ਪੰਜਾਬ

punjab

ETV Bharat / state

ਲੁਧਿਆਣਾ 'ਚ ਦੋ ਟਰੱਕਾਂ ਵਿਚਕਾਰ ਹੋਈ ਭਿਆਨਕ ਟੱਕਰ, ਇੱਕ ਟਰੱਕ ਡਰਾਈਵਰ ਦੀ ਮੌਕੇ ਉੱਤੇ ਹੋਈ ਮੌਤ - truck accident - TRUCK ACCIDENT

Terrible collision between two trucks : ਲੁਧਿਆਣਾ ਨੈਸ਼ਨਲ ਹਾਈਵੇ 'ਤੇ ਸਮਰਾਲਾ ਚੌਂਕ ਨੇੜੇ ਇੱਕ ਭਿਆਨਕ ਹਾਦਸਾ ਵਾਪਰਿਆ ਹੈ। ਪਾਣੀਪਤ ਤੋਂ ਸ਼੍ਰੀਨਗਰ ਜਾ ਰਹੀ ਗੱਡੀ ਨੂੰ ਪਿੱਛੇ ਤੋਂ ਆ ਰਹੇ ਟਰੱਕ ਨੇ ਟੱਕਰ ਮਾਰ ਦਿੱਤੀ। ਜਿਸ 'ਚ ਟਰੱਕ ਡਰਾਈਵਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ।

Terrible collision between two trucks
ਲੁਧਿਆਣਾ 'ਚ ਦੋ ਟਰੱਕਾਂ ਵਿਚਕਾਰ ਹੋਈ ਭਿਆਨਕ ਟੱਕਰ

By ETV Bharat Punjabi Team

Published : Apr 26, 2024, 4:30 PM IST

ਲੁਧਿਆਣਾ 'ਚ ਦੋ ਟਰੱਕਾਂ ਵਿਚਕਾਰ ਹੋਈ ਭਿਆਨਕ ਟੱਕਰ

ਲੁਧਿਆਣਾ : ਲੁਧਿਆਣਾ ਨੈਸ਼ਨਲ ਹਾਈਵੇ 'ਤੇ ਸਮਰਾਲਾ ਚੌਂਕ ਨੇੜੇ ਇੱਕ ਭਿਆਨਕ ਹਾਦਸਾ ਵਾਪਰਿਆ ਹੈ। ਪਾਣੀਪਤ ਤੋਂ ਸ਼੍ਰੀਨਗਰ ਜਾ ਰਹੀ ਗੱਡੀ ਨੂੰ ਪਿੱਛੇ ਤੋਂ ਆ ਰਹੇ ਟਰੱਕ ਨੇ ਟੱਕਰ ਮਾਰ ਦਿੱਤੀ। ਜਿਸ 'ਚ ਟਰੱਕ ਡਰਾਈਵਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ। ਲੋਕਾਂ ਦੀ ਮਦਦ ਨਾਲ ਗੈਸ ਕਟਰ ਦੀ ਵਰਤੋਂ ਕਰਕੇ ਟਰੱਕ 'ਚ ਫਸੇ ਮ੍ਰਿਤਕ ਨੂੰ ਬਾਹਰ ਕੱਢਿਆ ਗਿਆ। ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ, ਇਸ ਸਬੰਧੀ ਬਣਦੀ ਕਾਰਵਾਈ ਕੀਤੀ ਜਾਵੇਗੀ।

ਲੋਕਾਂ ਦੀ ਮਦਦ ਨਾਲ ਟਰੱਕ 'ਚੋਂ ਬਾਹਰ ਕੱਢ ਲਿਆ ਗਿਆ : ਲੁਧਿਆਣਾ ਨੈਸ਼ਨਲ ਹਾਈਵੇਅ 'ਤੇ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਪਾਣੀਪਤ ਤੋਂ ਜੰਮੂ ਕਸ਼ਮੀਰ ਜਾ ਰਹੇ ਇੱਕ ਟਰੱਕ ਨੇ ਟਰੱਕ ਦੇ ਪਿੱਛੇ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਪਿੱਛੇ ਵਾਲੇ ਟਰੱਕ ਡਰਾਈਵਰ ਦੀ ਮੌਤ ਹੋ ਗਈ। ਇੰਨਾ ਹੀ ਨਹੀਂ ਮ੍ਰਿਤਕ ਟਰੱਕ ਡਰਾਈਵਰ ਨੂੰ ਲੋਕਾਂ ਦੀ ਮਦਦ ਨਾਲ ਟਰੱਕ 'ਚੋਂ ਬਾਹਰ ਕੱਢ ਲਿਆ ਗਿਆ, ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਿਸ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ ਪਰ ਹਾਲੇ ਤੱਕ ਵਿਅਕਤੀ ਦੀ ਪਛਾਣ ਨਹੀਂ ਹੋ ਸਕੀ ਹੈ ਇਹ ਵੀ ਪਤਾ ਨਹੀਂ ਸੀ ਕਿ ਉਹ ਕਿੱਥੇ ਜਾ ਰਿਹਾ ਸੀ।

ਪੁਲਿਸ ਵੱਲੋਂ ਮੌਕੇ 'ਤੇ ਪਹੁੰਚ ਕੇ ਕਾਰਵਾਈ ਅਮਲ ਦੇ ਵਿੱਚ ਲਿਆਂਦੀ ਜਾ ਰਹੀ: ਜਦੋਂ ਕਿ ਦੂਜੇ ਟਰੱਕ ਡਰਾਈਵਰ ਨੇ ਦੱਸਿਆ ਕਿ ਉਹ ਪਾਣੀਪਤ ਤੋਂ ਜੰਮੂ ਕਸ਼ਮੀਰ ਜਾ ਰਿਹਾ ਸੀ ਤਾਂ ਪਿੱਛੇ ਆ ਰਹੇ ਟਰੱਕ ਨੇ ਉਸ ਨੂੰ ਟੱਕਰ ਮਾਰ ਦਿੱਤੀ। ਉਨ੍ਹਾਂ ਦੱਸਿਆ ਕਿ ਪਿੱਛੇ ਤੋਂ ਆ ਰਿਹਾ ਟਰੱਕ ਬਹੁਤ ਤੇਜ਼ ਰਫ਼ਤਾਰ ਨਾਲ ਆ ਰਿਹਾ ਸੀ ਅਤੇ ਸ਼ਾਇਦ ਇਹ ਟਰੱਕ ਡਰਾਈਵਰ ਦੀ ਅੱਖ ਲੱਗ ਗਈ ਸੀ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। ਉਨ੍ਹਾਂ ਦੱਸਿਆ ਕਿ ਉਸ ਨੂੰ ਵੀ ਸੱਟਾਂ ਲੱਗੀਆਂ ਹਨ। ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਕਾਰਵਾਈ ਅਮਲ ਦੇ ਵਿੱਚ ਲਿਆਂਦੀ ਜਾ ਰਹੀ ਹੈ।

ABOUT THE AUTHOR

...view details