ਮੋਗਾ:ਜ਼ਿਲ੍ਹੇ ਦੇ ਥਾਣਾ ਸਿਟੀ ਸਾਊਥ ਦੀ ਪੁਲਿਸ ਨੇ ਇੱਕ ਸਰਕਾਰੀ ਸਕੂਲ ਦੇ ਅਧਿਆਪਕ ਨੂੰ ਵਿਦਿਆਰਥਣਾਂ ਨਾਲ ਛੇੜਛਾੜ ਕਰਨ ਦੇ ਇਲਜ਼ਾਮ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮੁਲਜ਼ਮ ਵਿਦਿਆਰਥਣਾਂ ਨੂੰ ਸ਼ਿਕਾਇਤ ਕਰਨ 'ਤੇ ਧਮਕੀਆਂ ਦੇ ਰਿਹਾ ਸੀ। ਮੁਲਜ਼ਮ ਅਧਿਆਪਕ ਨੇ ਕਿਹਾ ਕਿ ਉਸ ਨੂੰ ਝੂਠੇ ਕੇਸ ਵਿੱਚ ਫਸਾਇਆ ਗਿਆ ਹੈ।
ਪੀੜਤ ਪਰਿਵਾਰ ਨੇ ਇਨਸਾਫ ਦੀ ਕੀਤੀ ਮੰਗ
ਥਾਣਾ ਸਦਰ ਦੇ ਇੰਚਾਰਜ ਗੁਲਜਿੰਦਰਪਾਲ ਸਿੰਘ ਸੇਖੋਂ ਅਨੁਸਾਰ ਮੁਲਜ਼ਮ ਅਧਿਆਪਕ ਪਿਛਲੇ ਕਾਫੀ ਸਮੇਂ ਤੋਂ ਵਿਦਿਆਰਥਣਾਂ ਨਾਲ ਗਲਤ ਵਿਵਹਾਰ ਕਰ ਰਿਹਾ ਸੀ। ਪੀੜਤ ਵਿਦਿਆਰਥਣ ਦੇ ਪਰਿਵਾਰਕ ਮੈਂਬਰਾਂ ਨੇ ਸਭ ਤੋਂ ਪਹਿਲਾਂ ਇਸ ਮਾਮਲੇ ਦੀ ਸ਼ਿਕਾਇਤ ਸਕੂਲ ਦੀ ਮਹਿਲਾ ਅਧਿਆਪਕਾਂ ਨੂੰ ਕੀਤੀ, ਪਰ ਉਥੋਂ ਕਾਰਵਾਈ ਨਾ ਹੋਣ ਕਾਰਨ ਪੀੜਤ ਪਰਿਵਾਰ ਨੇ ਇਸ ਦੀ ਲਿਖਤੀ ਸ਼ਿਕਾਇਤ ਐੱਸਐੱਸਪੀ ਨੂੰ ਦਿੱਤੀ, ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਸ਼ੁਰੂ ਕੀਤੀ।