ਕਪੂਰਥਲਾ : ਅੰਮ੍ਰਿਤਸਰ ਤੋਂ ਦਿੱਲੀ ਜਾ ਰਹੀ ਵੰਦੇ ਭਾਰਤ ਐਕਸਪ੍ਰੈਸ ਟਰੇਨ 22488 'ਤੇ ਫਗਵਾੜਾ ਨੇੜੇ ਅਣਪਛਾਤੇ ਵਿਅਕਤੀਆਂ ਵੱਲੋਂ ਪਥਰਾਅ ਕੀਤੇ ਜਾਣ ਦੀ ਸੂਚਨਾ ਮਿਲੀ ਹੈ। ਜਾਣਕਾਰੀ ਮੁਤਾਬਕ ਟਰੇਨ ਦੇ ਸੀ-3 ਕੋਚ 'ਤੇ ਪਥਰਾਅ ਕੀਤਾ ਗਿਆ, ਜਿਸ 'ਚ ਦੋ ਖਿੜਕੀਆਂ ਦੇ ਸ਼ੀਸ਼ੇ ਬੁਰੀ ਤਰ੍ਹਾਂ ਨਾਲ ਨੁਕਸਾਨੇ ਗਏ। ਘਟਨਾ ਤੋਂ ਬਾਅਦ ਵੰਦੇ ਭਾਰਤ ਟਰੇਨ 'ਚ ਸਫਰ ਕਰ ਰਹੇ ਰੇਲਵੇ ਯਾਤਰੀਆਂ 'ਚ ਡਰ ਅਤੇ ਸਹਿਮ ਦਾ ਮਾਹੌਲ ਹੈ। ਟਰੇਨ ਦੇ ਸੀ 3 ਕੋਚ 'ਚ ਸਫਰ ਕਰ ਰਹੇ ਗੁਰੂਗ੍ਰਾਮ ਨਿਵਾਸੀ ਪੂਨਮ ਕਾਲੜਾ ਅਤੇ ਡਾਲੀ ਠੁਕਰਾਲ ਨੇ ਦੱਸਿਆ ਕਿ ਜਿਵੇਂ ਹੀ ਉਹ ਫਗਵਾੜਾ ਤੋਂ ਦਿੱਲੀ ਜਾਣ ਵਾਲੀ ਵੰਦੇ ਭਾਰਤ ਟਰੇਨ ਐਕਸਪ੍ਰੈੱਸ 'ਚ ਸਵਾਰ ਹੋਏ ਤਾਂ ਉਨ੍ਹਾਂ ਨੂੰ ਆਪਣੀ ਸੀਟ ਦੇ ਨੇੜੇ ਜ਼ੋਰਦਾਰ ਆਵਾਜ਼ ਸੁਣਾਈ ਦਿੱਤੀ।
ਅੰਮ੍ਰਿਤਸਰ ਤੋਂ ਦਿੱਲੀ ਜਾਂਦੀ ਵੰਦੇ ਭਾਰਤ ਐਕਸਪ੍ਰੈਸ 'ਤੇ ਪਥਰਾਅ, ਯਾਤਰੀਆਂ 'ਚ ਬਣਿਆ ਦਹਿਸ਼ਤ ਦਾ ਮਾਹੌਲ - stone pelting on Vande Bharat
Stone Pelting On Vande Bharat Express: ਅੰਮ੍ਰਿਤਸਰ ਤੋਂ ਦਿੱਲੀ ਜਾ ਰਹੀ ਵੰਦੇ ਭਾਰਤ ਐਕਸਪ੍ਰੈਸ ਟਰੇਨ 22488 'ਤੇ ਫਗਵਾੜਾ ਨੇੜੇ ਅਣਪਛਾਤੇ ਵਿਅਕਤੀਆਂ ਵੱਲੋਂ ਪਥਰਾਅ ਕੀਤੇ ਜਾਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਮੁਤਾਬਕ ਟਰੇਨ ਦੇ ਸੀ-3 ਕੋਚ 'ਤੇ ਪਥਰਾਅ ਕੀਤਾ ਗਿਆ।
Published : Jun 13, 2024, 10:42 AM IST
|Updated : Jun 13, 2024, 10:59 AM IST
ਯਾਤਰੀਆਂ ਮੁਤਾਬਿਕ ਬੱਚਿਆਂ ਨੇ ਕੀਤੀ ਛੇੜਖਾਣੀ :ਉਨ੍ਹਾਂ ਕਿਹਾ ਕਿ ਕੁਝ ਸਮੇਂ ਤੱਕ ਇਸ ਵਿਅਕਤੀ ਨੂੰ ਪਤਾ ਨਹੀਂ ਕੀ ਹੋਇਆ ਸੀ। ਪਰ ਬਾਅਦ 'ਚ ਜਦੋਂ ਪੂਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ ਤਾਂ ਪਤਾ ਲੱਗਾ ਕਿ ਵੰਦੇ ਭਾਰਤ ਐਕਸਪ੍ਰੈਸ ਟਰੇਨ ਦੇ ਸੀ 3 ਕੋਚ 'ਤੇ ਬਾਹਰੋਂ ਆਏ ਅਣਪਛਾਤੇ ਲੋਕਾਂ ਵੱਲੋਂ ਪਥਰਾਅ ਕੀਤਾ ਗਿਆ ਸੀ। ਹਾਲਾਂਕਿ, ਕੁਝ ਯਾਤਰੀਆਂ ਦਾ ਕਹਿਣਾ ਹੈ ਕਿ ਇਹ ਪੱਥਰ ਬਾਹਰੋਂ ਬੱਚਿਆਂ ਦੁਆਰਾ ਸੁੱਟੇ ਜਾਂਦੇ ਹਨ? ਕੁਝ ਲੋਕਾਂ ਦਾ ਕਹਿਣਾ ਹੈ ਕਿ ਇਹ ਪੱਥਰਬਾਜ਼ੀ ਸ਼ਰਾਰਤੀ ਤਰੀਕੇ ਨਾਲ ਕੀਤੀ ਗਈ ਹੈ। ਦੂਜੇ ਪਾਸੇ ਵੰਦੇ ਭਾਰਤ ਟਰੇਨ 'ਤੇ ਪਥਰਾਅ ਦੀ ਸੂਚਨਾ ਮਿਲਣ ਤੋਂ ਬਾਅਦ ਰੇਲਵੇ ਵਿਭਾਗ ਦੇ ਕਰਮਚਾਰੀ ਅਤੇ ਹੋਰ ਅਧਿਕਾਰੀ ਟਰੇਨ ਦੇ ਸੀ3 ਕੋਚ 'ਤੇ ਪਹੁੰਚੇ ਅਤੇ ਘਟਨਾ ਦੀ ਸਾਰੀ ਜਾਣਕਾਰੀ ਇਕੱਠੀ ਕੀਤੀ।
- ਕੰਗਨਾ ਦੇ ਥੱਪੜ ਕਾਂਡ 'ਚ ਕਰਨ ਜੌਹਰ ਦੀ ਐਂਟਰੀ, ਬੋਲੇ-ਮੈਂ ਕਿਸੇ ਤਰ੍ਹਾਂ ਦਾ ਸਮਰਥਨ... - Kangana Ranaut Slapping Incident
- ਲੋਕ ਸਭਾ 'ਚ ਮਿਲੀ ਹਾਰ ਦਾ ਮੰਥਨ ਕਰੇਗਾ ਸ਼੍ਰੋਮਣੀ ਅਕਾਲੀ ਦਲ, ਸੁਖਬੀਰ ਬਾਦਲ ਨੇ ਅੱਜ ਸੱਦੀ ਕੋਰ ਕਮੇਟੀ ਮੀਟਿੰਗ - Akali Dal Core Committee Meeting
- ਕੀ ਤੁਸੀਂ ਵੀ ਕਦੇ ਵੇਖਿਆ ਕੀੜਿਆਂ ਦਾ ਮਿਊਜ਼ੀਅਮ, ਇਸ ਰਿਪੋਰਟ ਰਾਹੀਂ ਵੇਖੋ ਸਾਡੇ ਵਾਤਾਵਰਣ ਅਤੇ ਫ਼ਸਲਾਂ 'ਚ ਕੀੜਿਆਂ ਦਾ ਰੋਲ - Museum of Insects
ਵੰਦੇ ਭਾਰਤ 'ਤੇ ਹਮਲੇ ਨੇ ਖੜ੍ਹੇ ਕੀਤੇ ਸਵਾਲ: ਉਹਨਾਂ ਕਿਹਾ ਕਿ ਅਹਿਮ ਪਹਿਲੂ ਇਹ ਹੈ ਕਿ ਪਿਛਲੇ ਲੰਮੇ ਸਮੇਂ ਤੋਂ ਫਗਵਾੜਾ ਗੁਰਾਇਆ ਰੇਲਵੇ ਟ੍ਰੈਕ 'ਤੇ ਕਿਸੇ ਵੀ ਰੇਲ ਗੱਡੀ 'ਤੇ ਪਥਰਾਅ ਦੀ ਅਜਿਹੀ ਘਟਨਾ ਦੇਖਣ ਨੂੰ ਨਹੀਂ ਮਿਲੀ। ਪਰ ਅੱਜ ਫਗਵਾੜਾ ਗੁਰਾਇਆ ਰੇਲਵੇ ਟ੍ਰੈਕ 'ਤੇ ਅੰਮ੍ਰਿਤਸਰ-ਦਿੱਲੀ ਵਿਚਾਲੇ ਚੱਲ ਰਹੀ ਵੰਦੇ ਭਾਰਤ ਐਕਸਪ੍ਰੈਸ ਟਰੇਨ 'ਤੇ ਜਿਸ ਤਰ੍ਹਾਂ ਪਥਰਾਅ ਕੀਤਾ ਗਿਆ, ਉਸ ਨੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ ਅਤੇ ਮਾਮਲਾ ਲਿਖੇ ਜਾਣ ਤੱਕ ਇਹ ਵੱਡੀ ਬੁਝਾਰਤ ਬਣੀ ਹੋਈ ਹੈ ਕਿ ਇਸ 'ਤੇ ਕੀ ਹੋਇਆ? ਵੰਦੇ ਭਾਰਤ ਰੇਲ ਤੇ ਪਥਰਾਅ ਕਿਉਂ?