ਪੰਜਾਬ

punjab

ETV Bharat / state

ਕਿਸਾਨ ਨੇ ਖੇਤ 'ਚ ਪਰਾਲੀ ਨੂੰ ਲਗਾਈ ਅੱਗ, ਪ੍ਰਸ਼ਾਸਨ ਪਹੁੰਚਿਆ ਮੌਕੇ 'ਤੇ ,ਕਿਸਾਨ ਨੂੰ ਕੀਤੀ ਤਾੜਨਾ - STUBBLE FIRE IN AMRITSAR

ਅੰਮ੍ਰਿਤਸਰ ਵਿੱਚ ਕਿਸਾਨ ਨੇ ਪਰਾਲੀ ਨੂੰ ਅੱਗ ਲਗਾਈ ਤਾਂ ਮੌਕੇ ਉੱਤੇ ਹੀ ਪ੍ਰਸ਼ਾਸਨ ਵੀ ਪਹੁੰਚ ਗਿਆ। ਇਸ ਤੋਂ ਬਾਅਦ ਕਿਸਾਨ 'ਤੇ ਕਾਰਵਾਈ ਕੀਤੀ ਗਈ ਹੈ।

STUBBLE POLLUTION
ਕਿਸਾਨ ਨੇ ਖੇਤ 'ਚ ਪਰਾਲੀ ਨੂੰ ਲਗਾਈ ਅੱਗ (ETV BHARAT PUNJAB (ਰਿਪੋਟਰ,ਅੰਮ੍ਰਿਤਸਰ))

By ETV Bharat Punjabi Team

Published : Oct 10, 2024, 12:38 PM IST

ਅੰਮ੍ਰਿਤਸਰ: ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ ਜਾ ਰਹੀ ਹੈ ਪਰ ਫਿਰ ਵੀ ਕੁਝ ਕਿਸਾਨ ਪਰਾਲੀ ਨੂੰ ਅੱਗ ਲਗਾ ਰਹੇ ਹਨ। ਜਿਸ ਨਾਲ ਵਾਤਾਵਰਣ ਦੂਸ਼ਿਤ ਹੋ ਰਿਹਾ ਹੈ, ਜਦਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਚਿਤਾਵਨੀ ਦਿੱਤੀ ਜਾ ਰਹੀ ਹੈ ਇਸੇ ਕਾਰਨ ਸਖਤੀ ਵੀ ਕੀਤੀ ਜਾ ਰਹੀ ਹੈ। ਅੰਮ੍ਰਿਤਸਰ 'ਚ ਇੱਕ ਕਿਸਾਨ ਵੱਲੋਂ ਪਰਾਲੀ ਨੂੰ ਅੱਗ ਲਗਾ ਦਿੱਤੀ ਗਈ, ਜਿਸ 'ਤੇ ਕਾਰਵਾਈ ਕਰਨ ਲਈ ਅੱਜ ਡੀ.ਪੀ.ਓ ਅਜਨਾਲਾ, ਡੀ.ਐੱਸ.ਪੀ. ਨੇ ਮੌਕੇ 'ਤੇ ਪਹੁੰਚ ਕੇ ਕਿਸਾਨ ਨੂੰ ਭਵਿੱਖ 'ਚ ਪਰਾਲੀ ਨੂੰ ਅੱਗ ਲਗਾਉਣ ਸਬੰਧੀ ਤਾੜਨਾ ਕੀਤੀ ਅਤੇ ਕਿਹਾ ਕਿ ਜੇਕਰ ਅੱਗੇ ਤੋਂ ਪਰਾਲੀ ਨੂੰ ਅੱਗ ਲਗਾਈ ਤਾਂ ਕਾਰਵਾਈ ਕੀਤੀ ਜਾਵੇਗੀ।

ਪ੍ਰਸ਼ਾਸਨ ਪਹੁੰਚਿਆ ਮੌਕੇ 'ਤੇ ,ਕਿਸਾਨ ਨੂੰ ਕੀਤੀ ਤਾੜਨਾ (ETV BHARAT PUNJAB (ਰਿਪੋਟਰ,ਅੰਮ੍ਰਿਤਸਰ))

ਕਿਸਾਨਾਂ ਨੂੰ ਅਪੀਲ

ਇਸ ਮੌਕੇ ਡੀਐਸਪੀ ਗੁਰਵਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਸਮੇਂ-ਸਮੇਂ ਸਿਰ ਸੈਮੀਨਾਰ ਲਗਾਏ ਜਾਂਦੇ ਹਨ ਅਤੇ ਕਿਸਾਨਾਂ ਨੂੰ ਇਸ ਦੇ ਬਾਰੇ ਜਾਗਰੂਕ ਵੀ ਕੀਤਾ ਜਾਂਦਾ ਹੈ ਪਰ ਫਿਰ ਵੀ ਕਈ ਜਗ੍ਹਾ ਉੱਤੇ ਵੇਖਿਆ ਜਾ ਰਿਹਾ ਹੈ ਕਿ ਕਿਸਾਨ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕਰਦੇ ਹੋਏ ਨਜ਼ਰ ਆ ਰਹੇ ਹਨ ਅਤੇ ਪਰਾਲੀ ਨੂੰ ਅੱਗ ਲਗਾ ਰਹੇ ਹਨ। ਪਰਾਲੀ ਨੂੰ ਅੱਗ ਲਾਉਣ ਨਾਲ ਵਾਤਾਵਰਣ ਦੂਸ਼ਿਤ ਹੁੰਦਾ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਵੀ ਕਈ ਵਾਰ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਿਆ ਗਿਆ ਹੈ ਪਰ ਕਿਸਾਨ ਬਾਜ ਨਹੀਂ ਆ ਰਹੇ।

ਕਾਰਵਾਈ ਅਤੇ ਜ਼ੁਰਮਾਨਾ

ਪੁਲਿਸ ਮੁਤਾਬਿਕ ਅਜਨਾਲਾ ਦੇ ਨੇੜੇ ਇੱਕ ਕਿਸਾਨ ਨੇ ਆਪਣੀ ਪਰਾਲੀ ਨੂੰ ਅੱਗ ਲਗਾਈ ਹੈ ਅਸੀਂ ਡੀ.ਪੀ.ਓ ਅਤੇ ਪਟਵਾਰੀ ਨੂੰ ਨਾਲ ਲੈ ਕੇ ਮੌਕੇ ਉੱਤੇ ਪੁੱਜੇ ਹਾਂ ਅਤੇ ਉਹਨਾਂ ਵੱਲੋਂ ਜੋ ਵੀ ਬਣਦੀ ਕਾਰਵਾਈ ਹੈ ਉਹ ਕੀਤੀ ਜਾ ਰਹੀ ਹੈ। ਜਿਸ ਕਿਸਾਨ ਨੇ ਆਪਣੀ ਪਰਾਲੀ ਨੂੰ ਅੱਗ ਲਗਾਈ ਸੀ ਉਸ ਨੂੰ ਜੁਰਮਾਨਾ ਵੀ ਕੀਤਾ ਗਿਆ ਹੈ। ਜੇਕਰ ਕਿਸਾਨ ਜੁਰਮਾਨਾ ਨਹੀਂ ਅਦਾ ਕਰਦਾ ਤਾਂ ਉਹਦੇ ਖਿਲਾਫ ਬਣਦੀ ਕਾਰਵਾਈ ਵੀ ਕੀਤੀ ਜਾਵੇਗੀ।

ਇਸ ਮੌਕੇ ਡੀਪੀਓ ਸੁਖਜੀਤ ਸਿੰਘ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਦੇ ਮੁਤਾਬਕ ਕਿਸਾਨਾਂ ਨੂੰ ਕਿਹਾ ਗਿਆ ਹੈ ਕਿ ਆਪਣੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਅਤੇ ਪਰਾਲੀ ਨੂੰ ਖੇਤਾਂ ਦੇ ਵਿੱਚ ਹੀ ਨਸ਼ਟ ਕੀਤਾ ਜਾਵੇ, ਸਾਨੂੰ ਅੱਜ ਸੂਚਨਾ ਮਿਲੀ ਸੀ ਅਤੇ ਅਸੀਂ ਮੌਕੇ ਤੇ ਪੁੱਜੇ ਹਾਂ, ਕਿਸਾਨ ਨੂੰ ਵੀ ਬੁਲਾਇਆ ਗਿਆ ਪਰ ਕਿਸਾਨ ਦਾ ਕਹਿਣਾ ਹੈ ਕਿ ਉਸ ਦੇ ਕਾਮਿਆਂ ਵੱਲੋਂ ਪਰਾਲੀ ਦੇ ਨਾੜ ਨੂੰ ਅੱਗ ਲਗਾਈ ਗਈ ਹੈ ਪਰ ਫਿਰ ਵੀ ਜੋ ਬਣਦੀ ਕਾਰਵਾਈ ਹੈ ਅਤੇ ਜੁਰਮਾਨਾ ਬਣਦਾ ਸੀ ਉਹ ਕੀਤਾ ਗਿਆ ਹੈ। ਇਸ ਮੌਕੇ ਉੱਤੇ ਕਿਸਾਨ ਨੇ ਕਿਹਾ ਹੈ ਕਿ ਉਹ ਅੱਜ ਤੋਂ ਬਾਅਦ ਆਪਣੇ ਖੇਤਾਂ ਵਿੱਚ ਅੱਗ ਨਹੀਂ ਲਗਾਵੇਗਾ।



ABOUT THE AUTHOR

...view details