ਪੰਜਾਬ

punjab

ETV Bharat / state

ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਆਦੇਸ਼ ਮੰਨਿਆ, ਪਹਿਲੇ ਬਿਆਨ 'ਚ ਆਖੀ ਵੱਡੀ ਗੱਲ.... - sukhbir badal appear akal takht - SUKHBIR BADAL APPEAR AKAL TAKHT

ਸੁਖਬੀਰ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਤਲਬ ਕੀਤਾ ਗਿਆ ਸੀ, ਜਿਸ ਮਗਰੋਂ ਸੁਖਬੀਰ ਬਾਦਲ ਨੇ ਆਪਣਾ ਪਹਿਲਾ ਬਿਆਨ ਦਿੱਤਾ ਹੈ। ਸੁਖਬੀਰ ਬਾਦਲ ਨੇ ਕੀ ਆਖਿਆ ਪੜ੍ਹੋ ਪੂਰੀ ਖ਼ਬਰ

sukhbir singh badal will appear on the akal takht information was given on tweet
ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਆਦੇਸ਼ ਮੰਨਿਆ, ਪਹਿਲੇ ਬਿਆਨ 'ਚ ਆਖੀ ਵੱਡੀ ਗੱਲ.... (SUKHBIR BADAL)

By ETV Bharat Punjabi Team

Published : Jul 16, 2024, 4:26 PM IST

ਹੈਦਰਾਬਾਦ ਡੈਸਕ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਆਖਰਕਾਰ ਪੰਜ ਸਿੰਘ ਸਾਹਿਬਾਨ ਦਾ ਹੁਕਮ ਮੰਨ ਲਿਆ ਹੈ।ਸੁਖਬੀਰ ਬਾਦਲ ਨੇ ਟਵੀਟ ਕਰ ਆਪਣਾ ਪਹਿਲਾ ਜਵਾਬ ਦਿੱਤਾ ਹੈ। ਇਹ ਸੁਖਬੀਰ ਬਾਦਲ ਨੇ ਆਖਿਆ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਅਨੁਸਾਰ, ਦਾਸ ਅਥਾਹ ਸ਼ਰਧਾ ਅਤੇ ਨਿਮਰਤਾ ਸਹਿਤ ਸਰਵਉੱਚ ਅਸਥਾਨ ‘ਤੇ ਨਤਮਸਤਕ ਹੋਵੇਗਾ। ਇਸ਼ਤਿਹਾਰਬਾਜ਼ੀ ਉਨ੍ਹਾਂ ਨੇ ਇਸ ਸਬੰਧੀ ਟਵੀਟ ਕੀਤਾ ਹੈ ਤੇ ਲਿਖਿਆ ਹੈ- ‘‘ਇੱਕ ਸ਼ਰਧਾਵਾਨ ਤੇ ਨਿਮਾਣੇ ਸਿੱਖ ਵੱਜੋਂ ਮੇਰਾ ਰੋਮ ਰੋਮ ਅਤੇ ਸੁਆਸ ਸੁਆਸ ਚਵਰ, ਛਤਰ, ਤਖ਼ਤ ਦੇ ਮਾਲਿਕ ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਅਤੇ ਮੀਰੀ ਪੀਰੀ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਸਮਰਪਿਤ ਹੈ।

ਕਿਉਂ ਕੀਤਾ ਤਲਬ: ਦਰਅਸਲ ਬਾਗੀ ਧੜੇ ਦੀ ਸ਼ਿਕਾਇਤ ਤੋਂ ਬਾਅਦ ਪੰਜ ਸਿੰਘ ਸਹਿਬਾਨਾ ਨੇ ਕਾਰਵਾਈ ਕਰਦੇ ਹੋਏ ਸੁਖਬੀਰ ਬਾਦਲ ਨੂੰ ਤਲਬ ਕੀਤਾ ਹੈ। ਪੰਜ ਸਿੰਘ ਸਾਹਿਬਾਨਾ ਵੱਲੋਂ ਸੁਖਬੀਰ ਬਾਦਲ 'ਤੇ ਲੱਗੇ ਇਲਜ਼ਾਮਾਂ ਸਬੰਧੀ 15 ਦਿਨਾਂ ਅੰਦਰ ਸਪਸ਼ਟੀਕਰਨ ਦੇਣ ਲਈ ਆਖਿਆ ਹੈ।ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਉਨ੍ਹਾਂ ਦੇ ਹੁਕਮਾਂ ਨੂੰ ਮੰਨਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣ ਲਈ ਹਾਮੀ ਭਰ ਦਿੱਤੀ ਹੈ।

ਕੀ ਹੈ ਪੂਰਾ ਮਾਮਲਾ:ਦੱਸਣਯੋਗ ਹੈ ਕਿ ਪੰਜ ਸਿੰਘ ਸਾਹਿਬਾਨ ਦੀ ਸ੍ਰੀ ਅਕਾਲ ਤਖ਼ਤ ਵਿਖੇ ਹੋਈ ਇਕੱਤਰਤਾ ਵਿੱਚ ਇਹ ਮਾਮਲਾ ਵਿਚਾਰਿਆ ਗਿਆ। ਇਸੇ ਤਰ੍ਹਾਂ ਡੇਰਾ ਸਿਰਸਾ ਦੇ ਮੁਖੀ ਨੂੰ ਮੁਆਫ਼ੀ ਦੇਣ ਦੇ ਫ਼ੈਸਲੇ ਨੂੰ ਸਹੀ ਠਹਿਰਾਉਣ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੇ 90 ਲੱਖ ਦੇ ਇਸ਼ਤਿਹਾਰਾਂ ਬਾਰੇ ਸਿੱਖ ਸੰਸਥਾ ਕੋਲੋਂ ਵੀ ਸਪਸ਼ਟੀਕਰਨ ਮੰਗਿਆ ਗਿਆ ਹੈ। ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਜੀਤ ਸਿੰਘ ਅਤੇ ਸ੍ਰੀ ਅਕਾਲ ਤਖ਼ਤ ਤੋਂ ਪੰਜ ਪਿਆਰਿਆਂ ਵਿੱਚੋਂ ਗਿਆਨੀ ਮੰਗਲ ਸਿੰਘ ਸ਼ਾਮਲ ਸਨ।ਹੁਣ ਵੇਖਣਾ ਹੋਵੇਗਾ ਕਿ ਆਖਰ ਕਦੋਂ ਸੁਖਬੀਰ ਬਾਦਲ ਪੇਸ਼ ਹੋ ਕੇ ਆਪਣਾ ਸਪਸ਼ਟੀਕਰਨ ਦੇਣਗੇ।

ABOUT THE AUTHOR

...view details