ਪੰਜਾਬ

punjab

ETV Bharat / state

ਜੰਡਿਆਲਾ ਵਿਖੇ ਮਨਾਇਆ ਗਿਆ ਤੀਆਂ ਦਾ ਤਿਉਹਾਰ, ਕੈਬਿਨਟ ਮੰਤਰੀ ਹਰਭਜਨ ਸਿੰਘ ਈਟੀਓ ਦੇ ਮਾਤਾ ਅਤੇ ਧਰਮ ਪਤਨੀ ਨੇ ਕੀਤੀ ਖਾਸ ਸ਼ਿਰਕਤ - TEEYAN festival celebrat Jandiala - TEEYAN FESTIVAL CELEBRAT JANDIALA

ਅੰਮ੍ਰਿਤਸਰ ਦੇ ਜੰਡਿਆਲਾ ਵਿਖੇ ਤੀਆਂ ਦਾ ਤਿਓਹਾਰ ਧੂਮਧਾਮ ਨਾਲ ਮਨਾਇਆ ਗਿਆ। ਇੱਥੇ ਕਰਵਾਏ ਗਏ ਇਸ ਵਿਸ਼ੇਸ਼ ਸਮਾਗਮ ਵਿਚ ਬਿਜਲੀ ਅਤੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਹਰਭਜਨ ਸਿੰਘ ਈਟੀਓ ਦੇ ਮਾਤਾ ਸੁਰਿੰਦਰ ਕੌਰ ਅਤੇ ਧਰਮ ਪਤਨੀ ਸੁਹਿੰਦਰ ਕੌਰ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਬੜੇ ਜੋਸ਼ੋ ਖਰੋਸ਼ ਦੇ ਨਾਲ ਮਨਾਇਆ ਗਿਆ।

TEEYAN festival celebrated at Jandiala, cabinet minister Harbhajan Singh ETO's mother and wife attended
ਜੰਡਿਆਲਾ ਵਿਖੇ ਮਨਾਇਆ ਗਿਆ ਤੀਆਂ ਦਾ ਤਿਉਹਾਰ, ਕੈਬਿਨਟ ਮੰਤਰੀ ਹਰਭਜਨ ਸਿੰਘ ਈਟੀਓ ਦੇ ਮਾਤਾ ਅਤੇ ਧਰਮ ਪਤਨੀ ਨੇ ਕੀਤੀ ਖਾਸ ਸ਼ਿਰਕਤ (AMRITSAR REPORTER)

By ETV Bharat Punjabi Team

Published : Aug 16, 2024, 4:00 PM IST

ਜੰਡਿਆਲਾ ਵਿਖੇ ਮਨਾਇਆ ਗਿਆ ਤੀਆਂ ਦਾ ਤਿਉਹਾਰ (AMRITSAR REPORTER)

ਅੰਮ੍ਰਿਤਸਰ:ਸਾਵਣ ਮਹੀਨੇ ਦੌਰਾਨ ਜਿੱਥੇ ਵੱਖ ਵੱਖ ਜਗ੍ਹਾ ਦੇ ਉੱਤੇ ਤੀਆਂ ਦਾ ਤਿਉਹਾਰ ਬੜੇ ਜ਼ੋਰ ਸ਼ੋਰ ਦੇ ਨਾਲ ਮਨਾਇਆ ਜਾ ਰਿਹਾ ਹੈ। ਉਥੇ ਹੀ ਅੰਮ੍ਰਿਤਸਰ ਦੇਹਾਤੀ ਦੇ ਹਲਕਾ ਜੰਡਿਆਲਾ ਗੁਰੂ ਵਿਖੇ ਇੱਕ ਨਿੱਜੀ ਪੈਲਸ ਦੇ ਵਿੱਚ ਬਿਜਲੀ ਅਤੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਹਰਭਜਨ ਸਿੰਘ ਈਟੀਓ ਦੇ ਮਾਤਾ ਸੁਰਿੰਦਰ ਕੌਰ ਅਤੇ ਧਰਮ ਪਤਨੀ ਸੁਹਿੰਦਰ ਕੌਰ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਬੜੇ ਜੋਸ਼ੋ ਖਰੋਸ਼ ਦੇ ਨਾਲ ਮਨਾਇਆ ਗਿਆ। ਇਸ ਦੌਰਾਨ ਇਲਾਕੇ ਭਰ ਦੇ ਵੱਖ ਵੱਖ ਪਿੰਡਾਂ ਤੋਂ ਪ੍ਰੋਗਰਾਮ ਵਿੱਚ ਪੁੱਜੀਆਂ ਮਹਿਲਾਵਾਂ ਨੇ ਪੀਂਘਾਂ ਝੂਟ ਕੇ ਅਤੇ ਪੰਜਾਬ ਦੇ ਰਿਵਾਇਤੀ ਲੋਕ ਨਾਚ ਗਿੱਧੇ ਦੇ ਨਾਲ ਖੂਬ ਰੰਗ ਬੰਨਿਆ ਅਤੇ ਇਸ ਦਾ ਆਨੰਦ ਮਾਣਿਆ।

ਇਸ ਮੌਕੇ ਵੱਖ-ਵੱਖ ਮਹਿਲਾਵਾਂ ਨੇ ਗੱਲਬਾਤ ਦੌਰਾਨ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਕੈਬਨਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੰਜਾਬ ਦੇ ਰਵਾਇਤੀ ਤਿਉਹਾਰਾਂ ਨੂੰ ਮੁੜ ਤੋਂ ਜੀਵਤ ਕਰਨ ਅਤੇ ਨੌਜਵਾਨ ਪੀੜੀ ਨੂੰ ਪੁਰਾਣੇ ਵਿਰਸੇ ਦੇ ਨਾਲ ਜੋੜਨ ਲਈ ਬੇਹੱਦ ਉਪਰਾਲੇ ਕੀਤੇ ਹਨ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਅੱਜ ਜੰਡਿਆਲਾ ਗੁਰੂ ਦੇ ਵਿੱਚ ਕਰਵਾਏ ਗਏ ਤੀਆਂ ਦੇ ਮੇਲੇ ਦੌਰਾਨ ਉਹ ਬੜੇ ਉਤਸ਼ਾਹ ਦੇ ਨਾਲ ਪੁੱਜੇ ਹਨ ਅਤੇ ਇਸ ਤਿਉਹਾਰ ਦਾ ਆਨੰਦ ਮਾਣਿਆ ਹੈ। ਇਸ ਮੌਕੇ ਮਹਿਲਾਵਾਂ ਨੇ ਉਕਤ ਪ੍ਰੋਗਰਾਮ ਉਲੀਕਣ ਦੇ ਲਈ ਕੈਬਨਟ ਮੰਤਰੀ ਹਰਭਜਨ ਸਿੰਘ ਈਟੀਓ, ਉਹਨਾਂ ਦੇ ਮਾਤਾ ਸੁਰਿੰਦਰ ਕੌਰ ਪਤਨੀ ਸੁਹਿੰਦਰ ਕੌਰ ਦਾ ਬੇਹੱਦ ਧੰਨਵਾਦ ਕੀਤਾ।

ਜੰਡਿਆਲਾ ਵਿਖੇ ਮਨਾਇਆ ਗਿਆ ਤੀਆਂ ਦਾ ਤਿਉਹਾਰ (AMRITSAR REPORTER)


ਵਿਰਸੇ ਨੂੰ ਜੀਵਤ ਰੱਖਣ ਲਈ ਉਪਰਾਲੇ: ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਪੰਜਾਬ ਆਪਣੇ ਵਿਰਸੇ ਕਰਕੇ ਜਾਣਿਆ ਜਾਂਦਾ ਹੈ ਅਤੇ ਇਸ ਵਿਰਸੇ ਨੂੰ ਜੀਵਤ ਰੱਖਣ ਦੇ ਲਈ ਅਜਿਹੇ ਉਪਰਾਲੇ ਭਵਿੱਖ ਦੇ ਵਿੱਚ ਵੀ ਕੀਤੇ ਜਾਣੇ ਚਾਹੀਦੇ ਹਨ ਤਾਂ ਜੋ ਅਜਿਹੇ ਪ੍ਰੋਗਰਾਮਾਂ ਦੇ ਨਾਲ ਜਿੱਥੇ ਅਸੀਂ ਆਪਣੇ ਵਿਰਸੇ ਨਾਲ ਜੁੜਦੇ ਹਾਂ ਉੱਥੇ ਹੀ ਅਜਿਹੇ ਪ੍ਰੋਗਰਾਮ ਦਾ ਆਨੰਦ ਮਾਣ ਕੇ ਮਾਨਸਿਕ ਤੌਰ ਤੇ ਵੀ ਬੇਹੱਦ ਖੁਸ਼ੀ ਮਿਲਦੀ ਹੈ।

ABOUT THE AUTHOR

...view details