ਅੰਮ੍ਰਿਤਸਰ:ਅੰਮ੍ਰਿਤਸਰ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਲੁੱਟਾਂ ਖੋਹਾਂ ਅਤੇ ਮਾੜੇ ਅਨਸਰਾਂ ਦੇ ਖਿਲਾਫ ਚਲਾਈ ਗਈ ਮੁਹਿੰਮ ਦੇ ਤਹਿਤ ਥਾਣਾ ਮੋਹਕਮਪੂਰਾ ,ਥਾਣਾ ਸੁਲਤਾਨਵਿੰਡ, ਥਾਣਾ ਮਕਬੂਲਪੁਰਾ ਵਿੱਚ ਲੁੱਟ ਖੋਹ ਦੀਆਂ ਵਾਰਦਾਤਾਂ ਹੋਈਆਂ ਸਨ। ਜਿਸ ਦੇ ਚੱਲਦੇ ਪੁਲਿਸ ਕਮਿਸ਼ਨਰ ਦੇ ਆਦੇਸ਼ਾਂ ਤੇ ਇੱਕ ਟੀਮ ਬਣਾ ਕੇ ਇਨ੍ਹਾਂ ਲੋਕਾਂ ਨੂੰ ਕਾਬੂ ਕਰਨ ਦੇ ਲਈ ਇੱਕ ਜਾਲ ਵਿਛਾਇਆ ਗਿਆ। ਜਿਸ ਵਿੱਚ ਇਨ੍ਹਾਂ ਦੇ ਪੰਜ ਮੈਂਬਰ ਕਾਬੂ ਕਰ ਲਏ ਗਏ ਹਨ ਤੇ ਇਹ ਨੌਜਵਾਨ ਫਿਲਹਾਲ ਫਰਾਰ ਹੈ। ਉੱਥੇ ਹੀ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਇਨ੍ਹਾਂ ਦੇ ਵਿੱਚੋਂ ਇੱਕ ਨਾਬਾਲਿਗ ਹੋਣ ਕਰਕੇ ਉਸ ਨੂੰ ਲੁਧਿਆਣਾ ਜੁਵੈਨਾਈਲ ਜੇਲ੍ਹ ਵਿੱਚ ਸ਼ਿਫਟ ਕੀਤਾ ਜਾ ਰਿਹਾ ਹੈ।
ਵਾਰਦਾਤਾਂ ਨੂੰ ਅੰਜਾਮ ਦੇਣ ਵਾਲਾ ਇੱਕ ਗਰੋਹ ਨੂੰ ਕੀਤਾ ਕਾਬੂ (ETV Bharat (ਪੱਤਰਕਾਰ, ਅੰਮ੍ਰਿਤਸਰ)) ਕਾਰਵਾਈ ਕਰਦੇ ਹੋਏ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਡੀਸੀਪੀ ਲਾਅ ਐਂਡ ਆਰਡਰ ਆਲਮ ਵਿਜੇ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀ ਸ਼ਹਿਰ ਦੇ ਵਿੱਚ ਤਿੰਨ ਲੁੱਟਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ ਸੀ। ਜਿਸ ਦੇ ਚੱਲਦੇ ਤਿੰਨ ਵੱਖ-ਵੱਖ ਥਾਣਿਆਂ ਦੀ ਪੁਲਿਸ ਟੀਮ ਵੱਲੋਂ ਇਹ ਕਾਰਵਾਈ ਕਰਦੇ ਹੋਏ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਥਾਣਾ ਮਕਬੂਲਪੁਰਾ, ਥਾਣਾ ਮੁਹਕਮਪੁਰਾ ਅਤੇ ਥਾਣਾ ਸੁਲਤਾਨ ਵਿੰਡ ਦੀ ਪੁਲਿਸ ਨੇ ਕਾਰਵਾਈ ਕਰਦੇ ਹੋਏ ਇਨ੍ਹਾਂ ਨੌਜਵਾਨਾਂ ਨੂੰ ਕਾਬੂ ਕੀਤਾ ਹੈ।
ਸਵੇਰੇ ਤੜਕਸਾਰ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦਿੰਦੇ
ਆਲਮ ਵਿਜੇ ਸਿੰਘ ਨੇ ਦੱਸਿਆ ਕਿ ਇਹ ਸਵੇਰੇ ਤੜਕਸਾਰ ਡੇਢ ਵਜੇ ਦੇ ਕਰੀਬ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦਿੰਦੇ ਸਨ ਅਤੇ ਸਵੇਰੇ 5 ਵਜੇ ਆਪਣਾ ਵਾਰਦਾਤ ਕਰਕੇ ਆਪਣੇ ਆਪਣੀ ਘਰ ਚਲੇ ਜਾਂਦੇ ਸਨ। ਉਨ੍ਹਾਂ ਨੇ ਦੱਸਿਆ ਕਿ ਜਿਹੜੇ ਲੋਕ ਸਵੇਰੇ ਕੰਮ ਕਾਜ ਨੂੰ ਜਾ ਰਹੇ ਹੁੰਦੇ ਸਨ ਜਾਂ ਘਰ ਨੂੰ ਆ ਰਹੇ ਹੁੰਦੇ ਸਨ ਉਨ੍ਹਾਂ ਲੋਕਾਂ ਨੂੰ ਇਹ ਆਪਣਾ ਸ਼ਿਕਾਰ ਬਣਾਉਂਦੇ ਸਨ।
ਦੋ ਦਿਨ ਦਾ ਰਿਮਾਂਡ ਹਾਸਿਲ ਕੀਤਾ ਗਿਆ
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਦੇ ਕੋਲੋਂ ਖੋਹ ਕੀਤੇ ਦੋ ਮੋਬਾਇਲ ਫੋਨ ਇੱਕ ਐਕਟੀਵਾ ਅਤੇ ਦੋ ਮੋਟਰਸਾਈਕਲ ਵੀ ਬਰਾਮਦ ਕੀਤੇ ਹਨ। ਜਿਸ ਮੋਟਰਸਾਈਕਲ ਤੇ ਐਕਟੀਵਾ 'ਤੇ ਖੋਹ ਦੀ ਵਾਰਦਾਤ ਨੂੰ ਅੰਜਾਮ ਦਿੰਦੇ ਸਨ ਉਹ ਵੀ ਇਨ੍ਹਾਂ ਕੋਲੋਂ ਕਾਬੂ ਕਰ ਲਏ ਗਏ ਹਨ। ਪੁਲਿਸ ਅਧਿਕਾਰੀ ਨੇ ਕਿਹਾ ਕਿ ਇਨ੍ਹਾਂ ਦੇ ਖਿਲਾਫ ਮਾਮਲਾ ਦਰਜ ਕਰਕੇ ਇਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਇਨ੍ਹਾਂ ਦੇ ਖਿਲਾਫ ਦੋ ਦਿਨ ਦਾ ਰਿਮਾਂਡ ਹਾਸਿਲ ਕੀਤਾ ਗਿਆ ਹੈ। ਰਿਮਾਂਡ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ। ਪੁਲਿਸ ਅਧਿਕਾਰੀ ਨੇ ਕਿਹਾ ਕਿ ਇਨ੍ਹਾਂ ਦਾ ਜਿਹੜਾ ਛੇਵਾਂ ਸਾਥੀ ਹੈ ਉਸ ਨੂੰ ਫੜਨ ਦੇ ਲਈ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਉਸਨੂੰ ਵੀ ਕਾਬੂ ਕਰ ਲਿਆ ਜਾਵੇਗਾ।