ਪੰਜਾਬ

punjab

By ETV Bharat Punjabi Team

Published : May 21, 2024, 8:09 AM IST

ETV Bharat / state

ਸੁਖਬੀਰ ਸਿੰਘ ਬਾਦਲ ਦੇ ਕਿਸ ਬਿਆਨ 'ਤੇ ਭੜਕੇ ਭਗਵੰਤ ਮਾਨ? ਸੁਣ ਕੇ ਤੁਸੀਂ ਵੀ ਹੋਵੋਗੇ ਹੈਰਾਨ.... - Big statement of Sukhbir Badal

Lok Sabha Elections 2024 : ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨਰਦੇਵ ਸਿੰਘ ਬੌਬੀ ਮਾਨ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਫ਼ਿਰੋਜ਼ਪੁਰ ਕੈਂਟ ਵਿੱਚ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪ ਸਰਕਾਰ ਉੱਤੇ ਨਿਸ਼ਾਨੇ ਸਾਧੇ ਤੇ ਨਸ਼ੇ ਦੇ ਮੁੱਦੇ ਉੱਤੇ ਮੌਜੂਦਾ ਵਿਧਾਇਕ ਨੂੰ ਘੇਰਿਆ।

BIG STATEMENT OF SUKHBIR BADAL
'ਆਪ' ਵਿਧਾਇਕ 15 ਲੱਖ ਰੁਪਏ ਮਹੀਨਾ ਰਿਸ਼ਵਤ ਲੈ ਰਿਹਾ ਹੈ (ETV Bharat Ferozepur)

'ਆਪ' ਵਿਧਾਇਕ 15 ਲੱਖ ਰੁਪਏ ਮਹੀਨਾ ਰਿਸ਼ਵਤ ਲੈ ਰਿਹਾ ਹੈ (ETV Bharat Ferozepur)

ਫ਼ਿਰੋਜ਼ਪੁਰ : ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨਰਦੇਵ ਸਿੰਘ ਬੌਬੀ ਮਾਨ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਫ਼ਿਰੋਜ਼ਪੁਰ ਕੈਂਟ ਵਿੱਚ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੂਬਾ ਸਰਕਾਰ ਅਤੇ ਭਾਜਪਾ ਨੂੰ ਆੜੇ ਹੱਥੀਂ ਲਿਆ। ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਫ਼ਿਰੋਜ਼ਪੁਰ ਹਲਕੇ 'ਚ ਅੱਜ ਤੱਕ ਜੋ ਵੀ ਵਿਕਾਸ ਹੋਇਆ ਹੈ, ਉਹ ਅਕਾਲੀ ਦਲ ਦੀ ਸਰਕਾਰ ਵੇਲੇ ਹੋਇਆ ਹੈ। ਸੂਬੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸ਼ਗਨ ਸਕੀਮ, ਪੈਨਸ਼ਨ ਸਕੀਮ ਅਤੇ ਹੋਰ ਸਾਰੀਆਂ ਸਕੀਮਾਂ ਬੰਦ ਕਰ ਦਿੱਤੀਆਂ ਹਨ, ਜਿਸ ਕਰਕੇ ਗ਼ਰੀਬਾਂ ਨੂੰ ਕੋਈ ਵੀ ਲਾਭ ਨਹੀਂ ਮਿਲ ਰਿਹਾ।

ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਦੀ ਪਾਰਟੀ :ਇਸ ਮੌਕੇ ਬਾਦਲ ਨੇ ਕਿਹਾ ਕਿ ਜਦੋਂ ਉਨ੍ਹਾਂ ਦੀ ਸਰਕਾਰ ਸੀ ਤਾਂ ਲੋਕਾਂ ਬਿਜਲੀ ਦਾ ਬਿੱਲ ਭਰਨ ਸੰਬੰਧੀ ਬਿਜਲੀ ਕਰਮਚਾਰੀ ਵੱਲੋਂ ਉਨ੍ਹਾਂ ਨੂੰ ਕਦੇ ਪਰੇਸ਼ਾਨ ਨਹੀਂ ਕੀਤਾ ਜਾਂਦਾ ਸੀ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਦੀ ਪਾਰਟੀ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਹੀ ਪੰਜਾਬ ਵਿੱਚ ਵਿਕਾਸ ਕਰਵਾਇਆ ਹੈ। ਉਹਨਾਂ ਕਿਹਾ ਕਿ ਅਫ਼ਸੋਸ ਹੈ ਕਿ ਪੰਜਾਬ ਦੇ ਲੋਕਾਂ ਨੂੰ ਆਪਣੇ ਹੀ ਲੋਕਾਂ 'ਤੇ ਭਰੋਸਾ ਨਹੀਂ ਹੈ, ਪੰਜਾਬ ਦਾ ਵਿਕਾਸ ਸਿਰਫ਼ ਸ਼੍ਰੋਮਣੀ ਅਕਾਲੀ ਦਲ ਨੇ ਹੀ ਕੀਤਾ ਹੈ।

'ਆਪ' ਦਾ ਵਿਧਾਇਕ 15 ਲੱਖ ਰੁਪਏ ਮਹੀਨਾ ਰਿਸ਼ਵਤ ਲੈ ਰਿਹਾ : ਉਹਨਾਂ ਆਮ ਆਮ ਆਦਮੀ ਪਾਰਟੀ 'ਤੇ ਤੰਜ਼ ਕਸਦਿਆਂ ਕਿਹਾ ਕਿ 'ਆਪ' ਪਾਰਟੀ ਦਾ ਵਿਧਾਇਕ 15 ਲੱਖ ਰੁਪਏ ਮਹੀਨਾ ਰਿਸ਼ਵਤ ਲੈ ਰਿਹਾ ਹੈ ਅਤੇ ਨਸ਼ਾ ਵੇਚ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਨਾਲ ਹੱਥ ਮਿਲਾਇਆ ਹੋਇਆ ਹੈ ਅਤੇ ਭਾਜਪਾ ਕੋਲ ਉਹਨਾਂ ਦੇ ਘਪਲਿਆਂ ਦੇ ਕਾਗਜ਼ ਪਏ ਹਨ। ਉਹਨਾਂ ਕਿਹਾ ਕਿ ਜੋ ਆਪ ਸਰਕਾਰ ਨੌਕਰੀਆਂ ਦੇਣ ਦੇ ਦਾਅਵੇ ਕਰ ਰਹੀ ਹੈ, ਉਸ ਵਿੱਚ ਅੱਧ ਤੋਂ ਵੱਧ ਨੌਕਰੀਆਂ ਹਰਿਆਣਾ ਅਤੇ ਯੂ.ਪੀ ਵਿੱਚ ਦੇ ਨੌਜਵਾਨਾਂ ਨੂੰ ਦਿੱਤੀਆਂ ਗਈਆਂ ਹਨ।

ABOUT THE AUTHOR

...view details