ਬਠਿੰਡਾ: ਮਾਡਲ ਟਾਊਨ ਫੇਸ ਇੱਕ ਵਿੱਚ ਚੱਲ ਰਹੇ ਪ੍ਰਾਈਵੇਟ ਇੰਸਟੀਟਿਊਟ ਵਿੱਚ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇੱਕ ਵਿਦਿਆਰਥਣ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਅਧਿਆਪਕ ਨਾਲ ਕੁੱਟਮਾਰ ਸ਼ੁਰੂ ਕਰ ਦਿੱਤੀ ਗਈ। ਇੰਸਟੀਚਿਊਟ ਵਿੱਚ ਹੋਏ ਹੰਗਾਮੇ ਨੂੰ ਵੇਖਦੇ ਹੋਏ ਮੌਕੇ ਉੱਤੇ ਪੁਲਿਸ ਪਹੁੰਚੀ। ਵਿਦਿਆਰਥਣ ਦੇ ਪਿਤਾ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਬੇਟੀ ਮੈਡੀਕਲ ਦੀ ਪੜ੍ਹਾਈ ਲਈ ਇੰਸਟੀਟਿਊਟ ਮਾਡਲ ਟਾਊਨ ਆਉਂਦੀ ਸੀ ਅਤੇ ਪਿਛਲੇ ਕੁਝ ਦਿਨਾਂ ਤੋਂ ਉਹਨਾਂ ਦੀ ਲੜਕੀ ਮਾਨਸਿਕ ਤੌਰ ਉੱਤੇ ਪਰੇਸ਼ਾਨ ਚੱਲ ਰਹੀ ਸੀ।
ਇੰਸਟੀਚਿਊਟ ਦੇ ਅਧਿਆਪਕ 'ਤੇ ਵਿਦਿਆਰਥਣ ਨੂੰ ਅਸ਼ਲੀਲ ਮੈਸੇਜ ਭੇਜਣ ਦੇ ਇਲਜ਼ਾਮ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਵੇਖੋ ਸੀਸੀਟੀਵੀ - obscene messages to student
ਬਠਿੰਡਾ ਦੇ ਇੱਕ ਨਿੱਜੀ ਇੰਸਟੀਚਿਊਟਵਿੱਚ ਉਸ ਸਮੇਂ ਹੰਗਾਮਾ ਮਚ ਗਿਆ ਜਦੋਂ ਕੁੱਝ ਲੋਕਾਂ ਨੇ ਆ ਕੇ ਇੱਕ ਅਧਿਆਪਕ ਨਾਲ ਕੁੱਟਮਾਰ ਕੀਤੀ। ਅਧਿਆਪਕ ਉੱਤੇ ਇੰਸਟੀਟਿਊਟ ਵਿੱਚ ਪੜ੍ਹਦੀ ਇੱਕ ਕੁੜੀ ਨੂੰ ਅਸ਼ਲੀਲ ਮੈਸੇਜ ਭੇਜਣ ਦੇ ਇਲਜ਼ਾਮ ਲੱਗੇ ਹਨ।
Published : Sep 4, 2024, 7:01 PM IST
ਸੋਸ਼ਲ ਮੀਡੀਆ ਉੱਤੇ ਅਸ਼ਲੀਲ ਮੈਸੇਜ ਭੇਜਣ ਦਾ ਇਲਜ਼ਾਮ:ਲੜਕੀ ਹਰ ਵਾਰ ਪੜ੍ਹਾਈ ਵਿੱਚ ਟੋਪ ਕਰਦੀ ਸੀ ਉਸ ਦੀ ਪੜ੍ਹਾਈ ਵਿੱਚ ਤੇਜ਼ੀ ਨਾਲ ਗਿਰਾਵਟ ਆਈ। ਜਦੋਂ ਉਹਨਾਂ ਵੱਲੋਂ ਕਾਰਨ ਜਾਨਣ ਦੀ ਕੋਸ਼ਿਸ਼ ਕੀਤੀ ਗਈ ਤਾਂ ਇਹ ਗੱਲ ਸਾਹਮਣੇ ਆਈ ਕਿ ਇੰਸਟੀਚਿਊਟ ਦੇ ਟੀਚਰ ਵੱਲੋਂ ਲੜਕੀ ਨੂੰ ਸੋਸ਼ਲ ਮੀਡੀਆ ਉੱਤੇ ਅਸ਼ਲੀਲ ਮੈਸੇਜ ਕੀਤੇ ਜਾ ਰਹੇ ਸਨ। ਜਿਸ ਦੇ ਚਲਦੇ ਅੱਜ ਉਹ ਇੰਸਟੀਚਿਊਟ ਪਹੁੰਚੇ ਸਨ। ਉਹਨਾਂ ਕਿਹਾ ਕਿ ਅਜਿਹੇ ਟੀਚਰਾਂ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਜੋ ਆਪਣੇ ਵਿਦਿਆਰਥੀਆਂ ਨਾਲ ਅਜਿਹੀਆਂ ਹਰਕਤਾਂ ਕਰਦੇ ਹਨ।
- "ਇਨਸਾਫ 'ਚ ਦੇਰੀ, ਸਰਕਾਰਾਂ ਦੀ ਢਿੱਲਮੱਠ ਦਾ ਨਤੀਜਾ", ਪੰਜਾਬ ਵਿਧਾਨ ਸਭਾ ਮੌਨਸੂਨ ਸੈਸ਼ਨ ਦੇ ਆਖਰੀ ਦਿਨ ਸੀਐਮ ਦੀ ਦੋ ਟੁੱਕ - Punjab Vidhan Sabha Session
- ਪਿੰਡ ਸੈਫਲਪੁਰ ਦੇ ਦਰਿਆ 'ਚ ਗੱਡੀ ਸਣੇ ਪਾਣੀ ਅੰਦਰ ਰੁੜਿਆ ਸ਼ਖ਼ਸ; ਮਦਦ ਲਈ ਕਰਦਾ ਰਿਹਾ ਫੋਨ, ਪਰ ਮਿਲੀ ਦਰਦਨਾਕ ਮੌਤ - Person Drowned Into river
- "ਸੰਤਾਂ ਨੇ ਖਾਲਿਸਤਾਨ ਦੀ ਮੰਗ ਇੰਝ ਨਹੀਂ ਕੀਤੀ", ਐਮਰਜੈਂਸੀ ਫਿਲਮ 'ਤੇ ਬੋਲੇ ਐਮਪੀ ਸਰਬਜੀਤ ਸਿੰਘ ਖਾਲਸਾ - Reaction on Movie Emergency
ਕਾਰਵਾਈ ਦਾ ਭਰੋਸਾ: ਦੂਸਰੇ ਪਾਸੇ ਪ੍ਰਾਈਵੇਟ ਇੰਸਟੀਚਿਊਟ ਦੇ ਮਾਲਕ ਸੁਨੀਲ ਗੁਪਤਾ ਦਾ ਕਹਿਣਾ ਹੈ ਕਿ ਅੱਜ ਉਹਨਾਂ ਦੇ ਇੰਸਟੀਚਿਊਟ ਵਿੱਚ ਕੁਝ ਲੋਕ ਆਏ ਅਤੇ ਉਹਨਾਂ ਵੱਲੋਂ ਟੀਚਰ ਨਾਲ ਕੁੱਟਮਾਰ ਕੀਤੀ ਗਈ ਹੈ। ਕੁੱਟਮਾਰ ਕਰਨ ਵਾਲੇ ਲੋਕਾਂ ਵੱਲੋਂ ਕੋਈ ਅਸ਼ਲੀਲ ਚੈਟ ਨਹੀਂ ਦਿਖਾਈ ਗਈ ਹੈ ਅਤੇ ਨਾ ਹੀ ਇੰਸਟੀਚਿਊਟ ਦੇ ਪ੍ਰਬੰਧਕਾਂ ਨੂੰ ਇਸ ਬਾਰੇ ਦੱਸਿਆ ਗਿਆ ਹੈ। ਉਹਨਾਂ ਕਿਹਾ ਕਿ ਜੇਕਰ ਟੀਚਰ ਵੱਲੋਂ ਅਜਿਹੀ ਹਰਕਤ ਕੀਤੀ ਗਈ ਹੈ ਤਾਂ ਉਹ ਪਹਿਲ ਦੇ ਅਧਾਰ ਉੱਤੇ ਉਸ ਨੂੰ ਟਰਮੀਨੇਟ ਕਰਨਗੇ। ਮੌਕੇ ਉੱਤੇ ਪਹੁੰਚੇ ਏਐਸਆਈ ਸੁਖਦਰਸ਼ਨ ਕੁਮਾਰ ਦਾ ਕਹਿਣਾ ਹੈ ਕਿ ਲੜਕੀ ਦੇ ਪਿਤਾ ਵੱਲੋਂ ਟੀਚਰ ਉੱਤੇ ਅਸ਼ਲੀਲ ਮੈਸੇਜ ਭੇਜਣ ਦਾ ਇਲਜ਼ਾਮ ਲਾਇਆ ਗਿਆ ਹੈ। ਫਿਲਹਾਲ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ ਅਤੇ ਕਾਨੂੰਨ ਅਨੁਸਾਰ ਜੋ ਵੀ ਕਾਰਵਾਈ ਬਣੇਗੀ ਉਹ ਕੀਤੀ ਜਾਵੇਗੀ।