ਅੰਮ੍ਰਿਤਸਰ:ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਸਮੂਹ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤ ਜਾਰੀ ਕੀਤੀਆਂ ਗਈਆਂ ਹਨ ਕਿ ਕਿ ਉਹ ਸਮੇਂ ਸਿਰ ਵਿਭਾਗੀ ਕੰਮਕਾਜ ਕਰਨ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਵੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ ਪਰ ਬਾਵਜੁਦ ਇਸ ਦੇ ਕੁਝ ਲੋਕ ਆਪਣੀ ਡਿਉਟੀ 'ਚ ਕੁਤਾਹੀ ਵਰਤਦੇ ਨਜ਼ਰ ਆ ਰਹੇ ਹਨ। ਜਿਨਾਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਇਸ ਤਹਿਤ ਰਈਆ ਦੇ ਬੀਐਲਓ ਨੂੰ ਮੁਅੱਤਲ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਐਸਜੀਪੀਸੀ ਦੀਆਂ ਵੋਟਾਂ ਬਣਾਈਆਂ ਜਾ ਰਹੀਆਂ ਹਨ ਅਤੇ ਇਸ ਦੌਰਾਨ 20 ਪ੍ਰਤੀਸ਼ਤ ਤੋਂ ਘੱਟ ਵੋਟਾਂ ਬਣਾਉਣ ਵਾਲੇ ਬੀ ਐਲ ਓ ਨਾਲ ਡਿਪਟੀ ਕਮਿਸ਼ਨਰ ਮੀਟਿੰਗ ਕਰ ਰਹੇ ਸਨ। ਲੇਕਿਨ ਇਸ ਦੌਰਾਨ ਮੀਟਿੰਗ ਵਿੱਚੋਂ ਗੈਰ ਹਾਜ਼ਰ ਰਹਿਣ ਵਾਲੇ ਰਈਆ ਵਿੱਚ ਤੈਨਾਤ ਬੀ ਐਲ ਓ ਓਂਕਾਰ ਸਿੰਘ ਨੂੰ ਵਿਭਾਗ ਵੱਲੋਂ ਕਥਿਤ ਅਨੁਸ਼ਾਸ਼ਨਿਕ ਕਾਰਵਾਈ ਕਰਦੇ ਹੋਏ ਸਸਪੈਂਡ ਕੀਤਾ ਗਿਆ ਹੈ।
ਪ੍ਰਸ਼ਾਸਨ ਵੱਲੋਂ ਨਾਇਨਸਾਫੀ ਕਰਨ ਦੇ ਇਲਜ਼ਾਮ: ਜਿਸ ਤੋਂ ਬਾਅਦ ਬੀ ਐਲ ਓਂਕਾਰ ਸਿੰਘ ਨੇ ਆਪਣਾ ਪੱਖ ਰੱਖਦੇ ਹੋਏ ਪੱਤਰਕਾਰਾਂ ਦੇ ਨਾਲ ਗੱਲਬਾਤ ਕੀਤੀ ਅਤੇ ਕਿਹਾ ਕਿ ਵਿਭਾਗ ਦੀ ਇਹ ਕਾਰਵਾਈ ਗਲਤ ਹੈ । ਇਸ ਲਈ ਉਹਨਾਂ ਨੇ ਇਨਸਾਫ ਦੀ ਮੰਗ ਕੀਤੀ ਗਈ ਹੈ। ਓਂਕਾਰ ਸਿੰਘ ਨੇ ਕਿਹਾ ਕਿ ਉਹਨਾਂ ਵੱਲੋਂ ਤਨਦੇਹੀ ਦੇ ਨਾਲ ਆਪਣੀ ਡਿਊਟੀ ਨਿਭਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਵੱਲੋਂ ਕੀਤੀ ਜਾ ਰਹੀ ਮੀਟਿੰਗ ਦੇ ਵਿੱਚ ਗੈਰ ਹਾਜ਼ਰ ਹੋਣ ਸਬੰਧੀ ਉਨ੍ਹਾਂ ਨੇ ਵੱਟਸ ਐਪ ਗਰੁੱਪ ਵਿੱਚ ਕਿਸੇ ਕਾਨੂੰਨੀ ਕੰਮ ਦੇ ਵਿੱਚ ਰੁੱਝੇ ਹੋਣ ਦਾ ਹਵਾਲਾ ਦਿੰਦਿਆਂ ਬਕਾਇਦਾ ਤਸਵੀਰ ਭੇਜ ਕੇ ਜਾਣਕਾਰੀ ਵੀ ਦਿੱਤੀ ਸੀ ,ਪਰ ਬਾਵਜੂਦ ਇਸਦੇ ਵਿਭਾਗ ਵੱਲੋਂ ਉਹਨਾਂ ਦੇ ਉੱਤੇ ਕਾਰਵਾਈ ਕੀਤੀ ਗਈ ਹੈ।