ਅੰਮ੍ਰਿਤਸਰ:ਭਲਕੇ ਦੇਸ਼ ਭਰ ਵਿੱਚ ਲੋਕ ਸਭਾ ਚੋਣਾ ਦੇ ਨਤੀਜੇ ਸਾਹਮਣੇ ਆਉਣਗੇ। ਇਸ ਨੂੰ ਲੈਕੇ ਹਰ ਪਾਸੇ ਪ੍ਰਸ਼ਾਸਣ ਪਬਾਂ ਭਾਰ ਹੈ। ਇੱਕ ਜੂਨ ਨੂੰ ਵੋਟਿੰਗ ਹੋਣ ਤੋਂ ਬਾਅਦ ਹੁਣ ਚਾਰ ਜੂਨ ਨੂੰ ਲੋਕ ਸਭਾ ਚੋਣਾਂ 2024 ਨੂੰ ਲੈ ਕੇ ਸਵੇਰੇ 8 ਵਜੇ ਵੋਟਿੰਗ ਪ੍ਰਕਿਰਿਆ ਸ਼ੁਰੂ ਹੋਣ ਜਾ ਰਹੀ ਹੈ ਅਤੇ ਈਵੀਐਮ ਮਸ਼ੀਨਾਂ ਵਿੱਚ ਬੰਦ ਲੋਕ ਸਭਾ ਉਮੀਦਵਾਰਾਂ ਦੀ ਕਿਸਮਤ ਕੱਲ ਖੁੱਲੇਗੀ ਅਤੇ ਵੋਟਾਂ ਦੇ ਨਤੀਜੇ ਇਹ ਸਾਫ ਕਰਨਗੇ ਕਿ ਕਿਸ ਹਲਕੇ ਤੋਂ ਕਿਸ ਉਮੀਦਵਾਰ ਦੇ ਸਿਰ 'ਤੇ ਮੈਂਬਰ ਪਾਰਲੀਮੈਂਟ ਦਾ ਤਾਜ ਸਜਾਇਆ ਜਾਵੇਗਾ।
ਸਭਾ ਹਲਕਾ ਖਡੂਰ ਸਾਹਿਬ ਵਿੱਚ ਪ੍ਰਸ਼ਾਸਨ ਪੱਬਾਂ ਭਾਰ :ਇਹ ਤਸਵੀਰਾਂ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਟਰਾਂਗ ਰੂਮ ਦੇ ਬਾਹਰ ਦੀਆਂ ਹਨ ਜਿੱਥੇ ਕੜੇ ਸੁਰੱਖਿਆ ਪਹਿਰੇ ਦੇ ਹੇਠ ਈਵੀਐਮ ਮਸ਼ੀਨਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਨਾਲ ਹੀ ਕੱਲ ਨੂੰ ਇੱਥੇ ਹੋਣ ਵਾਲੀ ਵੋਟਿੰਗ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਸਾਡੀ ਟੀਮ ਵੱਲੋਂ ਸਟਰਾਂਗ ਰੂਮ ਦੇ ਬਾਹਰ ਤੋਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਹੈ ਅਤੇ ਨਾਲ ਹੀ ਸਹਾਇਕ ਰਿਟਰਨਿੰਗ ਅਫਸਰ ਬਾਬਾ ਬਕਾਲਾ ਸਾਹਿਬ ਰਵਿੰਦਰ ਸਿੰਘ ਅਰੋੜਾ ਦੇ ਨਾਲ ਗੱਲਬਾਤ ਕੀਤੀ ਗਈ ਹੈ। ਇਸ ਮੌਕੇ ਗੱਲਬਾਤ ਕਰਦਿਆਂ ਐਸਡੀਐਮ ਕਮ ਸਹਾਇਕ ਰਿਟਰਨਿੰਗ ਅਫਸਰ ਬਾਬਾ ਬਕਾਲਾ ਸਾਹਿਬ ਰਵਿੰਦਰ ਸਿੰਘ ਅਰੋੜਾ ਨੇ ਦੱਸਿਆ ਕਿ ਕੱਲ ਸਵੇਰੇ 8 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ ਅਤੇ ਦੁਪਹਿਰ ਇੱਕ ਤੋਂ ਦੋ ਵਜੇ ਤੱਕ ਨਤੀਜੇ ਐਲਾਨ ਦਿੱਤੇ ਜਾਣਗੇ।