ਸੁਖਬੀਰ ਬਾਦਲ ਨੇ ਘੇਰੀ ਸਰਕਾਰ (ਈਟੀਵੀ ਭਾਰਤ, ਅੰਮ੍ਰਿਤਸਰ) ਅੰਮ੍ਰਿਤਸਰ : ਲੋਕ ਸਭਾ ਚੋਣਾਂ 2024 ਨੂੰ ਲੈ ਕੇ ਜਿੱਥੇ ਵੱਖ ਵੱਖ ਰਾਜਨੀਤਿਕ ਪਾਰਟੀਆਂ ਜ਼ੋਰਾਂ ਸ਼ੋਰਾਂ ਨਾਲ ਪ੍ਰਚਾਰ ਪ੍ਰਸਾਰ ਵਿੱਚ ਲੱਗੀਆਂ ਹੋਈਆਂ ਨਜ਼ਰ ਆ ਰਹੀਆਂ ਹਨ। ਉੱਥੇ ਹੀ, ਲੋਕ ਸਭਾ ਹਲਕਾ ਅੰਮ੍ਰਿਤਸਰ ਵਿੱਚ ਮੁਕਾਬਲਾ ਇਸ ਵਾਰ ਸਖ਼ਤ ਰਹਿਣ ਵਾਲਾ ਹੈ। ਇਸ ਨੂੰ ਵੇਖਦੇ ਹੋਏ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਵੱਡੇ ਆਗੂਆਂ ਵਲੋਂ ਖੁਦ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ।
ਸਰਕਾਰਾਂ ਤੋਂ ਦੁਖੀ ਹੋਇਆ ਵਪਾਰੀ ਵਰਗ :ਇਸੇ ਲੜੀ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਪੰਜਾਬ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੰਮ੍ਰਿਤਸਰ ਵਿੱਚ ਲੋਕ ਸਭਾ ਹਲਕਾ ਅੰਮ੍ਰਿਤਸਰ ਦੇ ਉਮੀਦਵਾਰ ਅਨਿਲ ਜੋਸ਼ੀ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਗਿਆ। ਇਸ ਦੌਰਾਨ ਸੁਖਬੀਰ ਬਾਦਲ ਨੇ ਦੇਰ ਸ਼ਾਮ ਵਪਾਰੀਆਂ ਨਾਲ ਮੁਲਾਕਾਤ ਕੀਤੀ ਜਿਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਿਛਲੇ 7 ਸਾਲਾਂ ਤੋਂ ਵਪਾਰੀ ਸਰਕਾਰਾਂ ਤੋਂ ਪਰੇਸ਼ਾਨ ਹਨ। ਪਹਿਲਾਂ 5 ਸਾਲ ਕਾਂਗਰਸ ਦੀ ਸਰਕਾਰ ਅਤੇ ਹੁਣ ਦੋ ਸਾਲ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਵਪਾਰੀ ਪੂਰੀ ਤਰੀਕੇ ਅੱਕ ਚੁੱਕੇ ਹਨ।
ਪੰਜਾਬ ਵਿੱਚ ਮੁੱਖ ਮੰਤਰੀ ਨਾਮ ਦੀ ਚੀਜ਼ ਨਹੀਂ: ਸੁਖਬੀਰ ਬਾਦਲ ਨੇ ਕਿਹਾ ਕਿ ਦੇਸ਼ ਪੱਧਰ ਤੋਂ ਅੱਜ ਵਪਾਰੀ ਉਸ ਮੀਟਿੰਗ ਵਿੱਚ ਆਏ ਹਨ, ਜਿਨ੍ਹਾਂ ਦੀ ਸਰਕਾਰ ਸੱਤਾ ਵਿੱਚ ਨਹੀਂ ਹੈ ਉਹਨਾਂ ਕਿਹਾ ਕਿ ਇਸ ਤੋਂ ਇਹ ਗੱਲ ਸਿੱਧ ਹੁੰਦੀ ਹੈ ਕਿ ਕਿਸ ਤਰੀਕੇ ਦੇ ਹਾਲਾਤ ਪੰਜਾਬ ਸਰਕਾਰ ਨੇ ਵਪਾਰ ਦੇ ਬਣਾ ਦਿੱਤੇ ਹਨ। ਉਨ੍ਹਾਂ ਕਿਹਾ ਕਿ ਵਪਾਰੀਆਂ ਦੇ ਨਾਲ ਲਗਾਤਾਰ ਹੀ ਧੱਕਾ ਹੁੰਦਾ ਜਾ ਰਿਹਾ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਵਪਾਰੀਆਂ ਦੀ ਗੱਲ ਸੁਣਨ ਨੂੰ ਤਿਆਰ ਨਹੀਂ ਅਤੇ ਵਪਾਰੀ ਵੀ ਦੁਖੀ ਹਨ ਕਿ ਉਹ ਆਪਣੀ ਫਰਿਆਦ ਲੈ ਕੇ ਕਿਸ ਕੋਲ ਜਾਣ?
"ਵਪਾਰੀਆਂ ਦਾ ਅਕਾਲੀ ਦਲ ਨੂੰ ਸਮਰਥਨ":ਉਨ੍ਹਾਂ ਕਿਹਾ ਕਿ ਵਪਾਰੀਆਂ ਦੇ ਮਨਾਂ ਵਿੱਚ ਬਹੁਤ ਜਿਆਦਾ ਗੁੱਸਾ ਹੈ ਅਤੇ ਵਪਾਰੀਆਂ ਦਾ ਕਹਿਣਾ ਹੈ ਕਿ ਸਾਡੇ ਨਾਲ ਬਹੁਤ ਵੱਡੀ ਠੱਗੀ ਹੋਈ ਹੈ। ਹੁਣ ਵਪਾਰੀ ਵੀ ਵਾਪਸ ਅਕਾਲੀ ਦਲ ਦੀ ਸਰਕਾਰ ਪੰਜਾਬ ਵਿੱਚ ਦੇਖਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਰਵਨੀਤ ਬਿੱਟੂ ਜੋ ਕੁਝ ਵੀ ਕਹਿ ਰਹੇ ਹਨ, ਉਨ੍ਹਾਂ ਦਾ ਜਵਾਬ ਬਿੱਟੂ ਨੂੰ ਅਗਲੇ 20 ਦਿਨਾਂ ਵਿੱਚ ਹੀ ਮਿਲ ਜਾਵੇਗਾ।