ਅੰਮ੍ਰਿਤਸਰ: ਬਾਬਾ ਬਕਾਲਾ ਸਾਹਿਬ ਦੀ ਅਦਾਲਤ ਵਲੋਂ ਇੱਕ ਮਾਮਲੇ ਉੱਤੇ ਸੁਣਵਾਈ ਕਰਦੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ (ਅਕਾਲੀ) ਸਣੇ ਚਾਰ ਹੋਰ ਆਗੂਆਂ ਨੂੰ 7 ਸਾਲਾਂ ਬਾਅਦ ਬਰੀ ਕੀਤਾ ਗਿਆ। ਉਕਤ ਕੇਸ ਵਿੱਚ ਸਾਬਕਾ ਮੰਤਰੀ ਤੇ ਵਿਧਾਇਕ, ਐਸਜੀਪੀਸੀ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ ਸ਼ਾਮਲ ਸੀ।
ਕੈਪਟਨ ਦੀ ਕਾਂਗਰਸ ਸਰਕਾਰ ਵੇਲ੍ਹੇ ਹੋਇਆ ਮਾਮਲਾ ਦਰਜ:ਜਾਣਕਾਰੀ ਅਨਸੁਾਰ ਸਾਲ 2017 ਵਿੱਚ ਬਿਆਸ ਵਿਖੇ ਇਕ ਮਾਮਲੇ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਰੋਸ ਪ੍ਰਗਟਾ ਰਹੇ ਅਕਾਲੀ ਆਗੂ ਤੇ ਸਾਬਕਾ ਕੈਬਿਨੇਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ, ਸਾਬਕਾ ਵਿਧਾਇਕ ਮਲਕੀਅਤ ਸਿੰਘ ਏ.ਆਰ, ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਿੰਦਰਪਾਲ ਸਿੰਘ ਲਾਲੀ ਰਣੀਕੇ, ਸੀਨੀਅਰ ਮੀਤ ਪ੍ਰਧਾਨ ਯੂਥ ਵਿੰਗ ਸੰਦੀਪ ਸਿੰਘ ਏ.ਆਰ ਅਤੇ ਐਡਵੋਕੇਟ ਗਗਨਦੀਪ ਸਿੰਘ ਏ.ਆਰ ਉਪਰ ਥਾਣਾ ਬਿਆਸ ਵਿੱਚ ਮੁਕੱਦਮਾ ਨੰ: 236 (2017) ਧਾਰਾ 188 ਆਈ.ਪੀ.ਸੀ. ਤਹਿਤ ਮਾਮਲਾ ਦਰਜ ਕੀਤਾ ਸੀ। ਜ਼ਿਕਰਯੋਗ ਹੈ ਕਿ ਉਸ ਵੇਲੇ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਸੀ।