ਚੰਡੀਗੜ੍ਹ (Lok Sabha Election 2024):ਪੰਜਾਬ ਤੋਂ 'ਆਪ' ਦੇ ਇਕਲੌਤੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਭਾਜਪਾ 'ਚ ਸ਼ਾਮਲ ਹੋਣ ਦੀਆਂ ਕਿਆਸਅਰਾਈਆਂ ਸਨ, ਪਰ ਹੁਣ ਇਨ੍ਹਾਂ ਅਫਵਾਹਾਂ 'ਤੇ ਰੋਕ ਲਗਾ ਦਿੱਤੀ ਗਈ ਹੈ। ਇਕ ਮੀਡੀਆ ਗਰੁੱਪ ਨਾਲ ਗੱਲਬਾਤ ਕਰਦੇ ਹੋਏ ਸੰਸਦ ਮੈਂਬਰ ਰਿੰਕੂ ਨੇ ਸਪੱਸ਼ਟ ਕੀਤਾ ਹੈ ਕਿ ਉਹ ਕਿਤੇ ਨਹੀਂ ਜਾ ਰਹੇ ਹਨ। ਉਨ੍ਹਾਂ ਦੀ ਵਫ਼ਾਦਾਰੀ ਹਮੇਸ਼ਾ ਆਮ ਆਦਮੀ ਪਾਰਟੀ ਨਾਲ ਰਹੇਗੀ। ਇਸੇ ਤਰ੍ਹਾਂ ਅੰਗੁਰਲ ਨੇ ਲਾਈਵ ਹੋ ਕੇ ਕਿਹਾ ਕਿ ਇਹ ਅਫ਼ਵਾਹਾਂ ਹਨ।
ਆਪ ਨੇ ਰਿੰਕੂ ਨੂੰ ਇੱਕ ਵਾਰ ਫਿਰ ਮੈਦਾਨ ਵਿੱਚ ਉਤਾਰਿਆ : ਸੁਸ਼ੀਲ ਕੁਮਾਰ ਰਿੰਕੂ ਆਮ ਆਦਮੀ ਪਾਰਟੀ ਦੇ ਜਲੰਧਰ ਤੋਂ ਮੌਜੂਦਾ ਸੰਸਦ ਮੈਂਬਰ ਹਨ ਅਤੇ ਪਾਰਟੀ ਨੇ ਜਲੰਧਰ ਤੋਂ ਮੌਜੂਦਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੂੰ ਇੱਕ ਵਾਰ ਫਿਰ ਮੈਦਾਨ ਵਿੱਚ ਉਤਾਰਿਆ ਗਿਆ ਹੈ।
ਫਿਲਹਾਲ ਮੈਂ ਪੂਜਾ ਲਈ ਅਯੁੱਧਿਆ 'ਚ ਹਾਂ:ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਕਿਹਾ ਹੈ ਕਿ ਉਹ ਆਪਣੇ ਪਰਿਵਾਰ ਨਾਲਅਯੁੱਧਿਆ 'ਚ ਪੂਜਾ ਲਈ ਆਏ ਹਨ। ਉਨ੍ਹਾਂ ਨੂੰ ਖ਼ਬਰਾਂ ਰਾਹੀਂ ਇਹ ਵੀ ਪਤਾ ਲੱਗਾ ਕਿ ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ। ਰਿੰਕੂ ਨੇ ਕਿਹਾ ਕਿ ਉਹ ਆਪਣੀ ਪਾਰਟੀ ਪ੍ਰਤੀ ਵਫ਼ਾਦਾਰ ਰਹਿਣਗੇ।
'ਆਪ' ਨੇ 8 ਸੀਟਾਂ 'ਤੇ ਉਮੀਦਵਾਰਾਂ ਦਾ ਐਲਾਨੇ:ਦੱਸ ਦੇਈਏ ਕਿ ਪੰਜਾਬ ਵਿੱਚ ਲੋਕ ਸਭਾ ਦੀਆਂ 13 ਸੀਟਾਂ ਹਨ। ਜਿਨ੍ਹਾਂ ਵਿੱਚੋਂ ਆਮ ਆਦਮੀ ਪਾਰਟੀ ਨੇ ਅੱਠ ਸੀਟਾਂ ’ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ‘ਆਪ’ ਨੇ ਲੋਕ ਸਭਾ ਚੋਣਾਂ ਵਿੱਚ ਆਪਣੇ ਪੰਜ ਮੰਤਰੀਆਂ ਨੂੰ ਮੈਦਾਨ ਵਿੱਚ ਉਤਾਰਿਆ ਹੈ। ਜਿਸ ਵਿੱਚ ਖਡੂਰ ਸਾਹਿਬ ਤੋਂ ਲਾਲਜੀਤ ਭੁੱਲਰ, ਬਠਿੰਡਾ ਤੋਂ ਗੁਰਮੀਤ ਸਿੰਘ ਖੁੱਡੀਆਂ, ਪਟਿਆਲਾ ਤੋਂ ਡਾ. ਬਲਬੀਰ ਸਿੰਘ, ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ ਅਤੇ ਅੰਮ੍ਰਿਤਸਰ ਤੋਂ ਕੁਲਦੀਪ ਧਾਲੀਵਾਲ ਦੇ ਨਾਂ ਸ਼ਾਮਲ ਹਨ।
ਭਾਜਪਾ ਵਿੱਚ ਜਾਣ ਦੀਆਂ ਗੱਲਾਂ ਸਿਰਫ਼ ਅਫ਼ਵਾਹਾਂ : ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੇ ਲਾਈਵ ਹੋ ਕੇ ਕਿਹਾ- ਉਹ ਇਸ ਸਮੇਂ ਦਿੱਲੀ 'ਚ ਹਨ। ਭਾਜਪਾ ਵਿੱਚ ਜਾਣ ਦੀਆਂ ਗੱਲਾਂ ਸਿਰਫ਼ ਅਫ਼ਵਾਹਾਂ ਹਨ। ਉਹ ਕਿਸੇ ਪਾਰਟੀ ਵਿੱਚ ਸ਼ਾਮਲ ਨਹੀਂ ਹੋ ਰਿਹਾ। ਅੰਗੁਰਾਲ ਨੇ ਕਿਹਾ- ਉਨ੍ਹਾਂ ਦੀ ਵਫ਼ਾਦਾਰੀ ਆਮ ਆਦਮੀ ਪਾਰਟੀ ਨਾਲ ਹੈ ਅਤੇ ਉਹ ਭਵਿੱਖ ਵਿੱਚ ਵੀ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਨਹੀਂ ਹੋਣਗੇ। ਇਹ ਸਿਰਫ਼ ਇੱਕ ਅਫਵਾਹ ਹੈ। ਫਿਲਹਾਲ ਉਹ ਦਿੱਲੀ 'ਚ ਹੈ। ਉਹ ਅੱਜ ਸ਼ਾਮ ਤੱਕ ਰੇਲ ਗੱਡੀ ਰਾਹੀਂ ਜਲੰਧਰ ਪਹੁੰਚ ਜਾਵੇਗਾ।