ਸੰਗਰੂਰ:ਅੱਜ ਜ਼ਿਲ੍ਹਾ ਸੰਗਰੂਰ ਵਿਖੇ ਕਾਂਗਰਸ ਦੇ ਨੇਤਾ ਅਤੇ ਐਮਐਲਏ ਸੁਖਪਾਲ ਸਿੰਘ ਖਹਿਰਾ ਸੰਗਰੂਰ ਪਹੁੰਚੇ ਹਨ। ਜਿੱਥੇ ਹੀ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦਿੜਬਾ ਦੇ ਪਿੰਡ ਗੁਜਰਾਂ ਵਿਖੇ ਹੋਏ ਹਾਦਸੇ ਦੇ ਵਿੱਚ ਚਰਚਾ ਕੀਤੀ ਹੈ। ਜਿੱਥੇ ਨਕਲੀ ਸ਼ਰਾਬ ਪੀਣ ਨਾਲ ਵੀ ਲੋਕਾਂ ਦੀ ਮੌਤ ਹੋਈ ਅਤੇ ਦਰਜਨਾਂ ਸ਼ਰਾਬ ਪੀਣ ਤੋਂ ਬਾਅਦ ਹਸਪਤਾਲ ਦੇ ਵਿੱਚ ਦਾਖਲ ਹਨ। ਉੱਥੇ ਹੀ ਸੁਖਪਾਲ ਖਹਿਰਾ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਇਸ ਘਟਨਾ ਦੇ ਬਾਰੇ ਗੱਲ ਕਰਦੇ ਹੋਏ ਕਿਹਾ ਕਿ ਇਹ ਇੱਕ ਬਹੁਤ ਹੀ ਮੰਦਭਾਗੀ ਘਟਨਾ ਹੈ। ਜਿਸਦੀ ਜ਼ਿੰਮੇਵਾਰ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਹੈ ਜਿਨਾਂ ਤੋਂ ਏਨੀ ਵੱਡੀ ਢਿੱਲ ਹੋਈ ਕਿ ਇੱਕ ਨਸ਼ਾ ਜੋ ਕਿ ਸਰੇਆਮ ਗਲਤ ਢੰਗ ਨਾਲ ਬਣਾਇਆ ਗਿਆ। ਜਿਸ ਨਾਲ ਲੋਕਾਂ ਦੀ ਮੌਤ ਹੋਈ ਹੈ ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਲੱਗਿਆ ਹੈ ਕਿ ਕਈ ਥਾਵਾਂ ਤੇ ਨਸ਼ਾ ਸਰੇਆਮ ਵਿਕ ਰਿਹਾ ਹੈ ਜੋ ਕਿ ਪ੍ਰਸ਼ਾਸਨ ਅਤੇ ਸਰਕਾਰ ਦੀ ਕਾਰਜਕਾਰੀ ਉੱਤੇ ਇੱਕ ਵੱਡਾ ਸਵਾਲ ਖੜਾ ਕਰਦਾ ਹੈ।
'ਸੱਤਾ ਤੋਂ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਕੀਤੇ ਸੀ ਵੱਡੇ-ਵੱਡੇ ਵਾਅਦੇ':ਉੱਥੇ ਹੀ ਉਨ੍ਹਾਂ ਨੇ ਪੰਜਾਬ ਸਰਕਾਰ ਦੇ ਖਿਲਾਫ਼ ਬੋਲਦੇ ਕਿਹਾ ਕਿ ਸੱਤਾ ਤੋਂ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਬਹੁਤ ਵੱਡੇ ਵੱਡੇ ਵਾਅਦੇ ਕੀਤੇ ਸੀ। ਕਿ ਉਹ ਨਸ਼ੇ ਨੂੰ ਜੜ ਤੋਂ ਖ਼ਤਮ ਕਰ ਦੇਣਗੇ ਪਰ ਅੱਜ ਦੀ ਇਸ ਮੰਦਭਾਗੀ ਘਟਨਾ ਦੇ ਵਿੱਚ ਪੂਰੇ ਪੰਜਾਬ ਦੇ ਵਿੱਚ ਅਜਿਹਾ ਮਾਹੌਲ ਬਣਿਆ ਹੋਇਆ ਹੈ। ਜੋ ਕਿ ਪਹਿਲਾਂ ਕਦੇ ਨਹੀਂ ਸੀ ਬਣਿਆ ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਜੋ ਕਿ ਪੰਜ ਦਿਨਾਂ ਬਾਅਦ ਪਰਿਵਾਰ ਨਾਲ ਮਿਲਣ ਆਏ ਹਨ ਉਹ ਇੱਕ ਬਹੁਤ ਸ਼ਰਮਸ਼ਾਰ ਗੱਲ ਹੈ ਕਿਉਂਕਿ ਮੁੱਖ ਮੰਤਰੀ ਤਾਂ ਹਲਕਾ ਹੋਣ ਦੇ ਬਾਵਜੂਦ ਵੀ ਉਹ ਇੰਨੇ ਦਿਨਾਂ ਬਾਅਦ ਆਏ ਹਨ। ਉੱਥੇ ਹੀ ਕੈਬਿਨਟ ਮੰਤਰੀ ਅਮਨ ਅਰੋੜਾ ਵੱਲੋਂ ਵੀ ਜੋ ਕਾਰਜਗਾਰੀ ਹੋਈ ਹੈ ਉਸ ਤੇ ਵੀ ਸਵਾਲ ਖੜੇ ਹੁੰਦੇ ਹਨ ਕਿ ਸੁਨਾਮ ਵਿਖੇ ਵੀ ਦੇਖਣ ਨੂੰ ਮਿਲਿਆ ਕੀ ਨਕਲੀ ਸ਼ਰਾਬ ਪੀਣ ਨਾਲ ਸੁਨਾਮ ਦੇ ਲੋਕਾਂ ਦੀ ਵੀ ਮੌਤ ਹੋਈ ਹੈ।