ਲੁਧਿਆਣਾ: ਭਾਜਪਾ ਦੀ ਸੀਨੀਅਰ ਲੀਡਰਸ਼ਿਪ ਵਲੋਂ ਲੁਧਿਆਣਾ ਵਿਖੇ ਕਾਰੋਬਾਰੀਆਂ ਦੇ ਨਾਲ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੀ ਅਗਵਾਈ ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਕੀਤੀ ਗਈ, ਜਿਸ ਵਿੱਚ ਸੁਨੀਲ ਜਾਖੜ ਨੇ ਵੀ ਹਿੱਸਾ ਲਿਆ। ਇਸ ਦੌਰਾਨ ਭਾਜਪਾ ਲੀਡਰਾਂ ਵੱਲੋਂ ਵਪਾਰੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਵਪਾਰੀਆਂ ਨੇ ਦੱਸਿਆ ਕਿ ਕਿਸਾਨਾਂ ਦੇ ਧਰਨੇ ਕਰਕੇ, ਟਰੇਨਾਂ ਜਾਮ ਹੋਣ ਕਰਕੇ ਅਤੇ ਰੇਲ ਮਾਰਗ ਬੰਦ ਹੋਣ ਕਰਕੇ, ਸੜਕਾਂ ਬੰਦ ਹੋਣ ਕਰਕੇ ਉਹਨਾਂ ਨੂੰ ਵੱਡਾ ਨੁਕਸਾਨ ਝੱਲਣਾ ਪੈ ਰਿਹਾ ਹੈ। ਇਸ ਮੁੱਦੇ ਨੂੰ ਲੈ ਕੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਭੜਕਦੇ ਹੋਏ ਦਿੱਖੇ। ਉਹਨਾਂ ਨੇ ਸਟੇਜ ਤੋਂ ਕਿਹਾ ਕਿ ਗਲਤੀ ਕਿਸਾਨਾਂ ਦੀ ਨਹੀਂ ਸਗੋਂ ਇਸ ਲਈ ਜਿੰਮੇਵਾਰ ਲੀਡਰ ਨੇ ਤੇ ਨਾਲ ਹੀ ਪੰਜਾਬ ਸਰਕਾਰ ਜਿੰਮੇਵਾਰ ਹੈ।
ਦੁਕਾਨਦਾਰੀ ਚਲਾ ਰਹੇ ਕਿਸਾਨ ਲੀਡਰ: ਸੁਨੀਲ ਜਾਖੜ ਨੇ ਕਿਹਾ ਕਿ ਕਾਰੋਬਾਰੀਆਂ ਨੂੰ ਵਪਾਰ ਕਰਨ ਦੇ ਵਿੱਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਦਾ ਕਾਰਨ ਕੁਝ ਲੀਡਰ ਹਨ ਜਿਨਾਂ ਵੱਲੋਂ ਆਪਣੀ ਇਹ ਦੁਕਾਨਦਾਰੀ ਚਲਾਈ ਜਾ ਰਹੀ ਹੈ। ਉਹਨਾਂ ਕਿਹਾ ਕਿ ਇਹ ਕਿਸਾਨ ਹੀ ਨਹੀਂ ਹਨ, ਇਹਨਾਂ ਦੇ ਲੀਡਰ ਹਨ ਜੋ ਅਜਿਹਾ ਕਰਨ ਨੂੰ ਮਜਬੂਰ ਕਰ ਰਹੇ ਹਨ। ਉਹਨਾਂ ਨੇ ਕਿਹਾ ਕਿ ਇਹਨਾਂ ਲੀਡਰਾਂ ਨੂੰ ਠੀਕ ਕਰਨ ਦੀ ਲੋੜ ਹੈ, ਉਹਨਾਂ ਕਿਹਾ ਕਿ ਇਹਨਾਂ ਕਰਕੇ ਹਾਲਾਤ ਖਰਾਬ ਹੋ ਰਹੇ ਹਨ।