ਅੰਮ੍ਰਿਤਸਰ: ਅੰਮ੍ਰਿਤਸਰ ਦੇ ਸੰਧੂ ਕਲੋਨੀ ਵਿੱਚ ਦਿਨ ਦਿਹਾੜੇ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ ਹੈ, ਜਿਸ ਦੀ ਵੀਡੀਓ ਵੀ ਸਾਹਮਣੇ ਆਈ ਹੈ, ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਨੌਜਵਾਨਾਂ ਆਪਣੇ ਹੱਥਾਂ ਵਿੱਚ ਤੇਜ਼ਧਾਰ ਹਥਿਆਰ ਲੈ ਕੇ ਸ਼ਰੇਆਮ ਘੁੰਮ ਰਹੇ ਹਨ, ਜਿਸ ਕਾਰਨ ਇਲਾਕੇ ਵਿਚ ਪੂਰੀ ਤਰ੍ਹਾਂ ਨਾਲ ਦਹਿਸ਼ਤ ਦਾ ਮਾਹੌਲ ਪੈਦਾ ਹੋਇਆ ਹੈ।
ਅੰਮ੍ਰਿਤਸਰ 'ਚ ਹੋਇਆ ਗੁੰਡਾਗਰਦੀ ਦਾ ਨੰਗਾ-ਨਾਚ, ਘਟਨਾ ਸੀਸੀਟੀਵੀ 'ਚ ਕੈਦ - Hooliganism in Amritsar - HOOLIGANISM IN AMRITSAR
Hooliganism in Amritsar: ਅੰਮ੍ਰਿਤਸਰ ਦੀ ਸੰਧੂ ਕਲੋਨੀ ਵਿੱਚ ਦਿਨ ਦਿਹਾੜੇ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ ਹੈ, ਜਿਸ ਦੀ ਵੀਡੀਓ ਵੀ ਸਾਹਮਣੇ ਆਈ ਹੈ।
Published : Apr 10, 2024, 3:19 PM IST
ਮਾਰਕੀਟ ਵਿਚ ਦਹਿਸ਼ਤ: ਜਾਣਕਾਰੀ ਅਨੁਸਾਰ ਦੋ ਨੌਜਵਾਨਾਂ ਵਿੱਚ ਇੱਕ ਲੜਕੀ ਦੇ ਕਾਰਨ ਮਾਮੂਲੀ ਤਕਰਾਰ ਤੋਂ ਬਾਅਦ ਆਪਸ ਵਿੱਚ ਝੜਪ ਹੋ ਗਈ, ਜਿਸ ਤੋਂ ਬਾਅਦ ਵਿੱਚ ਇੱਕ ਨੌਜਵਾਨ ਵੱਲੋ ਆਪਣੇ ਹਥਿਆਰਬੰਦ ਸਾਥੀਆਂ ਦੇ ਨਾਲ ਮਿਲ ਕੇ ਮਾਰਕਿਟ ਵਿਚ ਦਹਿਸ਼ਤ ਫੈਲਾਈ ਗਈ। ਇਸ ਮੌਕੇ ਮਾਰਕਿਟ ਦੇ ਦੁਕਾਨਦਾਰਾਂ ਵੱਲੋ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾ, ਇਹਨਾਂ ਗੁੰਡਿਆਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।
- ਨਾਭਾ ਦੇ ਸਰਕਾਰੀ ਕਾਲਜ 'ਚ ਵਿਦਿਆਰਥਣ ਨਾਲ ਸਮੂਹਿਕ ਬਲਾਤਕਾਰ, ਪੁਲਿਸ ਨੇ ਫੜੇ ਦੋ ਮੁਲਜ਼ਮ - Gang rape of a girl in college
- ਭਾਜਪਾ ਨੇ ਚੰਡੀਗੜ੍ਹ ਤੋਂ ਕਿਰਨ ਖੇਰ ਦੀ ਕੱਟੀ ਟਿਕਟ, ਨਵੇਂ ਉਮੀਦਵਾਰ ਉੱਤੇ ਖੇਡਿਆ ਦਾਅ - Lok Sabha Election 2024
- ਇਸ ਪਿੰਡ ਵਿੱਚ ਲੱਗੇ ਮੇਲੇ 'ਚ ਸ਼ਰਧਾਲੂ ਸ਼ਰਾਬ ਚੜ੍ਹਾ ਕੇ ਲਾਹੁੰਦੇ ਸੁੱਖਣਾ, ਜਾਣੋ ਕੀ ਹੈ ਮਿੱਥ - Liquor Offer In Mela
ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ:ਇਸ ਸੰਬਧੀ ਜਾਣਕਾਰੀ ਦਿੰਦਿਆਂ ਐਸ ਐਚ ਓ ਕਪਿਲ ਕੌਸ਼ਲ ਨੇ ਦੱਸਿਆ ਕਿ ਹਾਲ ਹੀ ਵਿੱਚ ਉਹਨਾਂ ਨੂੰ ਸ਼ਿਕਾਇਤ ਮਿਲੀ ਹੈ ਕਿ ਦੋ ਨੌਜਵਾਨ ਜੋ ਆਪਸ ਵਿੱਚ ਰਿਸ਼ਤੇਦਾਰ ਹਨ। ਦੋਨਾਂ ਨੌਜਵਾਨਾਂ ਵਿਚਕਾਰ ਕਿਸੇ ਲੜਕੀ ਨੂੰ ਲੈ ਕੇ ਤਕਰਾਰ ਹੋ ਗਈ। ਮਾਮਲਾ ਇੰਨਾ ਵੱਧ ਗਿਆ ਕਿ ਇੱਕ ਨੌਜਵਾਨ ਵੱਲੋਂ ਆਪਣੇ ਹਥਿਆਰਬੰਦ ਸਾਥੀਆਂ ਨੂੰ ਨਾਲ ਲੈ ਕੇ ਮਾਰਕਿਟ ਵਿੱਚ ਉਸ ਨੌਜਵਾਨ ਉੱਪਰ ਹਮਲਾ ਕਰਨ ਪਹੁੰਚ ਗਏ ਪਰ ਦੂਜਾ ਨੌਜਵਾਨ ਉੱਥੋਂ ਜਾ ਚੁੱਕਾ ਸੀ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਉਹਨਾਂ ਦੱਸਿਆ ਕਿ ਇਹਨਾਂ ਨੌਜਵਾਨਾਂ ਦੀ ਸ਼ਨਾਖਤ ਕੀਤੀ ਜਾ ਰਹੀ ਹੈ, ਜਲਦ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।