ਫਾਜ਼ਿਲਕਾ :ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਪੰਜਾਬ ਭਰ ਦੇ ਵਿੱਚ ਲੋਕਾਂ ਵਿੱਚ ਵੋਟ ਪਾਉਣ ਨੂੰ ਲੈ ਕੇ ਕਾਫੀ ਉਤਸਾਹ ਹੈ, ਉੱਥੇ ਹੀ ਜਿਲ੍ਹਾ ਫਾਜ਼ਿਲਕਾ ਦੇ ਵਿੱਚ ਵੀ ਵੱਢੀ ਗਿਣਤੀ ਵਿਚ ਲੋਕਾਂ ਵੱਲੋਂ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ । ਓਥੇ ਹੀ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਕੁਮਾਰ ਜਾਖੜ ਵੱਲੋ ਵੀ ਆਪਣੇ ਜੱਦੀ ਪਿੰਡ ਪੰਜ ਕੋਸੀ ਦੇ ਸਰਕਾਰੀ ਹਾਈ ਸਕੂਲ ਵਿੱਚ ਬਣੇ ਪੋਲਿੰਗ ਬੂਥ 'ਤੇ ਲਾਈਨ ਵਿੱਚ ਲੱਗ ਕੇ ਆਪਣੀ ਵੋਟ ਪੋਲ ਕੀਤੀ ਗਈ। ਇਸ ਮੌਕੇ ਉਹਨਾਂ ਲੋਕਾਂ ਨੂੰ ਗਰਮੀ ਤੋਂ ਬਚਨ ਦੀ ਅਪੀਲ ਕੀਤੀ ਗਈ, ਓਥੇ ਹੀ ਉਹਨਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਹਰ ਵੋਟਰ ਭਾਜਪਾ ਨੂੰ ਵੋਟਾਂ ਪਾਓ ਤਾਂ ਕਿ ਪੰਜਾਬ ਵਿੱਚੋਂ ਨਸ਼ਾ ਖਤਮ ਕੀਤਾ ਜਾ ਸਕੇ।
ਉਹਨਾਂ ਕਿਹਾ ਕਿ ਅੱਜ ਪੰਜਾਬ ਅੰਦਰ ਗੁੰਡਾਗਰਦੀ ਦਾ ਨੰਗਾ ਨਾਚ ਚੱਲ ਰਿਹਾ ਹੈ, ਘਰਾਂ ਦੇ ਅੰਦਰ ਬੈਠੇ ਬਜੁਰਗ ਸੇਫ਼ ਨਹੀਂ ਹਨ, ਬੱਚੇ ਸੇਫ਼ ਨਹੀਂ। ਉਹਨਾਂ ਕਿਹਾ ਕਿ ਪੰਜਾਬ ਨੂੰ ਤਰੱਕੀ ਦੀ ਲੀਹ ਤੇ ਲਿਆਉਣ ਦੀ ਪੰਜਾਬ ਵਿੱਚ ਬੀਜੇਪੀ ਦੀ ਮਜਬੂਤੀ ਵਾਲੀ ਲੀਡਰਸ਼ਿਪ ਦੀ ਲੋੜ ਹੈ, ਤਾਂ ਕਿ ਪੰਜਾਬ ਦਾ ਬਣਦਾ ਹੱਕ ਪੰਜਾਬ ਨੂੰ ਮਿਲੇ ਅਤੇ ਪੰਜਾਬ ਨੂੰ ਇੱਕ ਨੰਬਰ ਦਾ ਸੂਬਾ ਬਣਾਈਏ। ਉਹਨਾਂ ਸਾਰੇ ਵੋਟਰਾਂ ਨੂੰ ਅਪੀਲ ਕੀਤੀ ਕਿ ਹੁੰਮਹੁਮਾ ਕੇ ਵੋਟਾਂ ਬੀਜੇਪੀ ਨੂੰ ਪਾਈਆਂ ਜਾਣ।