ਲੁਧਿਆਣਾ: ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਸੋਮਵਾਰ ਨੂੰ ਸਮਰਾਲਾ ਪਹੁੰਚੀ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਵਰਕਰਾਂ ਵੱਲੋਂ ਸਵਾਗਤ ਕੀਤਾ ਗਿਆ ਹੈ। ਜਿਸ ਤੋਂ ਬਾਅਦ ਸੁਖਬੀਰ ਬਾਦਲ ਆਪਣੀ ਖੁੱਲੀ ਕਾਰ 'ਚ ਘੁੰਮੇ ਅਤੇ ਲੋਕਾਂ ਨਾਲ ਗੱਲਬਾਤ ਵੀ ਕੀਤੀ। ਇਸ ਦੌਰਾਨ ਕੇਂਦਰ ਅਤੇ ਪੰਜਾਬ ਸਰਕਾਰਾਂ ਉੱਪਰ ਨਿਸ਼ਾਨਾ ਸਾਧਦੇ ਹੋਏ ਕਾਂਗਰਸ 'ਤੇ ਵੀ ਸਿਆਸੀ ਹਮਲੇ ਕੀਤੇ। ਸੁਖਬੀਰ ਬਾਦਲ ਨੇ ਕਿਹਾ ਕਿ ਜਦੋਂ ਪੰਜਾਬ ਦੇ ਕਿਸਾਨ ਆਪਣੇ ਹੱਕ ਮੰਗਣ ਲਈ ਦਿੱਲੀ ਜਾਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਹਰਿਆਣਾ ਜਾਂ ਹੋਰ ਸੂਬਿਆਂ ਦੀਆਂ ਸਰਹੱਦਾਂ 'ਤੇ ਰੋਕ ਲਿਆ ਜਾਂਦਾ ਹੈ। ਉਨ੍ਹਾਂ ਉੱਪਰ ਜ਼ੁਲਮ ਕੀਤਾ ਜਾਂਦਾ ਹੈ। ਪੰਜਾਬ ਦੇ ਲੋਕ ਵੀ ਇਸ ਵਾਰ ਲੋਕ ਸਭਾ ਚੋਣਾਂ ਵਿੱਚ ਬਾਹਰਲੀਆਂ ਪਾਰਟੀਆਂ ਨੂੰ ਭਜਾ ਕੇ ਬਾਰਡਰ ਸੀਲ ਕਰ ਦੇਣ। ਕਿਸੇ ਬਾਹਰੀ ਪਾਰਟੀ ਨੂੰ ਪੰਜਾਬ ਅੰਦਰ ਨਾ ਆਉਣ ਦੇਣ। ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇ ਕੇ ਜਿੱਤ ਦਰਜ ਕਰਨੀ ਹੈ।
ਸਮਰਾਲਾ ਪੁੱਜੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ, ਸੁਖਬੀਰ ਬਾਦਲ ਬੋਲੇ - ਦਿੱਲੀ ਦੀਆਂ ਪਾਰਟੀਆਂ ਨੂੰ ਭਜਾਓ ਤੇ ਪੰਜਾਬ ਬਚਾਓ, ਨਸ਼ਿਆ ਨੂੰ ਲੈ ਕੇ ਸਰਕਾਰ 'ਤੇ ਸਾਧੇ ਨਿਸ਼ਾਨੇ - Akali Dal party reached Samrala - AKALI DAL PARTY REACHED SAMRALA
Akali Dal party reached Samrala: ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਸੋਮਵਾਰ ਨੂੰ ਸਮਰਾਲਾ ਪਹੁੰਚੀ ਹੈ। ਉੱਥੇ ਦਿੱਲੀ ਦੀਆਂ ਪਾਰਟੀਆਂ ਨੂੰ ਭਜਾਓ ਤੇ ਪੰਜਾਬ ਬਚਾਓ ਤੇ ਨਸ਼ਿਆਂ ਨੂੰ ਲੈ ਕੇ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਪੜ੍ਹੋ ਪੂਰੀ ਖ਼ਬਰ...
Published : Apr 8, 2024, 10:51 PM IST
ਨਸ਼ਾ ਘਰ-ਘਰ ਫੈਲਿਆ ਤੇ ਅਮਨ ਸ਼ਾਂਤੀ ਹੋਈ ਭੰਗ :ਆਮ ਆਦਮੀ ਪਾਰਟੀ ਵੱਲੋਂ ਨਸ਼ਾ ਖਤਮ ਕਰਨ ਦੇ ਦਾਅਵੇ 'ਤੇ ਸੁਖਬੀਰ ਬਾਦਲ ਨੇ ਕਿਹਾ ਕਿ ਅੱਜ ਹਰ ਘਰ 'ਚ ਨਸ਼ਾ ਫੈਲਿਆ ਹੋਇਆ ਹੈ। ਨਸ਼ੇ ਦੀ ਓਵਰਡੋਜ਼ ਨਾਲ ਹਰ ਰੋਜ਼ ਨੌਜਵਾਨ ਮਰ ਰਹੇ ਹਨ। ਨਕਲੀ ਸ਼ਰਾਬ ਕਾਰਨ ਕਈ ਕੀਮਤੀ ਜਾਨਾਂ ਜਾ ਚੁੱਕੀਆਂ ਹਨ। ਸੀਐਮ ਭਗਵੰਤ ਮਾਨ ਨੂੰ ਉਨ੍ਹਾਂ ਦੀ ਕੋਈ ਚਿੰਤਾ ਨਹੀਂ ਹੈ। ਮਾਨ ਨੂੰ ਸਿਰਫ਼ ਦਿੱਲੀ ਦੇ ਸ਼ਰਾਬ ਘੁਟਾਲੇ ਵਿੱਚ ਜੇਲ੍ਹ ਵਿੱਚ ਬੰਦ ਅਰਵਿੰਦ ਕੇਜਰੀਵਾਲ ਦੀ ਚਿੰਤਾ ਹੈ। ਪੰਜਾਬ ਦੀ ਅਮਨ ਸ਼ਾਂਤੀ ਭੰਗ ਹੋ ਚੁੱਕੀ ਹੈ। ਘਰਾਂ ਤੋਂ ਬਾਹਰ ਨਿਕਲਣਾ ਸੁਰੱਖਿਅਤ ਨਹੀਂ ਹੈ। ਲੋਕ ਡਰੇ ਹੋਏ ਹਨ।
ਆਪ' ਅਤੇ ਕਾਂਗਰਸ ਦਾ ਗਠਜੋੜ :ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਅਤੇ ਪੰਜਾਬੀਅਤ ਦੇ ਹਿੱਤਾਂ ਲਈ ਕਿਸੇ ਵੀ ਪੰਜਾਬ ਵਿਰੋਧੀ ਪਾਰਟੀ ਨਾਲ ਗਠਜੋੜ ਨਹੀਂ ਕੀਤਾ। ਇਸ ਦੇ ਉਲਟ ਆਮ ਆਦਮੀ ਪਾਰਟੀ ਨੇ ਆਪਣੇ ਸਿਆਸੀ ਅਤੇ ਨਿੱਜੀ ਹਿੱਤਾਂ ਲਈ ਕਾਂਗਰਸ ਨਾਲ ਹੱਥ ਮਿਲਾਇਆ। ਦੋਵੇਂ ਪਾਰਟੀਆਂ ਮਿਲ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੀਆਂ ਹਨ। ਲੋਕਾਂ ਨੂੰ ਇਨ੍ਹਾਂ ਨੂੰ ਸਮਝਦਾਰੀ ਨਾਲ ਸਬਕ ਸਿਖਾਉਣਾ ਚਾਹੀਦਾ ਹੈ। ਇੱਕ ਪਾਸੇ ਪੰਜਾਬ ਅੰਦਰ ਮੁੱਖ ਮੰਤਰੀ ਭਗਵੰਤ ਮਾਨ ਭ੍ਰਿਸ਼ਟਾਚਾਰ ਖਿਲਾਫ ਲੜਾਈ ਦਾ ਦਾਅਵਾ ਕਰਦੇ ਹੋਏ ਪਿਛਲੀ ਸਰਕਾਰ ਦੇ ਭ੍ਰਿਸ਼ਟ ਆਗੂਆਂ ਨੂੰ ਅੰਦਰ ਕਰਨ ਦੀਆਂ ਗੱਲਾਂ ਕਰ ਰਹੇ ਹਨ ਤੇ ਦੂਜੇ ਪਾਸੇ ਦਿੱਲੀ ਵਿੱਚ ਕਾਂਗਰਸ ਨਾਲ ਹੱਥ ਮਿਲਾ ਲਿਆ ਹੈ। ਲੋਕਾਂ ਨੂੰ ਇਹੋ ਜਿਹੀਆਂ ਸਿਆਸੀ ਚਾਲਾਂ ਤੋਂ ਗੁੰਮਰਾਹ ਨਹੀਂ ਹੋਣਾ ਚਾਹੀਦਾ।
- ਬਲਕੌਰ ਸਿੰਘ ਸਿੱਧੂ ਨੇ ਪੰਜਾਬ ਸਰਕਾਰ ਨੂੰ ਫਿਰ ਘੇਰਿਆ, ਚੋਣ ਲੜਨ ਬਾਰੇ ਵੀ ਕੀਤਾ ਵੱਡਾ ਐਲਾਨ - Balkaur singh sidhu
- ਲੁਧਿਆਣਾ ਕੋਚਰ ਮਾਰਕੀਟ ਤੋਂ ਹੋਈ ਲੁੱਟ-ਖੋਹ ਦੇ ਮਾਮਲੇ ਵਿੱਚ 4 ਮੁਲਜ਼ਮ ਗ੍ਰਿਫਤਾਰ - Car robbery in Ludhiana
- ਡੇਰਾ ਬਸੀ ਵਿਖੇ ਕੈਮੀਕਲ ਫੈਕਟਰੀ 'ਚ ਲੱਗੀ ਭਿਆਨਕ ਅੱਗ, ਕਾਬੂ ਪਾਉਣ ਲਈ ਅੱਗ ਬੁਝਾਊ ਦਸਤੇ ਕਰ ਰਹੇ ਜੱਦੋ-ਜਹਿਦ - fire IN chemical factory