ਅੰਮਿਤਸਰ:ਵਿਸ਼ਵ ਪੱਧਰ 'ਤੇ ਜਾਣੀ ਜਾਂਦੀ ਭਾਰਤੀ ਜਨਤਾ ਪਾਰਟੀ ਦੀ ਸਥਾਪਨਾ 6 ਅਪ੍ਰੈਲ 1980 ਵਿੱਚ ਹੋਈ ਸੀ, ਜਿਸ ਨੂੰ ਲੈ ਕੇ ਪਾਰਟੀ ਵਰਕਰਾਂ ਵੱਲੋਂ ਵੱਖ-ਵੱਖ ਥਾਵਾਂ 'ਤੇ ਵੱਖ-ਵੱਖ ਪ੍ਰੋਗਰਾਮ ਕੀਤੇ ਜਾ ਰਹੇ ਹਨ। ਇਸ ਦੌਰਾਨ ਹੀ ਅੱਜ ਭਾਜਪਾ ਵਰਕਰਾਂ ਵੱਲੋਂ ਅੰਮ੍ਰਿਤਸਰ ਦੇ ਖੰਨਾ ਸਮਾਰਕ ਵਿਖੇ ਭਾਰਤੀ ਜਨਤਾ ਪਾਰਟੀ ਦਾ ਸਥਾਪਨਾ ਦਿਵਸ ਮਨਾਇਆ ਗਿਆ। ਇਸ ਮੌਕੇ ਵਰਕਰਾਂ ਵੱਲੋਂ ਪਾਰਟੀ ਦੀ ਚੜ੍ਹਦੀਕਲਾ ਲਈ ਹਵਨ ਕਰਵਾਇਆ ਗਿਆ।
ਇਸ ਮੌਕੇ ਭਾਜਪਾ ਆਗੂਆਂ ਨੇ ਮੀਡੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਹਰ ਸ਼ਹਿਰ ਵਿੱਚ ਭਾਰਤੀ ਜਨਤਾ ਪਾਰਟੀ ਦਾ 45ਵਾਂ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ। ਅੱਜ ਸਮੁੱਚੀ ਭਾਜਪਾ ਲੀਡਰਸ਼ਿਪ ਅੰਮ੍ਰਿਤਸਰ ਦੇ ਖੰਨਾ ਸਮਾਰਕ ਵਿਖੇ ਪੁੱਜੀ ਹੈ। ਉਹਨਾਂ ਕਿਹਾ ਕਿ ਦੇਸ਼ ਅੰਦਰ ਭਾਰਤੀ ਜਨਤਾ ਪਾਰਟੀ ਦੀ ਸਰਕਾਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਯੋਗ ਅਗਵਾਈ ਹੇਠ ਦੇਸ਼ ਨੂੰ ਉੱਨਤੀ ਵੱਲ ਲੈ ਕੇ ਜਾ ਰਹੀ ਹੈ, ਕਈ ਸੂਬਿਆਂ 'ਚ ਵੀ ਭਾਜਪਾ ਦੀ ਸਰਕਾਰ ਹੈ। ਦੇਸ਼ ਦੇ ਲੋਕ ਭਾਜਪਾ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਪੂਰਾ ਭਰੋਸਾ ਕਰਦੇ ਹਨ। ਉਨ੍ਹਾਂ ਕਿਹਾ ਕਿ ਸਾਡਾ ਦੇਸ਼ ਅੱਜ ਵਿਸ਼ਵ ਦੇ ਸ਼ਕਤੀਸ਼ਾਲੀ ਦੇਸ਼ਾਂ 'ਚ ਆਉਂਦਾ ਹੈ, ਇਹ ਸਭ ਸਾਡੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਉੱਚ ਸ਼ਖ਼ਸੀਅਤ ਕਰ ਕੇ ਹੀ ਸੰਭਵ ਹੋਇਆ ਹੈ।
ਉਹਨਾਂ ਕਿਹਾ ਕਿ ਜੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਕਿਸਾਨਾਂ ਲਈ ਕੀਤਾ ਹੈ, ਉਹ ਅੱਜ ਤੱਕ ਕਿਸੇ ਵੀ ਪਾਰਟੀ ਨੇ ਨਹੀਂ ਕੀਤਾ। ਇਸ ਮੌਕੇ ਪਾਰਟੀ ਵਰਕਰਾਂ ਨੇ ਪਾਰਟੀ ਨੂੰ ਮਜ਼ਬੂਤ ਕਰਨ ਦਾ ਪ੍ਰਣ ਲਿਆ। ਪ੍ਰਧਾਨ ਮੰਤਰੀ ਨੇ ਅੱਜ ਵਾਅਦਾ ਕੀਤਾ ਹੈ ਕਿ ਭਾਰਤ 2047 ਤੱਕ ਸਭ ਤੋਂ ਮਜ਼ਬੂਤ ਦੇਸ਼ ਬਣ ਕੇ ਉਭਰੇਗਾ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਸਭ ਦਾ ਵਿਸ਼ਵਾਸ ਜਿੱਤਣਾ ਚਾਹੁੰਦੇ ਹਨ, ਉਹ ਸਭ ਨੂੰ ਨਾਲ ਲੈ ਕੇ ਚੱਲਣਾ ਅਤੇ ਦੇਸ਼ ਦਾ ਵਿਕਾਸ ਕਰਨਾ ਚਾਹੁੰਦੇ ਹਨ। ਉਹਨਾਂ ਕਿਹਾ ਹਿੰਦੁਸਤਾਨ ਦੇ ਵਿਕਾਸ ਤੇ ਵਿਕਸਿਤ ਭਾਰਤ ਦੇ ਲਈ ਲੋਕ ਸਭਾ ਚੋਣਾਂ ਵਿੱਚੋਂ ਨਰਿੰਦਰ ਮੋਦੀ ਦਾ ਜਿੱਤਣਾ ਬਹੁਤ ਜਰੂਰੀ ਹੈ।
ਉਹਨਾਂ ਕਿਹਾ ਕਿ ਕਿਸਾਨ ਭਲਾਈ ਜਾਂ ਮਜ਼ਦੂਰਾਂ ਦੇ ਲਈ ਜਿੰਨੀਆਂ ਵੀ ਸਕੀਮਾਂ ਹਨ, ਉਹ ਸਿਰਫ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੀ ਚਲਾਈਆਂ ਹਨ। ਕੁਝ ਲੋਕ ਮੋਦੀ ਦੇ ਖਿਲਾਫ ਗਲਤ ਪ੍ਰਚਾਰ ਕਰ ਰਹੇ ਹਨ। ਉਹਨਾਂ ਕਿਸਾਨਾਂ ਵੱਲੋਂ ਚਲਾਏ ਗਏ ਸੰਘਰਸ਼ ਸੰਬੰਧੀ ਕਿਹਾ ਕਿ ਅਸੀਂ ਕਿਸਾਨਾਂ ਨੂੰ ਖੁਦ ਜਾ ਕੇ ਮਿਲਾਂਗੇ ਤੇ ਉਹਨਾਂ ਦਾ ਦਿਲ ਜਿੱਤਾਂਗੇ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਭਰ ਵਿੱਚ ਦੇਸ਼ ਦਾ ਨਾਂ ਉੱਚਾ ਕੀਤਾ ਹੈ। ਇਸ ਲਈ ਲੋਕ ਸਭਾ ਚੋਣਾਂ ਵਿੱਚ ਇੱਕ ਵਾਰ ਫਿਰ ਦੇਸ਼ ਦੀ ਵਾਗਡੋਰ ਨਰਿੰਦਰ ਮੋਦੀ ਦੇ ਹੱਥ ਵਿੱਚ ਫੜਾਉਣਾ ਬਹੁਤ ਜ਼ਰੂਰੀ ਹੈ।
ਭਾਰਤੀ ਜਨਤਾ ਪਾਰਟੀ ਦੀ ਸਥਾਪਨਾ:ਭਾਰਤੀ ਜਨਤਾ ਪਾਰਟੀ ਹੋਂਦ ਵਿੱਚ ਆਉਣ ਤੋਂ ਪਹਿਲਾ ਜਨਤਾ ਪਾਰਟੀ ਹੁੰਦੀ ਸੀ ਜਿਸ ਨੇ 1977 ਵਿੱਚ 295 ਸੀਟਾਂ ਜਿੱਤਣ ਵਾਲੀ ਜਨਤਾ ਪਾਰਟੀ 3 ਸਾਲ ਬਾਅਦ ਸਿਰਫ 31 ਸੀਟਾਂ ਉੱਤੇ ਹੀ ਟਿਕ ਸਕੀ। ਹਾਰ ਤੋਂ ਬਾਅਦ ਪਾਰਟੀ ਦਾ ਮੰਥਨ ਹੋਇਆ ਅਤੇ ਜਨ ਸੰਘ ਦੇ ਸਾਬਕਾ ਮੈਂਬਰਾਂ ਨੂੰ ਪਾਰਟੀ ਵਿੱਚ ਬਾਹਰ ਕੱਢਿਆ ਗਿਆ ਅਤੇ ਜਿਸ ਵਿੱਚ ਅਟਲ ਬਿਹਾਰੀ ਅਤੇ ਅਡਵਾਨੀ ਵੀ ਸ਼ਾਮਿਲ ਸਨ। ਇਸ ਤੋਂ ਬਾਅਦ ਸਿਰਫ ਦੇ ਬਾਅਦ ਹੀ 8 ਅਪ੍ਰੈਲ 1980 ਨੂੰ ਦਿੱਲੀ ਦੇ ਫਿਰੋਜ਼ਸ਼ਾਹ ਕੋਟਲਾ ਵਿੱਚ ਇਕ ਨਵੀਂ ਸਿਆਸੀ ਪਾਰਟੀ ਦਾ ਐਲਾਨ ਕੀਤਾ ਅਤੇ ਜਿਸ ਜਾ ਨਾਂਅ ਭਾਰਤੀ ਜਨਤਾ ਪਾਰਟੀ ਰੱਖਿਆ ਗਿਆ।
ਭਾਰਤੀ ਜਨਤਾ ਪਾਰਟੀ ਦਾ ਵਿਸਥਾਰ-
1. ਜਦੋਂ ਜਨਤਾ ਪਾਰਟੀ 1980 ਵਿੱਚ ਹਾਰ ਗਈ ਉਸ ਤੋਂ ਬਾਅਦ ਅਟਲ ਬਿਹਾਰੀ ਨੇ 6 ਅਪ੍ਰੈਲ 1980 ਨੂੰ ਭਾਰਤੀ ਜਨਤਾ ਪਾਰਟੀ ਹੋਂਦ ਵਿੱਚ ਆਈ। ਅਤੇ ਅਟਲ ਬਿਹਾਰੀ ਸੰਸਥਾਪਕ ਪ੍ਰਧਾਨ ਚੁਣੇ ਗਏ ਸਨ।
2. ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਦੋ ਸੀਟਾਂ ਜਿੱਤ ਸਕੀ।
3. 1986 ਵਿੱਚ ਲਾਲ ਕ੍ਰਿਸ਼ਨ ਅਡਵਾਨੀ ਨੇ ਪਹਿਲੀ ਵਾਰੀ ਬੀਜੇਪੀ ਦੀ ਕਮਾਨ ਸੰਭਾਲੀ।