ਪੰਜਾਬ

punjab

ETV Bharat / state

ਸੁਖਪਾਲ ਖਹਿਰਾ ਨੇ ਪੰਜਾਬ ਬੰਦ ਨੂੰ ਲੈ ਕੇ ਸਟੈਂਡ ਕੀਤਾ ਸਪੱਸ਼ਟ, ਸਾਰਿਆਂ ਨੂੰ ਕੀਤੀ ਖਾਸ ਅਪੀਲ - PUNJAB BANDH

ਸੁਖਪਾਲ ਖਹਿਰਾ ਨੇ ਭਲਕੇ ਪੰਜਾਬ ਬੰਦ ਲਈ ਸਾਰੇ ਰਾਹਗੀਰਾਂ ਅਤੇ ਪੰਜਾਬ ਦੇ ਲੋਕਾਂ ਨੂੰ ਬੰਦ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਹੈ। ਪੜ੍ਹੋ ਖ਼ਬਰ...

PUNJAB BANDH
ਸੁਖਪਾਲ ਖਹਿਰਾ ਨੇ ਪੰਜਾਬ ਬੰਦ ਨੂੰ ਲੈ ਕੇ ਸਟੈਂਡ ਕੀਤਾ ਸਪੱਸ਼ਟ (ETV Bharat ਗ੍ਰਾਫਿਕਸ ਟੀਮ)

By ETV Bharat Punjabi Team

Published : Dec 29, 2024, 1:09 PM IST

ਹੈਦਰਾਬਾਦ: ਪੰਜਾਬ ਤੇ ਹਰਿਆਣਾ ਸਰਹੱਦਾਂ 'ਤੇ ਬੈਠੇ ਕਿਸਾਨਾਂ ਨੂੰ ਹੁਣ ਹਰ ਵਰਗ ਦਾ ਸਾਥ ਮਿਲ ਰਿਹਾ ਹੈ। ਹੁਣ ਆਲ ਇੰਡੀਆ ਕਿਸਾਨ ਕਾਂਗਰਸ ਦੇ ਚੇਅਰਮੈਨ ਤੇ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸਮਰਥਨ ਕੀਤਾ ਹੈ। ਕੱਲ੍ਹ ਦੇ ਪੰਜਾਬ ਬੰਦ ਲਈ ਉਨ੍ਹਾਂ ਨੇ ਸਾਰੇ ਰਾਹਗੀਰਾਂ ਅਤੇ ਪੰਜਾਬ ਦੇ ਲੋਕਾਂ ਨੂੰ ਬੰਦ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਹੈ। ਖਹਿਰਾ ਨੇ ਕਿਹਾ ਕਿ ਹਰ ਘਰ ਵਿਚ ਰੋਟੀ ਤਾਂ ਹੀ ਪੱਕਦੀ ਹੈ ਜੇ ਜਗਜੀਤ ਡੱਲੇਵਾਲ ਵਰਗੇ ਕਿਸਾਨ ਕਿਰਤ ਕਰਦੇ ਹਨ।

'ਸਰਕਾਰ ਜਾਇਜ਼ ਮੰਗਾਂ ਨੂੰ ਨਹੀਂ ਮਨ ਰਹੀ'

ਸੁਖਪਾਲ ਖਹਿਰਾ ਨੇ ਲੋਕਾਂ ਨੂੰ ਕਿਹਾ ਕਿ ਦੇਸ਼ ਦਾ ਕਿਸਾਨ ਇਸ ਸਮੇਂ ਕਰਜੇ ਵਿਚ ਹੈ ਅਤੇ ਖੁਦਕੁਸ਼ੀਆਂ ਦੇ ਰਾਹ ਪਿਆ ਹੈ। ਇਸ ਕਰਕੇ ਸਾਰਿਆਂ ਨੂੰ ਦੇਸ਼ ਦੀ ਸਰਕਾਰ ਤੇ ਦਬਾਅ ਬਣਾਉਣ ਲਈ ਬੰਦ ਦਾ ਸਮਰਥਨ ਕਰਨਾ ਚਾਹੀਦਾ ਹੈ ਕਿਉਂਕਿ ਦੇਸ਼ ਦੀ ਸਰਕਾਰ ਜਾਇਜ਼ ਮੰਗਾਂ ਨੂੰ ਨਹੀਂ ਮਨ ਰਹੀ ਹੈ। ਇਕ ਪਾਸੇ ਦੇਸ਼ ਦੀ ਸਰਕਾਰ ਕਾਰਪੋਰੇਟ ਘਰਾਣਿਆਂ ਦਾ 15 ਲੱਖ ਕਰੋੜ ਰੁਪਏ ਦਾ ਕਰਜ਼ਾ ਮੁਆਫ ਕਰ ਰਹੀ ਹੈ ਪਰ ਦੂਜੇ ਪਾਸੇ ਕਿਸਾਨਾਂ ਦੀਆਂ ਮੰਗਾਂ ਮੰਨਣ ਤੋਂ ਟਾਲਾ ਵੱਟਦੀ ਨਜ਼ਰ ਆ ਰਹੀ ਹੈ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਕਿਸਾਨ ਲੀਡਰ ਸਰਵਨ ਸਿੰਘ ਪੰਧੇਰ ਨੇ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਪੰਜਾਬ ਬੰਦ 'ਤੇ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਕਿਹਾ ਸੀ।

ਝੂਠਾ ਐਨਕਾਊਂਟਰ

ਇਸ ਦੇ ਨਾਲ ਹੀ ਸੁਖਪਾਲ ਖਹਿਰਾ ਨੇ ਕਿਹਾ ਕਿ ਇਹ ਉਹੀ ਕਿਸਾਨ ਹਨ, ਜਿੰਨ੍ਹਾਂ ਦੇ ਬੱਚਿਆਂ ਨੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦਿਆਂ ਆਪਣੀਆਂ ਜਾਨਾਂ ਦਿੱਤੀਆਂ ਹਨ ਪਰ ਸਰਕਾਰ ਪੰਜਾਬ ਦੇ ਲੋਕਾਂ ਅਤੇ ਸਿੱਖਾਂ ਦਾ ਕਈ ਮੁੱਲ ਨਹੀਂ ਪਾ ਰਹੀ। ਇਸ ਮੌਕੇ ਖਹਿਰਾ ਨੇ ਕਿਹਾ ਕਿ ਪੀਲੀਭੀਤ ਵਿਚ ਸਿੱਖਾਂ ਦੇ ਮੁੰਡਿਆਂ ਦਾ ਝੂਠਾ ਐਨਕਾਊਂਟਰ ਕੀਤਾ ਹੈ ਅਤੇ ਸਾਰੇ ਲੋਕ ਵੀ ਇਸ ਨੂੰ ਝੂਠਾ ਦੱਸ ਰਹੇ ਹਨ। ਦੇਸ਼ ਦੀ ਸੁਪਰੀਮ ਕੋਰਟ ਨੂੰ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ ਨਹੀਂ ਤਾਂ ਲੋਕਾਂ ਦਾ ਯਕੀਨ ਉੱਠ ਜਾਵੇਗਾ। ਕਾਬਲੇਜ਼ਿਕਰ ਹੈ ਕਿ ਡੱਲੇਵਾਲ ਦੇ ਮਰਨ ਵਰਤ ਅਤੇ ਕਿਸਾਨਾਂ ਦੀਆਂ ਮੰਗਾਂ ਨੂੰ ਮਨਵਾਉਣ ਲਈ 30 ਦਸੰਬਰ ਨੂੰ ਬੰਦ ਦਾ ਐਲਾਨ ਕੀਤਾ ਗਿਆ ਤਾਂ ਜੋ ਸਰਕਾਰਾਂ ਤੱਕ ਕਿਸਾਨ ਆਪਣੀ ਆਵਾਜ਼ ਨੂੰ ਪਹੁੰਚਾ ਸਕਣ।

ABOUT THE AUTHOR

...view details