਹਾਸਲ ਕੀਤੀਆਂ ਹਨ। ਸਕੂਲ ਦੀ ਵਿਦਿਆਰਥਣ ਭਵਕਿਰਨ ਕੌਰ ਨੇ ਕਾਮਰਸ ਗਰੁੱਪ ਵਿੱਚੋ 97 ਪ੍ਰਤੀਸ਼ਤ ਅੰਕ ਲੈ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ ।ਭਵਕਿਰਨ ਕੌਰ ਨੇ ਆਪਣੀ ਇਸ ਸਫਲਤਾ ਤੇ ਖੁਸ਼ੀ ਪ੍ਰਗਟ ਕਰਦਿਆਂ ਦੱਸਿਆ ਕਿ ਉਸ ਨੇ ਇਸ ਲਈ ਬਹੁਤ ਮਿਹਨਤ ਕੀਤੀ ਅਤੇ ਇਸ ਦਾ ਸਿਹਰਾ ਉਸਦੇ ਮਾਤਾ ਪਿਤਾ ਅਤੇ ਅਧਿਆਪਕਾਂ ਸਿਰ ਜਾਂਦਾ ਹੈ।

ਦਿਵਲੀਨ ਕੌਰ ਨੇ ਨਾਨ-ਮੈਡੀਕਲ ਗਰੁੱਪ ਵਿੱਚ 96 ਪ੍ਰਤੀਸ਼ਤ ਅੰਕ ਅਤੇ ਕੁਸਮਪ੍ਰੀਤ ਕੌਰ ਨੇ ਮੈਡੀਕਲ ਗਰੁੱਪ ਵਿੱਚ 94.4 ਪ੍ਰਤੀਸ਼ਤ ਅੰਕ ਹਾਸਲ ਕੀਤੇ ਜਦਕਿ ਕੰਵਲਗੁਰਪ੍ਰੀਤ ਸਿੰਘ ਨੇ ਆਰਟਸ ਗਰੁੱਪ 93 ਪ੍ਰਤੀਸ਼ਤ ਅੰਕ ਹਾਸਲ ਕੀਤੇ। ਇਸ ਮੌਕੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ: ਇੰਦਰਬੀਰ ਸਿੰਘ ਨਿੱਜਰ ਵਿਸ਼ੇਸ਼ ਤੌਰ ਤੇ ਬੱਚਿਆਾਂ ਨਾਲ ਖੁਸ਼ੀ ਸਾਂਝੀ ਕਰਨ ਪੁੱਜੇ ਅਤੇ ਵਿਦਿਆਰਥੀਆਂ ਨੂੰ ਇਸੇ ਤਰ੍ਹਾਂ ਹੀ ਮਿਹਨਤ ਅਤੇ ਲਗਨ ਨਾਲ ਭਵਿੱਖ ਵਿੱਚ ਤਰੱਕੀਆਂ ਕਰਨ ਦਾ ਆਸ਼ੀਰਵਾਦ ਦਿੱਤਾ। ਉਨ੍ਹਾਂ ਦੱਸਿਆ ਕਿ ਸਕੂਲ ਦੇ ਕੁਲ 377 ਵਿਦਿਆਰਥੀਆਂ ਨੇ ਸੀ.ਬੀ.ਐਸ.ਈ. ਬੋਰਡ ਦੀ ਪ੍ਰੀਖਿਆ ਦਿੱਤੀ ਜਿਸ ਵਿੱਚੋ 45 ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਅਤੇ ਇਸ ਤੋਂ ਉਪਰ ਅੰਕ ਹਾਸਲ ਕੀਤੇ।



ਵਿਦਿਆਰਥੀਆਂ ਨੂੰ ਸਫਲਤਾ ਲਈ ਵਧਾਈ: ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ ਇੰਦਰਬੀਰ ਸਿੰਘ ਨਿੱਜਰ ਅਤੇ ਆਨਰੇਰੀ ਸੱਕਤਰ ਸਵਿੰਦਰ ਸਿੰਘ ਕੱਥੂਨੰਗਲ ਨੇ ਕਿਹਾ ਕਿ ਜੀ. ਟੀ. ਰੋਡ ਸਕੂਲ ਦਾ ਇਹ ਸ਼ਾਨਦਾਰ ਨਤੀਜਾ ਜਿੱਥੇ ਵਿਦਿਆਰਥੀਆਂ ਦੀ ਘਾਲਣਾ ਅਤੇ ਲਗਨ ਕਰਕੇ ਸੰਭਵ ਹੋਇਆ ਹੈ। ਉਥੇ ਹੀ ਸਕੂਲ ਦੇ ਅਧਿਆਪਕਾਂ ਵੱਲੋਂ ਕਰਵਾਈ ਜਾਂਦੀ ਸਖਤ ਮਿਹਨਤ ਅਤੇ ਸੁਚੱਜੀ ਅਗਵਾਈ ਦਾ ਵੀ, ਇਸ ਵਿੱਚ ਮਹੱਤਵਪੂਰਨ ਯੋਗਦਾਨ ਹੈ। ਜਿਸ ਕਰਕੇ ਉਹ ਵੀ ਵਧਾਈ ਦੇ ਪਾਤਰ ਹਨ। ਉਨ੍ਹਾਂ ਨੇ ਅਵੱਲ ਦਰਜੇ ਵਿੱਚ ਆਏ ਹੋਏ ਵਿਦਿਆਰਥੀਆਂ ਨੂੰ ਉਹਨਾਂ ਦੀ ਸਫਲਤਾ ਲਈ ਵਧਾਈ ਦਿੱਤੀ ਅਤੇ ਉਹਨਾਂ ਦੇ ਉਜਵਲ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ। ਇਸ ਸ਼ਾਨਦਾਰ ਨਤੀਜੇ ਦੀ ਖੁਸ਼ੀ ਵਿੱਚ ਵਿਦਿਆਰਥੀਆਂ ਵੱਲੋਂ ਸਕੂਲ ਵਿੱਚ ਮਠਿਆਈਆਂ ਅਤੇ ਭੰਗੜੇ ਦੀ ਥਾਪ ਉੱਤੇ ਜਸ਼ਨ ਮਨਾਇਆ ਗਿਆ।

ABOUT THE AUTHOR

...view details