ਹੁਸ਼ਿਆਰਪੁਰ : ਪੰਜਾਬ 'ਚ ਲੋਕ ਸਭਾ ਚੋਣਾਂ ਦਾ ਦੌਰ ਚਾਲ ਰਿਹਾ ਹੈ ਇਸ ਦੌਰਾਨ ਸਿਆਸੀ ਪਾਰਟੀਆਂ ਪੱਬਾਂ ਭਾਰ ਹਨ ਤਾਂ ਉਥੇ ਹੀ ਦੂਜੇ ਪਾਸੇ ਦਲ ਬਦਲੀਆਂ ਦਾ ਦੌਰ ਵੀ ਸਿਖਰ 'ਤੇ ਹੈ। ਅਜਿਹੇ ਵਿੱਚ ਟਿਕਟ ਨਾ ਮਿਲਣ ਤੋਂ ਨਰਾਜ ਚੱਲ ਰਹੇ ਭਾਜਪਾ ਦੇ ਸੀਨੀਅਰ ਨੇਤਾ ਵਿਜੈ ਕੁਮਾਰ ਸਾਂਪਲਾ ਦੇ ਵੀ ਭਾਜਪਾ ਛੱਡ ਅਕਾਲੀ ਦਲ ਵਿੱਚ ਜਾਣ ਦੀਆਂ ਚਰਚਾਵਾਂ ਉੱਠੀਆਂ ਤਾਂ ਉਹਨਾਂ ਨੂੰ ਮਨਾਉਣ ਲਈ ਅੱਜ ਖ਼ਾਸ ਤੌਰ 'ਤੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ, ਹਰਜੀਤ ਗਰੇਵਾਲ, ਵਿਨੀਤ ਜੋਸ਼ੀ, ਸੁੰਦਰ ਸ਼ਾਮ ਅਰੋੜਾ ਨਾਲ ਵਿਜੇ ਸਾਂਪਲਾ ਦੇ ਘਰ ਪਹੁੰਚੇ। ਉਨ੍ਹਾਂ ਦੇ ਸਮਰਥਕਾਂ ਦੀ ਭਾਰੀ ਭੀੜ ਜੁਟ ਗਈ।
ਟਿਕਟ ਨਾ ਮਿਲਣ ਤੋਂ ਨਾਖੁਸ਼ ਸੀ :ਦੱਸਿਆ ਜਾ ਰਿਹਾ ਹੈ ਕਿ ਹਾਲ ਹੀ ਚ ਭਾਜਪਾ ਵੱਲੋਂ ਹੁਸ਼ਿਆਰਪੁਰ ਭਾਜਪਾ ਨੇ ਲੋਕ ਸਭਾ ਮੈਂਬਰ ਸੋਮ ਪ੍ਰਕਾਸ਼ ਦੀ ਪਤਨੀ ਨੂੰ ਟਿਕਟ ਦੇ ਦਿੱਤੀ। ਸਮਰਥਕਾਂ ਦਾ ਮੰਨਣਾ ਹੈ ਕਿ ਮਜਬੂਤ ਪਾਰਟੀ ਦੀ ਮਦਦ ਨਾਲ ਹੀ ਭਾਜਪਾ ਉਮੀਦਵਾਰ ਅਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਪਤਨੀ ਅਨੀਤਾ ਸੋਮ ਪ੍ਰਕਾਸ਼ ਵਿਰੁੱਧ ਚੋਣ ਲੜੀ ਜਾ ਸਕਦੀ ਹੈ। ਇਸ ਤੋਂ ਨਾਰਾਜ਼ ਭਾਜਪਾ ਆਗੂ ਵਿਜੇ ਸਾਂਪਲਾ ਨੇ ਜੇਪੀ ਨੱਡਾ ਨਾਲ ਮੁਲਾਕਾਤ ਕੀਤੀ, ਪਰ ਫਿਰ ਵੀ ਉਹਨਾਂ ਨੇ ਸੁਰ ਨਹੀਂ ਬਦਲੇ । ਜਿਸ ਤੋਂ ਬਾਅਦ ਹੁਣ ਪੰਜਾਬ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ਉਨ੍ਹਾਂ ਨੂੰ ਮਨਾਉਣ ਲਈ ਉਨ੍ਹਾਂ ਦੇ ਘਰ ਪਹੁੰਚ ਗਏ ਹਨ। ਬੀਤੀ ਸ਼ਾਮ ਸਾਂਪਲਾ ਨੇ ਆਪਣੇ ਘਰ ਇੱਕ ਜ਼ਰੂਰੀ ਮੀਟਿੰਗ ਬੁਲਾਈ ਹੈ। ਜਿਸ 'ਚ ਉਨ੍ਹਾਂ ਦੇ ਕਰੀਬੀ ਦੋਸਤ ਅਤੇ ਸਮਰਥਕ ਹਿੱਸਾ ਲੈਣ ਪਹੁੰਚੇ। ਮੀਟਿੰਗ ਵਿੱਚ ਸਾਂਪਲਾ ਨੇ ਭਾਜਪਾ ਤੋਂ ਵੱਖ ਹੋ ਕੇ ਲੋਕ ਸਭਾ ਚੋਣਾਂ ਲੜਨ ਦੀਆਂ ਚੁਣੌਤੀਆਂ ਬਾਰੇ ਚਰਚਾ ਕੀਤੀ।