ਸੁਖਬੀਰ ਬਾਦਲ ਨੇ APP 'ਤੇ ਸਾਧੇ ਨਿਸ਼ਾਨੇ (Etv Bharat (ਸ੍ਰੀ ਮੁਕਤਸਰ ਸਾਹਿਬ, ਪੱਤਰਕਾਰ)) ਸ੍ਰੀ ਮੁਕਤਸਰ ਸਾਹਿਬ: ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਉਣ ਵਾਲੀਆਂ ਗਿੱਦੜਬਾਹਾ ਦੀਆਂ ਜ਼ਿਮਨੀ ਚੋਣਾਂ ਸਬੰਧੀ ਪਿੰਡ ਖਿੜਕੀਆਂ ਵਾਲਾ ਵਿਖੇ ਵਰਕਰ ਮੀਟਿੰਗ ਕੀਤੀ ਹੈ। ਇਸ ਦੌਰਾਨ ਉਨ੍ਹਾਂ ਪਿੰਡ ਖਿੜਕੀਆਂ ਵਾਲਾ ਅਤੇ ਕਾਉਣੀ ਵਿਖੇ ਵਰਕਰਾਂ ਨੂੰ ਸੰਬੋਧਨ ਕੀਤਾ।
ਲੋਕਾਂ ਵੱਲੋਂ ਸੁਣਾਈਆਂ ਗਈਆਂ ਦੁੱਖ ਤਕਲੀਫ਼ਾਂ: ਦੱਸ ਦੇਈਏ ਕਿ ਹਲਕਾ ਗਿੱਦੜਬਾਹਾ ਵਿੱਚ ਜ਼ਿਮਨੀ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਬਿਗੁਲ ਵਜਾ ਦਿੱਤਾ ਗਿਆ। ਸ਼੍ਰੋਮਣੀ ਅਕਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਹਲਕਾ ਗਿੱਦੜਬਾਹਾ ਦੇ ਪਿੰਡਾਂ ਖਿੜਕੀਆਂ ਵਾਲਾ ਅਤੇ ਕਾਉਣੀ ਵਿੱਚ ਵਰਕਰ ਮੀਟਿੰਗ ਕੀਤੀ ਗਈ ਹੈ। ਜਿੱਥੇ ਸੁਖਬੀਰ ਬਾਦਲ ਨੇ ਲੋਕਾਂ ਵੱਲੋਂ ਸੁਣਾਈਆਂ ਗਈਆਂ ਦੁੱਖ ਤਕਲੀਫ਼ਾਂ ਨੂੰ ਸੁਣਿਆਂ ਗਿਆ।
ਲੋਕਾਂ ਨੇ ਹਮੇਸ਼ਾ ਅਕਾਲੀ ਦਲ ਦਾ ਸਾਥ ਦਿੱਤਾ: ਲੋਕਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਸਰਕਾਰ ਵੇਲੇ ਪਿੰਡਾਂ 'ਚ ਵੱਡੇ ਪੱਧਰ ਤੇ ਵਿਕਾਸ ਕਾਰਜ ਹੋਏ। ਉਨ੍ਹਾਂ ਕਿਹਾ ਕਿ ਗਿੱਦੜਬਾਹਾ ਤੋਂ ਜਦੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਚੋਣ ਲੜਦੇ ਰਹੇ ਹਨ ਤਾਂ ਪਿੰਡ ਖਿੜਕੀਆਂ ਵਾਲਾ ਤੋਂ ਚੋਣ ਮੁਹਿੰਮ ਸ਼ੁਰੂ ਹੁੰਦੀ ਸੀ। ਇਸ ਹਲਕੇ ਦੇ ਲੋਕਾਂ ਨੇ ਹਮੇਸ਼ਾ ਅਕਾਲੀ ਦਲ ਦਾ ਸਾਥ ਦਿੱਤਾ। ਮੀਡੀਆ ਨਾਲ ਗੱਲਬਾਤ ਕਰਦਿਆਂ ਬੇਅਦਬੀਆਂ ਨੂੰ ਲੈ ਕੇ ਸੁਖਬੀਰ ਬਾਦਲ ਨੇ ਕਿਹਾ ਕੀ ਪੰਜਾਬ ਵਿੱਚ ਕਾਨੂੰਨ ਨਾਮ ਦੀ ਕੋਈ ਚੀਜ ਨਹੀਂ। ਕਾਨੂੰਨ ਤੋਂ ਕਿਸੇ ਨੂੰ ਕੋਈ ਡਰ ਨਹੀਂ ਹੈ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਨੇ ਪੰਜਾਬ ਦਾ ਬੁਰਾ ਹਾਲ ਕਰ ਦਿੱਤਾ।
ਗਿੱਦੜਬਾਹਾ ਤੋਂ ਸਰਕਾਰ ਦਾ ਮੁੱਖ ਬੰਨਿਆ ਜਾਵੇਗਾ:ਗਿੱਦੜਬਾਹਾ ਜ਼ਿਮਨੀ ਚੋਣਾਂ ਨੂੰ ਲੈ ਕੇ ਸੁਖਬੀਰ ਬਾਦਲ ਨੇ ਕਿਹਾ ਕੀ ਹਲਕਾ ਗਿੱਦੜਬਾਹਾ ਦੇ ਲੋਕ ਹੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੀ ਰੀਤ ਸ਼ੁਰੂ ਕਰਦੇ ਅਤੇ ਇਸ ਵਾਰ ਵੀ ਗਿੱਦੜਬਾਹਾ ਤੋਂ ਸਰਕਾਰ ਦਾ ਮੁੱਖ ਬੰਨਿਆ ਜਾਵੇਗਾ।