ਅੰਮ੍ਰਿਤਸਰ:ਦੇਸ਼ ਵਿੱਚ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਸਾਰੀ ਸਿਆਸੀ ਪਾਰਟੀਆਂ ਵੱਲੋਂ ਆਪਣੇ ਆਪਣੇ ਉਮੀਦਵਾਰਾਂ ਦੀ ਘੋਸ਼ਣਾ ਕੀਤੀ ਜਾ ਰਹੀ ਹੈ ਉਥੇ ਹੀ ਆਮ ਆਦਮੀ ਪਾਰਟੀ ਵੱਲੋਂ ਸਭ ਤੋਂ ਪਹਿਲਾਂ ਪੰਜਾਬ ਵਿੱਚ ਆਪਣੇ ਲੋਕ ਸਭਾ ਦੇ ਉਮੀਦਵਾਰਾਂ ਨੂੰ ਮੈਦਾਨ 'ਚ ਉਤਾਰ ਦਿੱਤਾ ਹੈ ਅਤੇ ਸਭ ਤੋਂ ਪਹਿਲਾਂ ਨਾਮ ਕੁਲਦੀਪ ਸਿੰਘ ਧਾਰੀਵਾਲ ਦਾ ਅੰਮ੍ਰਿਤਸਰ ਤੋ ਦਿੱਤਾ ਗਿਆ। ਜਿਸ ਤੋਂ ਬਾਅਦ ਅੱਜ ਕੁਲਦੀਪ ਸਿੰਘ ਧਾਰੀਵਾਲ ਵੱਲੋਂ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਸ੍ਰੀ ਅਕਾਲ ਤਖਤ ਸਾਹਿਬ ਗੁਰੂ ਚਰਨਾਂ ਦੇ ਵਿੱਚ ਅਰਦਾਸ ਕੀਤੀ ਗਈ ਅਤੇ ਪੰਜਾਬ ਦੀ ਬਿਹਤਰੀ ਦੇ ਲਈ 13-0 ਦੇ ਨਾਲ ਜਿੱਤ ਦਾ ਦਾਅਵਾ ਇੱਕ ਵਾਰ ਫਿਰ ਤੋਂ ਮਜਬੂਤ ਕੀਤਾ ਗਿਆ।
‘ਸੁਨੀਲ ਜਾਖੜ ਤੇ ਸੁਖਬੀਰ ਸਿੰਘ ਬਾਦਲ ਨੇ ਆਪਣੀ ਪਾਰਟੀ ਦਾ ਖੁਦ ਹੀ ਕੀਤਾ ਹੈ ਨੁਕਸਾਨ’ - Kuldip dhaliwal target jakhar
ਲੋਕ ਸਭਾ ਚੋਣਾਂ 'ਚ ਟਿੱਕਟ ਮਿਲਣ ਤੋਂ ਬਾਅਦ ਪੰਜਾਬ ਦੇ ਕੈਬਿਨੇਟ ਮੰਤਰੀ ਕੁਲਦੀਪ ਧਾਲੀਵਾਲ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ ਜਿਥੇ ਉਹਨਾਂ ਨੇ ਅਕਾਲੀ ਅਤੇ ਭਾਜਪਾ ਦੇ ਆਗੁਆਂ ਉਤੇ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਸੁਨੀਲ ਜਾਖੜ ਅਤੇ ਸੁਖਬੀਰ ਬਾਦਲ ਨੇ ਆਪਣੀਆਂ ਪਾਰਟੀਆਂ ਦਾ ਆਪ ਨੁਕਸਾਨ ਕੀਤਾ ਹੈ।
Published : Mar 15, 2024, 2:21 PM IST
ਇਹਨਾਂ ਆਗੂਆਂ ਨੇ ਆਪਣੀ ਪਾਰਟੀ ਦਾ ਕੀਤਾ ਨੁਕਸਾਨ : ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੰਤਰੀ ਕੁਲਦੀਪ ਸਿੰਘ ਧਾਰੀਵਾਲ ਨੇ ਕਿਹਾ ਕਿ ਅਸੀਂ ਪੰਜਾਬ ਵਿੱਚ 13-0 ਦੇ ਨਾਲ ਜਿੱਤ ਹਾਸਿਲ ਕਰਨ ਤੋਂ ਬਾਅਦ 13 ਦੀਆਂ 13 ਸੀਟਾਂ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਝੋਲੀ ਵਿੱਚ ਪਾਂਵਾਂਗੇ। ਉਹਨਾਂ ਨੇ ਕਿਹਾ ਕਿ ਅਸੀਂ ਅੰਮ੍ਰਿਤਸਰ ਦੀ ਨੂਹਾਰ ਬਦਲਣ ਵਾਸਤੇ ਹਰ ਇੱਕ ਕਦਮ ਜਰੂਰ ਚੁੱਕਾਂਗੇ। ਉੱਥੇ ਉਹਨਾਂ ਨੇ ਕਿਹਾ ਕਿ ਜੋ ਪਹਿਲੀ ਲਿਸਟ ਜਾਰੀ ਕੀਤੀ ਗਈ ਹੈ। ਉਸ ਵਿੱਚ ਜੋ ਨਾਮ ਦਿੱਤੇ ਗਏ ਹਨ ਇਹ ਆਮ ਆਦਮੀ ਪਾਰਟੀ ਦੀ ਸਿਆਸਤ ਦੀ ਖੂਬਸੂਰਤੀ ਹੈ ਕਿ ਉਹਨਾਂ ਵੱਲੋਂ ਆਪਣੇ ਨੇਤਾਵਾਂ ਨੂੰ ਅਤੇ ਛੋਟੇ ਵਰਕਰਾਂ ਨੂੰ ਮੌਕਾ ਦਿੱਤਾ ਜਾਂਦਾ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗਠਜੋੜ ਤੇ ਬੋਲਦੇ ਹੋਏ ਕੁਲਦੀਪ ਸਿੰਘ ਧਾਰੀਵਾਲ ਨੇ ਕਿਹਾ ਕਿ ਉਹਨਾਂ ਦੇ ਸਰਪ੍ਰਸਤਾਂ ਨੇ ਆਪ ਹੀ ਆਪਣੀਆਂ ਪਾਰਟੀਆਂ ਦਾ ਬੇੜਾ ਗਰਕ ਕੀਤਾ ਹੈ। ਉਹਨਾਂ ਕਿਹਾ ਕਿ ਦੂਸਰੀ ਪਾਰਟੀਆਂ ਨੂੰ ਸਫਾਇਆ ਕਰ ਦਿੱਤਾ ਗਿਆ ਹੈ ਤੇ ਹੁਣ ਉਹ ਗੱਠਜੋੜ ਦੀ ਗੱਲ ਕਰਦੇ ਹਨ, ਪਰ ਹੁਣ ਪੰਜਾਬ ਵਿੱਚ ਕੋਈ ਵੀ ਵਿਅਕਤੀ ਇਹਨਾਂ ਨੂੰ ਮੂੰਹ ਨਹੀਂ ਲਾਵੇਗਾ।
ਇਥੇ ਦੱਸਣਯੋਗ ਹੈ ਕਿ ਪੰਜਾਬ ਵਿੱਚ ਹੋਣ ਵਾਲੀਆਂ ਲੋਕ ਸਭਾ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਜਿੱਥੋਂ ਪਹਿਲਾ ਆਪਣੀ ਸੂਚੀ ਜਾਰੀ ਕਰ ਦਿੱਤੀ ਗਈ ਹੈ ਉੱਥੇ ਹੀ ਹੁਣ ਸਾਰੀ ਸਿਆਸੀ ਪਾਰਟੀਆਂ ਵੱਲੋਂ ਆਪਣੇ ਰਾਜਨੀਤਿਕ ਧੁਰੰਦਰ ਮੈਦਾਨ 'ਚ ਉਤਾਰਨ ਦੀ ਸ਼ੁਰੂਆਤ ਜਲਦ ਹੀ ਕਰ ਦਿੱਤੀ ਜਾਵੇਗੀ। ਲੇਕਿਨ ਅੱਜ ਕੁਲਦੀਪ ਸਿੰਘ ਧਾਰੀਵਾਲ ਵੱਲੋਂ ਇੱਕ ਵਾਰ ਫਿਰ ਤੋਂ 13-0 ਦੇ ਨਾਲ ਜਿੱਤ ਪੰਜਾਬ ਵਿੱਚ ਹਾਸਿਲ ਕਰਨ ਨੂੰ ਲੈ ਕੇ ਭਵਿੱਖਬਾਣੀ ਕਰ ਦਿੱਤੀ ਹੈ ਹੁਣ ਵੇਖਣਾ ਹੋਵੇਗਾ ਕਿ ਪੰਜਾਬ ਦੇ ਲੋਕ ਕੁਲਦੀਪ ਸਿੰਘ ਧਾਰੀਵਾਲ ਵੱਲੋਂ ਕੀਤੀ ਗਈ ਭਵਿੱਖਵਾਣੀ ਨੂੰ ਕਿੰਨਾ ਕੁ ਸਹੀ ਠਹਿਰਾਉਂਦੇ ਹਨ।