ਚੰਡੀਗੜ੍ਹ :ਦੇਸ਼ ਭਰ ਵਿੱਚ ਗਰਮੀ ਦਾ ਕਹਿਰ ਹੈ ਲੋਕਾਂ ਦਾ ਗਰਮੀ ਨਾਲ ਬੁਰਾ ਹਾਲ ਹੈ। ਉਥੇ ਹੀ ਇਸ ਵਿਚਾਲੇ ਪੰਜਾਬ ਸਰਕਾਰ ਨੇ ਸਕੂਲੀ ਬੱਚਿਆਂ ਨੂੰ ਰਾਹਤ ਦਿੱਤੀ ਹੈ। ਸਰਕਾਰ ਨੇ ਪੰਜਾਬ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਤਪਦੀ ਗਰਮੀ ਨੂੰ ਦੇਖਦੇ ਹੋਏ ਇਹ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਹੈ। ਇਸ ਬਾਰੇ ਸਿੱਖਿਆ ਵਿਭਾਗ ਵੱਲੋਂ ਲਿਖਤੀ ਨੋਟੀਫਿਕੇਸ਼ਨ ਵੀ ਜਲਦ ਹੀ ਜਾਰੀ ਕਰ ਦਿੱਤਾ ਜਾਵੇਗਾ।
41 ਦਿਨ ਬੰਦ ਰਹਿਣਗੇ ਪੰਜਾਬ ਦੇ ਸਕੂਲ :ਦੱਸਣਯੋਗ ਹੈ ਕਿ ਸਰਕਾਰ ਵੱਲੋਂ ਜਾਰੀ ਕੀਤੇ ਤਾਜ਼ਾ ਹੁਕਮਾਂ ਅਨੁਸਾਰ 21 ਮਈ ਤੋਂ 30 ਜੂਨ ਤਕ ਛੁੱਟੀਆਂ ਰਹਿਣਗੀਆਂ। ਇਸ ਤੋਂ ਪਹਿਲਾਂ ਸਰਕਾਰ ਵੱਲੋਂ 1 ਜੂਨ ਤੋਂ 30 ਜੂਨ ਤਕ ਗਰਮੀਆਂ ਦੀਆਂ ਛੁੱਟੀਆਂ ਸਬੰਧੀ ਨੋਟਿਸ ਜਾਰੀ ਕੀਤਾ ਗਿਆ ਸੀ। ਤੁਹਾਨੂੰ ਦੱਸ ਦੇਏਈ ਕਿ ਨਰਸਰੀ ਤੋਂ ਦੂਸਰੀ ਜਮਾਤ ਤਕ ਦੇ ਵਿਦਿਆਰਥੀਆਂ ਨੂੰ ਤਾਂ ਪਹਿਲਾਂ ਹੀ ਵਧਦੀ ਗਰਮੀ ਕਾਰਨ ਛੁੱਟੀਆਂ ਕਰ ਦਿੱਤੀਆਂ ਗਈਆਂ ਸਨ। ਦੱਸ ਦਈਏ ਕਿ ਤੇਜ਼ ਗਰਮੀ ਤੇ ਹੀਟ ਵੇਵ ਦੇ ਰੈੱਡ ਅਲਰਟ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਹੈ। ਹਾਲਾਂਕਿ ਪਹਿਲਾਂ ਸਕੂਲਾਂ ਵਿੱਚ ਸਮਾਂ ਬਦਲਿਆ ਗਿਆ ਸੀ ਪਰ ਇਸ ਦੇ ਬਾਵਜੂਦ ਬੱਚਿਆਂ ਨੂੰ ਗਰਮੀ ਤੋਂ ਰਾਹਤ ਨਹੀਂ ਮਿਲ ਰਹੀ ਸੀ। ਇਸ ਤੋਂ ਬਾਅਦ ਸਾਰੀਆਂ ਸਥਿਤੀਆਂ ਨੂੰ ਦੇਖਦੇ ਹੋਏ ਛੁੱਟੀਆਂ ਕਰਨ ਦਾ ਫੈਸਲਾ ਲਿਆ ਗਿਆ ਹੈ।