ਚੰਡੀਗੜ੍ਹ:ਪੰਜਾਬ ਦੀ ਸਿਆਸਤ ਨਾਲ ਜੁੜੀ ਖਬਰ ਸਾਹਮਣੇ ਆਈ ਹੈ, ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਅਸਤੀਫਾ ਦੇ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਸੁਖਬੀਰ ਬਾਦਲ ਨੇ ਆਪਣਾ ਅਸਤੀਫਾ ਵਰਕਿੰਗ ਕਮੇਟੀ ਨੂੰ ਸੌਂਪ ਦਿੱਤਾ ਹੈ। ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਉਪਰੋਕਤ ਜਾਣਕਾਰੀ ਦਿੱਤੀ ਹੈ। ਇਸ ਵਿੱਚ ਉਨ੍ਹਾਂ ਨੇ ਪਾਰਟੀ ਦੇ ਸਾਰੇ ਨੇਤਾਵਾਂ ਅਤੇ ਵਰਕਰਾਂ ਦਾ ਉਨ੍ਹਾਂ ਦੀ ਲੀਡਰਸ਼ਿਪ 'ਤੇ ਭਰੋਸਾ ਪ੍ਰਗਟਾਉਣ ਅਤੇ ਪੂਰੇ ਕਾਰਜਕਾਲ ਦੌਰਾਨ ਪੂਰਾ ਸਹਿਯੋਗ ਅਤੇ ਸਹਿਯੋਗ ਦੇਣ ਲਈ ਧੰਨਵਾਦ ਕੀਤਾ।
ਊਥੇ ਹੀ ਦਲਜੀਤ ਚੀਮਾ ਨੇ ਕਿਹਾ ਕਿ ਪ੍ਰਧਾਨਗੀ ਤੋਂ ਅਸਤੀਫਾ ਭਾਵੇਂ ਹੀ ਦੇ ਦਿੱਤਾ ਗਿਆ ਹੈ ਪਰ ਅਜੇ ਤੱਕ ਇਹ ਅਸਤੀਫਾ ਮਨਜ਼ੂਰ ਨਹੀਂ ਹੋਇਆ। ਇਸ ਸਬੰਧੀ ਪਾਰਟੀ ਵੱਲੋਂ ਜਲਦ ਹੀ ਮੀਟਿੰਗ ਕੀਤੀ ਜਾਵੇਗੀ। ਕਿ ਉਹਨਾਂ ਦਾ ਅਸਤੀਫਾ ਮਨਜ਼ੂਰ ਹੋਵੇਗਾ ਕਿ ਨਹੀਂ।
ਅਗਲਾ ਪ੍ਰਧਾਨ ਕੌਣ
ਇਸ ਅਸਤੀਫੇ ਤੋਂ ਬਾਅਦ ਹੁਣ ਹਰ ਇੱਕ ਦੀ ਨਜ਼ਰ ਪਾਰਟੀ ਦੇ ਨਵੇਂ ਪ੍ਰਧਾਨ 'ਤੇ ਵੀ ਬਣੀ ਹੋਈ ਹੈ। ਕਿ ਸੁਖਬੀਰ ਬਾਦਲ ਤੋਂ ਬਾਅਦ ਨਵਾਂ ਪ੍ਰਧਾਨ ਕੌਣ ਹੋਵੇਗਾ। ਫਿਲਹਾਲ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਬਣੇ ਹੋਏ ਹਨ।
ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਮਿਲ ਚੁੱਕੀ ਹੈ ਸਜ਼ਾ
ਦੱਸ ਦਈਏ ਕਿ ਕੁਝ ਸਮਾਂਂ ਪਹਿਲਾਂ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖ਼ਾਹੀਆ ਐਲਾਨੇ ਗਏ ਸੁਖਬੀਰ ਸਿੰਘ ਬਾਦਲ ਨੇ ਬੀਤੇ ਦਿਨ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਲਿਖਤੀ ਰੂਪ ਵਿੱਚ ਫੈਸਲਾ ਲੈਣ ਦੀ ਅਪੀਲ ਕੀਤੀ ਸੀ। ਸੁਖਬੀਰ ਬਾਦਲ ਖੁਦ ਅਕਾਲ ਤਖ਼ਤ ਸਾਹਿਬ ਸਕੱਤਰੇਤ ਪੁੱਜੇ ਅਤੇ ਲਿਖਤੀ ਦਰਖਾਸਤ ਸੌਂਪੀ ਸੀ। ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅਕਾਲੀ ਦਲ ਖਿਲਾਫ ਪਿਛਲੇ ਕਈ ਸਾਲਾਂ ਤੋਂ ਗੰਦੀ ਮੁਹਿੰਮ ਚਲਾਈ ਜਾ ਰਹੀ ਹੈ। ਕੁਝ ਲੋਕਾਂ ਨੇ ਪਾਰਟੀ ਤੋਂ ਬਾਗੀ ਹੋ ਕੇ ਅਕਾਲ ਤਖ਼ਤ ਸਾਹਿਬ ਨੂੰ ਸ਼ਿਕਾਇਤ ਕੀਤੀ, ਜਿਸ 'ਤੇ ਸਿੰਘ ਸਾਹਿਬ ਨੇ ਉਨ੍ਹਾਂ ਤੋਂ ਸਪੱਸ਼ਟੀਕਰਨ ਮੰਗਿਆ।
ਮੈਂ ਤੁਰੰਤ ਸਪੱਸ਼ਟੀਕਰਨ ਦੇ ਦਿੱਤਾ ਅਤੇ ਅਕਾਲੀ ਦਲ ਦੇ ਪ੍ਰਧਾਨ ਵਜੋਂ ਸਭ ਕੁਝ ਆਪਣੇ ਸਿਰ ਲੈ ਲਿਆ। ਸੁਖਬੀਰ ਨੇ ਕਿਹਾ ਕਿ ਅਕਾਲੀ ਦਲ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੁਨੀਆਂ ਦੇ ਹਰ ਸਿੱਖ ਲਈ ਸਰਵਉੱਚ ਹੈ। ਹਰ ਸਿੱਖ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ, ਤਾਂ ਹੀ ਅੱਜ ਦੇਸ਼ ਮਜ਼ਬੂਤ ਹੈ, ਉਨ੍ਹਾਂ ਕਿਹਾ ਕਿ ਕੁਝ ਜ਼ਿੰਮੇਵਾਰੀਆਂ ਨਿੱਜੀ ਵੀ ਹਨ।
ਕਰਤਾਰ ਸਿੰਘ ਸਰਾਭਾ ਦੀ ਸ਼ਹਾਦਤ ਨੂੰ ਸਲਾਮ, ਜਾਣੋ ਜਨਮ ਤੋਂ ਲੈਕੇ ਸ਼ਹਾਦਤ ਤੱਕ ਦੀਆਂ ਕੁਝ ਖ਼ਾਸ ਗੱਲਾਂ
ਔਰਤ ਨੂੰ ਪੈਸੇ ਦੇਣ ਦਾ ਮਾਮਲਾ: ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਵਿਰੋਧੀਆਂ ਨੂੰ ਦਿੱਤਾ ਠੋਕਵਾਂ ਜਵਾਬ
ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ 'ਚ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਸੀਐੱਮ ਮਾਨ ਨੇ ਟੇਕਿਆ ਮੱਥਾ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
ਵਿਰਸਾ ਸਿੰਘ ਵਲਟੋਹਾ ਦੀ ਪੋਸਟ (ਈਟੀਵੀ ਭਾਰਤ) ਸੁਖਬੀਰ ਬਾਦਲ ਦੇ ਅਸਤੀਫੇ ਮਗਰੋਂ ਵਿਰਸਾ ਸਿੰਘ ਵਲਟੋਹਾ ਵੱਲੋਂ ਵੀ ਰਿਐਕਸ਼ਨ ਸਾਹਮਣੇ ਆਇਅ ਹੈ ਅਤੇ ਉਹਨਾਂ ਨੇ ਸੋਸ਼ਲ ਮੀਡੀਆ ਪੋਸਟ ਪਾ ਕੇ ਵਿਰੋਧੀਆਂ ਨੂੰ ਨਿਸ਼ਾਨੇ 'ਤੇ ਲਿਆ ਅਤੇ ਕਿਹਾ ਕਿ "ਲਓ ਹੁਣ ਖੁਸ਼ ਹੋ ਜਾਓ ਅਤੇ ਬਣਾ ਦਿਓ ਗਿਆਨੀ ਹਰਪ੍ਰੀਤ ਸਿੰਘ ਨੂੰ ਅਕਾਲੀ ਦਲ ਦਾ ਪ੍ਰਧਾਨ"ਉਨ੍ਹਾਂ ਨੇ ਇਸ ਪੋਸਟ ਵਿੱਚ ਸਿਧੇ ਤੌਰ 'ਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਟਾਰਗੇਟ ਕੀਤਾ ਹੈ। ਕਿਉਂਕਿ ਉਹਨਾਂ ਨੇ ਪਹਿਲਾਂ ਵੀ ਗਿਆਨੀ ਹਰਪ੍ਰੀਤ ਸਿੰਘ 'ਤੇ ਇਲਜ਼ਾਮ ਲਾਏ ਸਨ ਕਿ ਉਹ ਸ਼੍ਰੌਮਣੀ ਅਕਾਲੀ ਦਲ ਦੀ ਪ੍ਰਧਾਨਗੀ ਚਾਹੂੰਦੇ ਹਨ।
ਆਪਣੇ ਹੀ ਸਾਥੀਆਂ ਨੇ ਕੀਤੀ ਖਿਲਾਫਤ
ਜ਼ਿਕਰਯੋਗ ਹੈ ਕਿ ਹਾਲ ਹੀ 'ਚ ਅਕਾਲੀ ਦਲ ਵਲੋਂ ਜ਼ਿਮਨੀ ਚੋਣਾਂ ਵਿੱਚ ਵੀ ਹਿੱਸਾ ਲੈਣ ਤੋਂ ਕਿਨਾਰਾ ਕਰਦੇ ਹੋਏ ਚੋਣਾਂ 'ਚ ਉਮੀਦਵਾਰ ਨਹੀਂ ਉਤਾਰਿਆ ਗਿਆ। ਉਥੇ ਹੀ ਹੁਣ ਜਦ ਚਾਰ ਦਿਨ ਰਹ ਗਏ ਹਨ ਚੋਣਾਂ ਹੋਣ ਵਾਲੀਆਂ ਹਨ ਅਜਿਹੇ ਵਿੱਚ ਸੁਖਬੀਰ ਬਾਦਲ ਦਾ ਅਸਤੀਫਾ ਵੀ ਚਰਚਾ 'ਚ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਉਹਨਾਂ ਦੇ ਆਪਣੇ ਹੀ ਸਾਥੀ ਪਿਛਲੇ ਕਾਫੀ ਸਮੇਂ ਤੋਂ ਸੁਖਬੀਰ ਨੂੰ ਪ੍ਰਧਾਨਗੀ ਦੇ ਅਹੁਦੇ ਲਾਂਭੇ ਕਰਨ ਲਈ ਮੰਗ ਕਰ ਰਹੇ ਸਨ। ਹੁਣ ਸੁਖਬੀਰ ਸਿੰਘ ਬਾਦਲ ਨੇ ਖੁਦ ਹੀ ਇਹ ਅਹੁਦਾ ਛੱਡ ਦਿੱਤਾ ਹੈ।