ਪੰਜਾਬ ਸਰਕਾਰ ਤੇ ਸਾਧੇ ਨਿਸ਼ਾਨੇ (Etv Bharat Mansa) ਮਾਨਸਾ: ਅੱਜ ਸਰਦੂਲਗੜ, ਬੁਢਲਾਡਾ ਅਤੇ ਮਾਨਸਾ ਵਿਖੇ ਹਰਸਿਮਰਤ ਕੌਰ ਬਾਦਲ ਦੇ ਹੱਕ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਸਰਦੂਲਗੜ੍ਹ, ਬੁਢਲਾਡਾ ਅਤੇ ਮਾਨਸਾ ਵਿਖੇ ਹਰਸਿਮਰਤ ਕੌਰ ਬਾਦਲ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਗਿਆ।
ਮੁੱਖ ਮੰਤਰੀ ਭਗਵੰਤ ਮਾਨ ਦੇ ਤੰਜ ਕਸੇ:ਇਸ ਦੌਰਾਨ ਰੈਲੀਆਂ ਦੇ ਵਿੱਚ ਵੱਡੀ ਗਿਣਤੀ ਚੋਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਅਤੇ ਪਿੰਡਾਂ ਦੇ ਲੋਕਾਂ ਨੇ ਹਿੱਸਾ ਲਿਆ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੇ ਵਿੱਚ ਹੁਣ ਤੱਕ ਦਰਵੇਸ਼ ਸਿਆਸਤਦਾਨ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਹੋਏ ਹਨ। ਜਿਨਾਂ ਨੇ ਪੰਜਾਬ ਦਾ ਵਿਕਾਸ ਕੀਤਾ ਅਤੇ ਪੰਜਾਬ ਦੇ ਵਿੱਚ ਅਜਿਹਾ ਮੁੱਖ ਮੰਤਰੀ ਅਜੇ ਤੱਕ ਕੋਈ ਨਹੀਂ ਹੋਇਆ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੇ ਤੰਜ ਕਸਦੇ ਹੋਏ ਕਿਹਾ ਕਿ ਹੁਣ ਦੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਸ਼ਰਾਬ ਦੇ ਨਾਲ ਡੱਕੇ ਰਹਿੰਦੇ ਹਨ ਅਤੇ ਉਨ੍ਹਾਂ ਨੂੰ ਪੰਜਾਬ ਦੀ ਕੋਈ ਵੀ ਸਾਰ ਨਹੀਂ। ਉਨ੍ਹਾਂ ਕਿਹਾ ਕਿ ਅਸੀਂ ਅਜਿਹੇ ਮੁੱਖ ਮੰਤਰੀ ਦੇ ਹੱਥ ਪੰਜਾਬ ਦੀ ਵਾਂਗ ਡੋਰ ਫੜਾ ਦਿੱਤੀ ਹੈ, ਜਿਸ ਨੂੰ ਸ਼ਰਾਬ ਤੋਂ ਬਿਨਾਂ ਹੋਰ ਕੋਈ ਵੀ ਸੂਝ ਨਹੀਂ।
ਪੰਜਾਬ ਦੇ ਹੱਕਾਂ ਤੇ ਡਾਕਾਂ: ਇਸ ਦੌਰਾਨ ਉਨ੍ਹਾਂ ਦਿੱਲੀ ਦੀਆਂ ਕਾਂਗਰਸ ਬੀਜੇਪੀ ਅਤੇ ਕੇਜਰੀਵਾਲ ਸਰਕਾਰ ਤੇ ਬੋਲਦੇ ਹੋਏ ਕਿਹਾ ਕਿ ਇਹ ਤਿੰਨੋਂ ਪਾਰਟੀਆਂ ਹੀ ਪੰਜਾਬ ਦਾ ਭਲਾ ਨਹੀਂ ਕਰਦੀਆਂ ਅਤੇ ਪੰਜਾਬ ਦੇ ਹੱਕਾਂ ਤੇ ਡਾਕਾਂ ਮਾਰਨਾ ਚਾਹੁੰਦੀਆਂ ਹਨ। ਪਰ ਪੰਜਾਬ ਦੀ ਆਪਣੀ ਸ਼੍ਰੋਮਣੀ ਅਕਾਲੀ ਦਲ ਸਰਕਾਰ ਪੰਜਾਬ ਦੇ ਹੱਕਾਂ ਦੀ ਰਾਖੀ ਕਰਦੀ ਹੈ। ਉਨ੍ਹਾਂ ਕਿਹਾ ਕਿ ਹੁਣ ਤਾਂ ਮੁੱਖ ਮੰਤਰੀ ਭਗਵੰਤ ਮਾਨ ਰੋਡ ਸ਼ੋਅ ਦੇ ਦੌਰਾਨ ਵੀ ਗੱਡੀ ਦੇ ਵਿੱਚ ਲੁੱਕ ਜਾਂਦੇ ਹਨ ਕਿਉਂਕਿ ਢਾਈ ਸਾਲਾਂ ਦੇ ਵਿੱਚ ਹੀ ਪੰਜਾਬ ਦੇ ਲੋਕ ਇਨ੍ਹਾਂ ਤੋਂ ਇੰਨੇ ਅੱਕ ਚੁੱਕੇ ਹਨ ਕਿ ਪੰਜਾਬ ਦੇ ਲੋਕ ਹੁਣ ਇਨ੍ਹਾਂ ਨੂੰ ਮੁਰਦਾਬਾਦ ਦੇ ਨਾਅਰੇ ਲਗਾ ਕੇ ਵਾਪਸ ਜਾਣ ਦੇ ਨਾਅਰੇ ਲਗਾਉਂਦੇ ਹਨ। ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਜੇਕਰ 2027 ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣ ਜਾਂਦੀ ਹੈ ਤਾਂ ਨਸ਼ਾ ਵੇਚਣ ਵਾਲੇ ਲੋਕਾਂ ਨੂੰ ਫਾਂਸੀ ਦੀ ਸਜ਼ਾ ਕਰਵਾਈ ਜਾਵੇਗੀ।
ਲੋਕ ਸਭਾ ਦੇ ਵਿੱਚ ਬੋਲਣ ਦਾ ਮੌਕਾ: ਹਰਸਿਮਰਤ ਕੌਰ ਬਾਦਲ ਨੇ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਹ ਬਠਿੰਡਾ ਹਲਕੇ ਦਾ ਵਿਕਾਸ ਕਰ ਰਹੇ ਹਨ ਅਤੇ ਇਸ ਤੋਂ ਪਹਿਲਾਂ ਵੀ ਤਿੰਨ ਵਾਰ ਮਾਨਸਾ ਬਠਿੰਡਾ ਬੁਢਲਾਡਾ ਦੇ ਲੋਕਾਂ ਨੇ ਉਨ੍ਹਾਂ ਨੂੰ ਪਿਆਰ ਦਿੱਤਾ ਹੈ ਤੇ ਉਨ੍ਹਾਂ ਨੂੰ ਲੋਕ ਸਭਾ ਦੇ ਵਿੱਚ ਬੋਲਣ ਦਾ ਮੌਕਾ ਦਿੱਤਾ ਹੈ। ਇਸ ਵਾਰ ਫਿਰ ਉਹ ਆਪਣੇ ਇਸ ਬਠਿੰਡਾ ਲੋਕ ਸਭਾ ਹਲਕੇ ਦੀ ਸੇਵਾ ਦੇ ਲਈ ਮੈਦਾਨ ਦੇ ਵਿੱਚ ਹਨ ਅਤੇ ਜੋ ਬੁਢਲਾਡਾ, ਮਾਨਸਾ ਤੇ ਸਰਦੂਲਗੜ੍ਹ ਹਲਕੇ ਦੇ ਵਿੱਚ ਵੱਡੇ ਪ੍ਰੋਜੈਕਟ ਲੈ ਕੇ ਆਉਣਗੇ ਤਾਂ ਕਿ ਬਠਿੰਡਾ ਜ਼ਿਲ੍ਹੇ ਦੀ ਤਰ੍ਹਾਂ ਇਹ ਵੀ ਸ਼ਹਿਰ ਸੁੰਦਰ ਦਿਸਣ ਅਤੇ ਇਨਾਂ ਸ਼ਹਿਰਾਂ ਦੇ ਵਿੱਚ ਵੀ ਕਿਸੇ ਪ੍ਰਕਾਰ ਦੀ ਕੋਈ ਸਮੱਸਿਆ ਨਾ ਹੋਵੇ ਇਸ ਤੋਂ ਦੌਰਾਨ ਉਨ੍ਹਾਂ ਲੋਕਾਂ ਨੂੰ 1 ਜੂਨ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣ ਦੀ ਅਪੀਲ ਕੀਤੀ।