ਪੰਜਾਬ

punjab

ETV Bharat / state

ਸੂਬੇਦਾਰ ਬਲਜਿੰਦਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਕੀਤਾ ਅੰਤਿਮ ਸਸਕਾਰ, ਦਿਲ ਦਾ ਦੌਰਾ ਪੈਣ ਕਾਰਨ ਹੋਇਆ ਸੀ ਦਿਹਾਂਤ - SUBEDAR BALJINDER SINGH

ਭਾਰਤੀ ਫੌਜ 'ਚ ਡਿਊਟੀ ਨਿਭਾਅ ਰਹੇ ਸੂਬੇਦਾਰ ਬਲਜਿੰਦਰ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ, ਜਿੰਨ੍ਹਾਂ ਦਾ ਅੱਜ ਸਸਕਾਰ ਕੀਤਾ ਗਿਆ।

SUBEDAR BALJINDER SINGH CREMATED
ਸੂਬੇਦਾਰ ਬਲਜਿੰਦਰ ਸਿੰਘ ਦੀ ਮੌਤ (Etv Bharat)

By ETV Bharat Punjabi Team

Published : Jan 16, 2025, 5:10 PM IST

ਫਾਜ਼ਿਲਕਾ: ਪਿੰਡ ਬੰਨਾਵਾਲਾ ਦੇ ਰਹਿਣ ਵਾਲੇ ਅਤੇ ਭਾਰਤੀ ਫੌਜ ਵਿਚ ਡਿਊਟੀ ਨਿਭਾ ਰਹੇ ਸੂਬੇਦਾਰ ਬਲਜਿੰਦਰ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ, ਜਿਸ ਦੀ ਖਬਰ ਸੁਣ ਕੇ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਜਿਸ ਦੀ ਮ੍ਰਿਤਕ ਦੇਹ ਨੂੰ ਫੌਜ ਵਲੋਂ ਉਨ੍ਹਾਂ ਦੇ ਜੱਦੀ ਪਿੰਡ ਬੰਨਾਵਾਲਾ ਲਿਆਦਾ ਗਿਆ। ਜਿਸ ਤੋਂ ਬਾਅਦ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਸਰਕਾਰੀ ਰਸਮਾਂ ਨਾਲ ਉਹਨਾਂ ਦੇ ਪਿੰਡ ਬੰਨਾਵਾਲਾ ਦੇ ਸ਼ਮਸ਼ਾਨ ਘਾਟ ਵਿਖੇ ਕੀਤਾ ਗਿਆ।

ਸੂਬੇਦਾਰ ਬਲਜਿੰਦਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਕੀਤਾ ਅੰਤਿਮ ਸਸਕਾਰ (Etv Bharat)

ਇਨਫੈਕਸ਼ਨ ਕਾਰਨ ਮਿਲਟਰੀ ਹਸਪਤਾਲ ਸਿਕੰਦਰਾਬਾਦ ਵਿਖੇ ਸਨ ਭਰਤੀ

ਦੱਸ ਦਈਏ ਕਿ ਬਲਜਿੰਦਰ ਸਿੰਘ ਪੁੱਤਰ ਆਤਮਾ ਸਿੰਘ 1811 ਲਾਈਟ ਰੈਜੀਮੈਂਟ ਵਿੱਚ ਬਤੌਰ ਸੂਬੇਦਾਰ ਹੈਦਰਾਬਾਦ ਵਿਖੇ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ। ਸੂਬੇਦਾਰ ਬਲਜਿੰਦਰ ਸਿੰਘ ਨੂੰ ਕੁਝ ਦਿਨ ਪਹਿਲਾਂ ਢਿੱਡ ਦੀ ਇਨਫੈਕਸ਼ਨ ਕਾਰਨ ਮਿਲਟਰੀ ਹਸਪਤਾਲ ਸਿਕੰਦਰਾਬਾਦ ਵਿਖੇ ਭਰਤੀ ਕਰਵਾਇਆ ਗਿਆ ਸੀ। ਜਿੰਨ੍ਹਾਂ ਦੀ 14 ਜਨਵਰੀ ਨੂੰ ਸਵੇਰੇ 4.10 ਵਜੇ ਹਸਪਤਾਲ ਵਿੱਚ ਹੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ।

ਸੂਬੇਦਾਰ ਬਲਜਿੰਦਰ ਸਿੰਘ ਨੂੰ ਲੈ ਕੇ ਪਿੰਡ ਪਹੁੰਚੇ ਸੈਨਿਕ (Etv Bharat)

8 ਮਹੀਨੇ ਬਾਅਦ ਹੋਣੀ ਸੀ ਤਰੱਕੀ

ਦੱਸ ਦਈਏ ਬਲਜਿੰਦਰ ਸਿੰਘ ਦੀ ਸੇਵਾ ਮੁਕਤੀ ਵਿੱਚ ਅੱਠ ਮਹੀਨਿਆਂ ਦਾ ਸਮਾਂ ਬਾਕੀ ਰਹਿ ਗਿਆ ਸੀ। ਉਨ੍ਹਾਂ ਨੂੰ ਸੈਨਾ ਵਲੋਂ 26 ਜਨਵਰੀ ਨੂੰ ਪਦਉਨਤ ਕਰਕੇ ਆਨਰੇਰੀ ਲੈਫਟੀਨੈਂਟ ਅਤੇ 15 ਅਗਸਤ ਨੂੰ ਆਨਰੇਰੀ ਕੈਪਟਨ ਬਣਾਇਆ ਜਾਣਾ ਸੀ। ਜਿਵੇਂ ਹੀ ਉਨ੍ਹਾਂ ਦੀ ਮੌਤ ਦੀ ਖਬਰ ਪਿੰਡ ਵਿਚ ਪੁੱਜੀ ਤਾਂ ਸਾਰੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ। ਸੂਬੇਦਾਰ ਬਲਜਿੰਦਰ ਸਿੰਘ ਆਪਣੇ ਪਿੱਛੇ ਆਪਣੇ ਬਜ਼ੁਰਗ ਮਾਤਾ-ਪਿਤਾ, ਪਤਨੀ, ਇਕ ਲੜਕਾ ਅਤੇ ਲੜਕੀ ਨੂੰ ਛੱਡ ਗਏ ਹਨ।

ਸੂਬੇਦਾਰ ਬਲਜਿੰਦਰ ਸਿੰਘ ਨੂੰ ਸ਼ਰਧਾਂਜਲੀ ਦਿੰਦਾ ਹੋਇਆ ਪਰਵਿਾਰ (Etv Bharat)

ABOUT THE AUTHOR

...view details