ਪੰਜਾਬ

punjab

ETV Bharat / state

ਤਰਨ ਤਾਰਨ ਪੁਲਿਸ ਨੇ ਬਦਮਾਸ਼ ਦਾ ਕੀਤਾ ਐਂਨਕਾਊਂਟਰ,ਜ਼ਖ਼ਮੀ ਬਦਮਾਸ਼ ਨੂੰ ਕੀਤਾ ਗ੍ਰਿਫ਼ਤਾਰ

ਤਰਨ ਤਾਰਨ ਪੁਲਿਸ ਨੇ ਅੱਤ ਲੋੜੀਂਦੇ ਬਦਮਾਸ਼ ਨੂੰ ਐਨਕਾਊਂਟਰ ਤੋਂ ਬਾਅਦ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।

ENCOUNTER OF CRIMINAL
ਤਰਨ ਤਾਰਨ ਪੁਲਿਸ ਨੇ ਬਦਮਾਸ਼ ਦਾ ਕੀਤਾ ਐਂਨਕਾਊਂਟਰ (ETV BHARAT PUNJAB (ਰਿਪੋਟਰ,ਤਰਨ ਤਾਰਨ))

By ETV Bharat Punjabi Team

Published : 5 hours ago

ਤਰਨ ਤਾਰਨ:ਪੰਜਾਬ ਵਿੱਚ ਬਦਮਾਸ਼ਾਂ ਦੇ ਹੌਂਸਲੇ ਪਸਤ ਕਰਨ ਲਈ ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਇਸ ਮੁਹਿੰਮ ਦੇ ਤਹਿਤ ਹੀ ਤਰਨ ਤਾਰਨ ਪੁਲਿਸ ਨੇ ਇੱਕ ਬਦਮਾਸ਼ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਸ ਬਦਮਾਸ਼ ਨੂੰ ਗ੍ਰਿਫ਼ਤਾਰ ਕਰਨ ਲਈ ਜਾਲ ਵਿਛਾਇਆ ਅਤੇ ਕਾਮਯਾਬੀ ਹਾਸਿਲ ਕੀਤੀ।

ਜ਼ਖ਼ਮੀ ਬਦਮਾਸ਼ ਨੂੰ ਕੀਤਾ ਗਿਆ ਗ੍ਰਿਫ਼ਤਾਰ (ETV BHARAT PUNJAB (ਰਿਪੋਟਰ,ਤਰਨ ਤਾਰਨ))

ਐਨਕਾਊਂਟਰ ਮਗਰੋਂ ਗ੍ਰਿਫ਼ਤਾਰੀ
ਜਾਣਕਾਰੀ ਦਿੰਦੇ ਹੋਏ ਐੱਸਐੱਸਪੀ ਤਰਨ ਤਾਰਨ ਨੇ ਦੱਸਿਆ ਕਿ ਬਦਮਾਸ਼ ਜੁਗਰਾਜ ਸਿੰਘ ਉਰਫ਼ ਜੱਗਾ ਜੋ ਮੁਰਾਦਪੁਰ ਮੁਹੱਲਾ ਤਰਨ ਤਾਰਨ ਦਾ ਰਹਿਣ ਵਾਲਾ ਹੈ ਅਤੇ ਇਸ ਦੇ ਉੱਤੇ 4 ਤੋਂ ਵੱਧ ਮੁਕੱਦਮੇ ਦਰਜ ਹਨ। ਇਹ ਬਦਮਾਸ਼ ਪੁਲਿਸ ਨੂੰ ਅੱਤ ਲੋੜੀਂਦਾ ਸੀ। ਗੁਪਤ ਸੂਚਨਾ ਦੇ ਅਧਾਰ ਉੱਤੇ ਪੁਲਿਸ ਨੇ ਟ੍ਰੈਪ ਲਗਾਇਆ ਪਰ ਇਸ ਬਦਮਾਸ਼ ਨੇ ਪੁਲਿਸ ਉੱਤੇ ਫਾਇਰਿੰਗ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਇਸ ਬਦਮਾਸ਼ ਉੱਤੇ ਗੋਲੀ ਚਲਾਈ ਜੋ ਲੱਤ ਵਿੱਚ ਲੱਗੀ ਅਤੇ ਇਸ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਮੁਤਾਬਿਕ ਬਦਮਾਸ਼ ਕੋਲੋਂ 45 ਬੋਰ ਪਿਸਟਲ ਬਰਾਮਦ ਕੀਤਾ ਗਿਆ ਹੈ।

ਅੱਤ ਲੋੜੀਂਦਾ ਸੀ ਬਦਮਾਸ਼

ਪੁਲਿਸ ਦਾ ਕਹਿਣਾ ਹੈ ਕਿ ਇਹ ਮੁਲਜ਼ਮ ਹਿਸਟਰੀ ਸ਼ੀਟਰ ਹੈ ਅਤੇ ਇਸ ਉੱਤੇ ਪਹਿਲਾਂ 4 ਇਰਾਦਾ ਕਤਲ ਦੇ ਮਾਮਲੇ ਦਰਜ ਹਨ। ਇਸ ਤੋਂ ਇਲਾਵਾ ਬਦਮਾਸ਼ ਜੁਗਰਾਜ ਸਿੰਘ ਉੱਤੇ ਇੱਕ ਕਤਲ ਦਾ ਮਾਮਲਾ ਵੀ ਦਰਜ ਹੈ ਅਤੇ ਇਸ ਮਾਮਲੇ ਵਿੱਚ ਬਦਮਾਸ਼ ਮੁੱਖ ਸ਼ੂਟਰ ਸੀ। ਇਸ ਲਈ ਪੁਲਿਸ ਵੱਲੋਂ ਮੁਲਜ਼ਮ ਦੀ ਸਰਗਰਮੀ ਨਾਲ ਭਾਲ ਕੀਤੀ ਜਾ ਰਹੀ ਅਤੇ ਆਖਿਰਕਾਰ ਪੂਰਾ ਜਾਲ ਵਿਛਾ ਕੇ ਇਸ ਨੂੰ ਪੁਲਿਸ ਨੇ ਐਨਕਾਊਂਟਰ ਮਗਰੋਂ ਕਾਬੂ ਕੀਤਾ ਗਿਆ ਹੈ।

ਦੱਸ ਦਈਏ ਬੀਤੇ ਦਿਨ ਪਟਿਆਲਾ 'ਚ ਪੁਲਿਸ ਅਤੇ ਲੁਟੇਰਿਆਂ ਵਿਚਾਲੇ ਜ਼ਬਰਦਸਤ ਮੁਕਾਬਲਾ ਹੋਇਆ। ਪਟਿਆਲਾ ਪੁਲਿਸ ਨਾਭਾ ਵਿੱਚੋਂ ਲੁੱਟੀ ਥਾਰ ਜੀਪ ਦੇ ਮੁਲਜ਼ਮਾਂ ਦੀ ਭਾਲ ਕਰ ਰਹੀ ਸੀ। ਇਸ ਦੌਰਾਨ ਸੀਆਈਏ ਪਟਿਆਲਾ ਦੀ ਟੀਮ ਨਾਲ ਸੰਗਰੂਰ ਪਟਿਆਲਾ ਬਾਈਪਾਸ ਉੱਤੇ ਲੁਟੇਰਿਆਂ ਦਾ ਮੁਕਾਬਲਾ ਹੋਇਆ। ਥਾਰ ਜੀਪ ਲੁੱਟਣ ਵਾਲਾ ਮੁੱਖ ਮੁਲਜ਼ਮ ਐਨਕਾਊਂਟਰ ਦੌਰਾਨ ਜ਼ਖ਼ਮੀ ਹੋ ਗਿਆ।

ABOUT THE AUTHOR

...view details