ਚੰਡੀਗੜ੍ਹ: ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਤਹਿਤ ਖੇਡਾਂ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਖੇਡ ਐਸੋਸੀਏਸ਼ਨਾਂ ਲਈ ਸਪੋਰਟਸ ਕੋਡ ਬਣਾਇਆ ਗਿਆ ਹੈ। ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਡਾਂ ਦੀ ਬਿਹਤਰੀ ਲਈ ਲਗਾਤਾਰ ਕੀਤੇ ਜਾ ਰਹੇ ਉਪਰਾਲਿਆਂ ਨੂੰ ਅੱਗੇ ਵਧਾਉਂਦਿਆਂ ਸੂਬੇ ਅੰਦਰ ਚੱਲ ਰਹੀਆਂ ਖੇਡਾਂ ਦੀਆਂ ਐਸੋਸੀਏਸ਼ਨਾਂ ਦੀ ਬਿਹਤਰ ਕਾਰਗੁਜ਼ਾਰੀ ਲਈ ਖੇਡ ਵਿਭਾਗ ਵੱਲੋਂ ਮਾਹਿਰਾਂ ਦੀ ਰਾਏ ਨਾਲ ਸਪੋਰਟਸ ਕੋਡ ਦਾ ਖਰੜਾ ਤਿਆਰ ਕਰ ਲਿਆ ਗਿਆ ਹੈ। ਇਸ ਕੋਡ ਨੂੰ ਲਾਗੂ ਕਰਨ ਤੋਂ ਪਹਿਲਾਂ ਲੋਕਾਂ ਦੀ ਰਾਏ ਵੀ ਮੰਗੀ ਗਈ ਹੈ ਤਾਂ ਜੋ ਇਸ ਨੂੰ ਹੋਰ ਵੀ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕੀਤਾ ਜਾ ਸਕੇ।
ਸਪੋਰਟਸ ਕੋਡ ਨੂੰ ਲਾਗੂ ਕਰਨ ਤੋਂ ਪਹਿਲਾਂ ਖੇਡਾਂ ਨਾਲ ਸਬੰਧਤ ਤੇ ਆਮ ਲੋਕਾਂ ਤੋਂ 10 ਮਾਰਚ ਤੱਕ ਮੰਗੇ ਸੁਝਾਅ: ਮੀਤ ਹੇਅਰ - implementation of sports code
ਖੇਡ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਵੀਂ ਖੇਡ ਨੀਤੀ ਵੀ ਖੇਡ ਮਾਹਿਰਾਂ ਦੀ ਰਾਏ ਨਾਲ ਆਮ ਲੋਕਾਂ ਦੇ ਸੁਝਾਅ ਲੈਣ ਤੋਂ ਬਾਅਦ ਲਾਗੂ ਕੀਤੇ ਹੈ। ਜਿਸ ਦੇ ਏਸ਼ਿਆਈ ਖੇਡਾਂ ਵਿੱਚ ਹੀ ਚੰਗੇ ਨਤੀਜੇ ਸਾਹਮਣੇ ਆਏ ਜਦੋਂ ਪੰਜਾਬ ਦੇ ਖਿਡਾਰੀਆਂ ਨੇ 72 ਸਾਲ ਦੇ ਰਿਕਾਰਡ ਤੋੜਦਿਆਂ ਪਹਿਲੀ ਵਾਰ 20 ਤਮਗ਼ੇ ਜਿੱਤੇ।
![ਸਪੋਰਟਸ ਕੋਡ ਨੂੰ ਲਾਗੂ ਕਰਨ ਤੋਂ ਪਹਿਲਾਂ ਖੇਡਾਂ ਨਾਲ ਸਬੰਧਤ ਤੇ ਆਮ ਲੋਕਾਂ ਤੋਂ 10 ਮਾਰਚ ਤੱਕ ਮੰਗੇ ਸੁਝਾਅ: ਮੀਤ ਹੇਅਰ Suggestions sought from sportsmen and general public by March 10 before implementation of sports code: Meet Heyer](https://etvbharatimages.akamaized.net/etvbharat/prod-images/15-02-2024/1200-675-20758614-210-20758614-1707997433826.jpg)
Published : Feb 15, 2024, 5:21 PM IST
ਆਮ ਲੋਕਾਂ ਤੋਂ ਲਏ ਜਾਣਗੇ ਸੁਝਾਅ :ਮੀਤ ਹੇਅਰ ਨੇ ਅੱਗੇ ਦੱਸਿਆ ਕਿ ਸਪੋਰਟਸ ਕੋਡ ਨੂੰ ਅਮਲੀ ਜਾਮਾ ਪਹਿਨਾਉਣ ਤੋਂ ਪਹਿਲਾਂ ਖੇਡਾਂ ਨਾਲ ਜੁੜੇ ਲੋਕਾਂ, ਐਸੋਸੀਏਸ਼ਨਾਂ ਅਤੇ ਆਮ ਲੋਕਾਂ ਤੋਂ ਸੁਝਾਅ ਲੈਣ ਲਈ ਇਸ ਕੋਡ ਦੇ ਖਰੜੇ ਦੀ ਕਾਪੀ ਵਿਭਾਗ ਦੀ ਵੈਬਸਾਈਟ www.pbsports.punjab.gov.in ਉਪਰ ਅਪਲੋਡ ਕੀਤੀ ਗਈ ਹੈ। ਕੋਈ ਵੀ ਚਾਹਵਾਨ ਵਿਅਕਤੀ 10 ਮਾਰਚ 2024 ਤੱਕ ਕੋਡ ਸਬੰਧੀ ਵਿਭਾਗ ਦੀ ਈਮੇਲ dir.sportspb@punjab.gov.in ਉਪਰ ਸੁਝਾਅ ਦੇ ਸਕਦਾ ਹੈ ਤਾਂ ਜੋ ਸਪੋਰਟਸ ਕੋਡ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਲੋਕ ਰਾਏ ਅਤੇ ਖੇਡਾਂ ਨਾਲ ਜੁੜੇ ਲੋਕਾਂ ਦੇ ਸੁਝਾਵਾਂ ਨੂੰ ਸ਼ਾਮਲ ਕੀਤਾ ਜਾ ਸਕੇ।
- ਕਿਸਾਨ ਅੰਦੋਲਨ ਦੌਰਾਨ ਪੱਤਰਕਾਰਾਂ ਨਾਲ ਹੋਈ ਕੁੱਟਮਾਰ ਦਾ ਮਾਮਲਾ, ਕਿਸਾਨ ਆਗੂਆਂ ਨੇ ਪੱਤਰਕਾਰ ਭਾਈਚਾਰੇ ਤੋਂ ਮੰਗੀ ਮੁਆਫ਼ੀ
- ਪੈਟਰੋਲ ਅਤੇ ਡੀਜ਼ਲ ਦੇ ਵਿੱਚ ਕਮਿਸ਼ਨ ਨੂੰ ਲੈ ਕੇ ਪੈਟਰੋਲ ਪੰਪ ਮਾਲਕਾਂ ਨੇ ਅੱਜ ਨਹੀਂ ਲਿਆਂਦੀ ਸਪਲਾਈ, ਭਲਕੇ ਭਾਰਤ ਬੰਦ ਸੱਦੇ ਨੂੰ ਦੇਣਗੇ ਸਮਰਥਨ
- ਕਿਸਾਨ ਅੰਦੋਲਨ ਦਾ ਤੀਜਾ ਦਿਨ: ਸ਼ੰਭੂ ਬਾਰਡਰ 'ਤੇ ਡਟੇ ਕਿਸਾਨ; ਰੇਲਾਂ ਰੋਕਣ ਦਾ ਐਲਾਨ, ਕੇਂਦਰ ਸਰਕਾਰ ਨਾਲ ਮੀਟਿੰਗ ਅੱਜ
72 ਸਾਲ ਦੇ ਰਿਕਾਰਡ ਤੋੜਦਿਆਂ ਪਹਿਲੀ ਵਾਰ 20 ਤਮਗ਼ੇ ਜਿੱਤੇ: ਖੇਡ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਵੀਂ ਖੇਡ ਨੀਤੀ ਵੀ ਖੇਡ ਮਾਹਿਰਾਂ ਦੀ ਰਾਏ ਨਾਲ ਆਮ ਲੋਕਾਂ ਦੇ ਸੁਝਾਅ ਲੈਣ ਤੋਂ ਬਾਅਦ ਲਾਗੂ ਕੀਤੇ ਹੈ। ਜਿਸ ਦੇ ਏਸ਼ਿਆਈ ਖੇਡਾਂ ਵਿੱਚ ਹੀ ਚੰਗੇ ਨਤੀਜੇ ਸਾਹਮਣੇ ਆਏ ਜਦੋਂ ਪੰਜਾਬ ਦੇ ਖਿਡਾਰੀਆਂ ਨੇ 72 ਸਾਲ ਦੇ ਰਿਕਾਰਡ ਤੋੜਦਿਆਂ ਪਹਿਲੀ ਵਾਰ 20 ਤਮਗ਼ੇ ਜਿੱਤੇ। ਹੁਣ ਖੇਡ ਵਿਭਾਗ ਵੱਲੋਂ ਸਪੋਰਟਸ ਕੋਡ ਲਾਗੂ ਕਰਨ ਲਈ ਵੀ ਤਿਆਰੀ ਕਰ ਦਿੱਤੀ ਗਈ ਹੈ ਜਿਸ ਦੇ ਲਾਗੂ ਹੋਣ ਨਾਲ ਸੂਬੇ ਵਿੱਚ ਖੇਡਾਂ ਦੇ ਪ੍ਰਬੰਧਨ ਵਿੱਚ ਵੱਡਾ ਸੁਧਾਰ ਹੋਵੇਗਾ।