ਮੋਗਾ 'ਚ ਪਾਵਰ ਗਰਿੱਡ ਨੂੰ ਲੱਗੀ ਭਿਆਨਕ ਅੱਗ (ETV BHARAT) ਮੋਗਾ:ਮੋਗਾ ਦੇ ਪਿੰਡ ਸਿੰਘਾ ਵਾਲਾ ਦੇ 220 ਕੇਵੀਏ ਪਾਵਰ ਗਰਿੱਡ ਵਿੱਚ ਅੱਜ ਭਿਆਨਕ ਅੱਗ ਲੱਗ ਗਈ। ਅੱਗ 'ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ 7 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ। ਅੱਗ ਇੰਨੀ ਭਿਆਨਕ ਹੈ ਕਿ ਅੱਗ 'ਤੇ ਕਾਬੂ ਪਾਉਣਾ ਮੁਸ਼ਕਿਲ ਹੋ ਰਿਹਾ ਹੈ। ਦੱਸ ਦਈਏ ਕਿ ਸ਼ਨੀਵਾਰ ਸ਼ਾਮ ਕਰੀਬ 5.30 ਵਜੇ ਬਿਜਲੀ ਗਰਿੱਡ ਵਿੱਚ ਅਚਾਨਕ ਅੱਗ ਲੱਗ ਗਈ।
ਪਾਵਰ ਗਰਿੱਡ ਨੂੰ ਲੱਗੀ ਭਿਆਨਕ ਅੱਗ: ਅੱਗ ਲੱਗੀ ਨੂੰ ਦੋ ਘੰਟੇ ਤੋਂ ਵੱਧ ਸਮਾਂ ਹੋ ਗਿਆ ਹੈ ਪਰ ਅਜੇ ਤੱਕ ਅੱਗ 'ਤੇ ਕਾਬੂ ਨਹੀਂ ਪਾਇਆ ਜਾ ਸਕਿਆ ਹੈ। ਇਸ ਮੌਕੇ ਮੋਗਾ ਬਾਘਾ ਪੁਰਾਣਾ ਅਤੇ ਜਗਰਾਓ, ਫਰੀਦਕੋਟ ਅਤੇ ਬਠਿੰਡਾ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੰਗਵਾਈਆਂ ਗਈਆਂ ਹਨ ਅਤੇ ਅੱਗ ’ਤੇ ਕਾਬੂ ਪਾਉਣ ਦੇ ਯਤਨ ਕੀਤੇ ਜਾ ਰਹੇ ਹਨ। ਅੱਗ ਲੱਗਣ ਕਾਰਨ ਆਸਪਾਸ ਦੇ ਇਲਾਕਿਆਂ ਦੀ ਬਿਜਲੀ ਸਪਲਾਈ ਠੱਪ ਹੋ ਗਈ ਹੈ।
ਅੱਗ 'ਤੇ ਕਾਬੂ ਪਾਉਣਾ ਮੁਸ਼ਕਿਲ: ਇਸ ਸਬੰਧੀ ਜਾਣਕਾਰੀ ਦਿੰਦਿਆਂ ਫਾਇਰ ਬ੍ਰਿਗੇਡ ਅਧਿਕਾਰੀ ਜਗਤਾਰ ਸਿੰਘ ਨੇ ਦੱਸਿਆ ਕਿ ਪਿੰਡ ਸਿੰਘਾ ਵਾਲਾ ਦੇ ਬਿਜਲੀ ਗਰਿੱਡ 'ਚ ਬਰੇਕਰ ਲੱਗਣ ਕਾਰਨ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਹੈ ਕਿ ਅੱਗ 'ਤੇ ਕਾਬੂ ਪਾਉਣਾ ਮੁਸ਼ਕਿਲ ਹੋ ਰਿਹਾ ਹੈ। ਫਾਇਰ ਬ੍ਰਿਗੇਡ ਦੀਆਂ 7 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ।
ਬਿਜਲੀ ਸਪਲਾਈ ਹੋਈ ਠੱਪ: ਉਥੇ ਹੀ ਨਗਰ ਨਿਗਮ ਦੇ ਮੇਅਰ ਬਲਜੀਤ ਸਿੰਘ ਚਾਨੀ ਨੇ ਕਿਹਾ ਕਿ ਬਹੁਤ ਭਿਆਨਕ ਅੱਗ ਹੈ। ਉਨ੍ਹਾਂ ਦੱਸਿਆ ਕਿ ਇਸ ਟ੍ਰਾਂਸਫਾਰਮਰ 'ਚ ਕਰੀਬ ਇੱਕ ਟੈਂਕਰ ਦੇ ਸਮਾਨ ਤੇਲ ਹੈ। ਉਨ੍ਹਾਂ ਦੱਸਿਆ ਕਿ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਾਣੀ ਨਾਲ ਭਰ-ਭਰ ਆ ਰਹੀਆਂ ਹਨ ਪਰ ਆਗੂ 'ਤੇ ਕਾਬੂ ਪਾਉਣਾ ਮੁਸ਼ਕਿਲ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੱਗ 'ਤੇ ਜਿੰਨਾ ਕੰਟਰੋਲ ਕਰ ਰਹੇ ਹਾਂ ਤਾਂ ਉਹ ਹੋਰ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਅੱਗ ਲੱਗਣ ਦੇ ਕਾਰਨ ਬਿਜਲੀ ਮਹਿਕਮੇ ਦੇ ਮੁਲਾਜ਼ਮ ਹੀ ਦੱਸ ਸਕਦੇ ਹਨ।