ਮਾਨਸਾ:ਬਠਿੰਡਾ ਤੋਂ ਲੋਕ ਸਭਾ ਚੋਣਾਂ ਲਈ ਅਕਾਲੀ ਦਲ ਦੇ ਉਮੀਦਵਾਰ ਹਰਸਿਮਰਤ ਕੌਰ ਬਾਦਲ ਵੱਲੋਂ ਬੁਢਲਾਡਾ ਹਲਕੇ ਦੇ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਹਨਾਂ ਵੱਲੋਂ ਚੋਣ ਮੀਟਿੰਗਾਂ ਕੀਤੀਆਂ ਗਈਆਂ। ਇਹਨਾਂ ਮੀਟਿੰਗਾਂ ਦੇ ਵਿੱਚ ਪਿੰਡਾਂ ਦੇ ਲੋਕਾਂ ਵੱਲੋਂ ਵੱਡੇ ਪੱਧਰ 'ਤੇ ਹਿੱਸਾ ਲਿਆ ਗਿਆ ਅਤੇ ਉਹਨਾਂ ਵੱਲੋਂ ਆਪਣੀਆਂ ਮੁਸ਼ਕਿਲਾਂ ਹਰਸਿਮਰਤ ਕੌਰ ਬਾਦਲ ਨੂੰ ਦੱਸੀਆਂ ਗਈਆਂ। ਇਸ ਦੌਰਾਨ ਹਰਸਿਮਰਤ ਕੌਰ ਬਾਦਲ ਨੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਅਨੇਕ ਤਰ੍ਹਾਂ ਦੇ ਝੂਠੇ ਵਾਅਦੇ ਕੀਤੇ ਸਨ।
ਪੰਜਾਬ ਨੂੰ ਕਰਜ਼ਾ ਮੁਕਤ ਕਰਨ ਦੇ ਕੀਤੇ ਝੁਠੇ ਦਾਅਵੇ: ਜਿੰਨਾਂ ਵਿੱਚ ਔਰਤਾਂ ਨੂੰ 1000 ਪ੍ਰਤੀ ਮਹੀਨਾ ਦੇਣਾ ਪੈਨਸ਼ਨ ਦੇ ਵਿੱਚ ਵਾਧਾ ਕਰਨਾ ਘਰ ਘਰ ਰਾਸ਼ਨ ਪਹੁੰਚਾਉਣਾ ਨੌਜਵਾਨਾਂ ਨੂੰ ਰੁਜ਼ਗਾਰ ਦੇਣਾ ਅਤੇ ਪੰਜਾਬ ਨੂੰ ਕਰਜ਼ਾ ਮੁਕਤ ਕਰਨ ਦੇ ਝੂਠੇ ਵਾਅਦੇ ਕੀਤੇ ਸਨ। ਅੱਜ ਇਹ ਪਾਰਟੀ ਵੱਲੋਂ ਇਹਨਾਂ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ ਜਦੋਂ ਕਿ ਦਿੱਲੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਉਹਨਾਂ ਦੇ ਹੋਰ ਨੇਤਾ ਭ੍ਰਿਸ਼ਟਾਚਾਰ ਦੇ ਵਿੱਚ ਲਿਪਤ ਹਨ। ਜਿਹੜੇ ਕਿ ਅੱਜ ਜੇਲ੍ਹਾਂ ਵਿੱਚ ਬੈਠੇ ਹਨ, ਜਦੋਂ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ 'ਆਕਾ' ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿੱਚ ਬੈਠੇ ਨੂੰ ਚਮਕਾਉਣ ਦੇ ਲਈ ਪੰਜਾਬ ਦਾ ਪੈਸਾ ਪਾਣੀ ਵਾਂਗ ਬਹਾ ਰਹੇ ਹਨ।