ਅੰਮ੍ਰਿਤਸਰ:ਸਿੱਖਾਂ ਅਤੇ ਸਿੱਖਾਂ ਦੇ ਕਕਾਰਾਂ ਨੂੰ ਲੈ ਕੇ ਅਕਸਰ ਹੀ ਕੋਈ ਨਾ ਕੋਈ ਖ਼ਬਰ ਜ਼ਰੂਰ ਸਾਹਮਣੇ ਆਉਂਦੀ ਹੈ। ਅਜਿਹਾ ਹੀ ਇੱਕ ਮਾਮਲਾ ਹੁਣ ਹਵਾਈ ਅੱਡਿਆਂ ਤੋਂ ਸਾਹਮਣੇ ਆਇਆ। ਜਿੱਥੇ ਕਿ ਹੁਣ ਸਿੱਖ ਕਰਮਚਾਰੀ ਕਿਰਪਾਨ ਨਹੀਂ ਪਾ ਸਕਣਗੇ । ਸ਼ਹਿਰੀ ਹਵਾਬਾਜ਼ੀ ਬਿਊਰੋ (ਬੀਸੀਏਐਸ) ਨੇ 30 ਅਕਤੂਬਰ ਨੂੰ ਇਸ ਸਬੰਧੀ ਹੁਕਮ ਜਾਰੀ ਕੀਤੇ ਸਨ। ਬੀਸੀਏਐਸ ਨੇ ਆਪਣੇ ਹੁਕਮ ਵਿੱਚ ਕਿਹਾ ਕਿ ਹਵਾਈ ਅੱਡਿਆਂ ’ਤੇ ਕੰਮ ਕਰਨ ਵਾਲੇ ਸਿੱਖ ਮੁਲਾਜ਼ਮ ਸੁਰੱਖਿਆ ਦੇ ਮੱਦੇਨਜ਼ਰ ਕਿਰਪਾਨ ਨਹੀਂ ਪਹਿਨ ਸਕਣਗੇ। ਸਾਰੇ ਹਵਾਈ ਅੱਡਿਆਂ ਦੇ ਕਰਮਚਾਰੀਆਂ ਨੂੰ ਇਹ ਗਾਈਡਲਾਈਨ ਇੱਕ ਦਿਨ ਪਹਿਲਾਂ ਮਿਲੀ। ਬੀਸੀਏਐਸ ਦੀ ਵੱਲੋਂ ਕਿਹਾ ਗਿਆ ਹੈ ਕਿ ਸੁਰੱਖਿਆ ਪ੍ਰੋਟੋਕੋਲ ਕਾਰਨ ਇਹ ਹੁਕਮ ਜਾਰੀ ਕੀਤੇ ਗਏ ਹਨ। ਜਿਸ ਤੋਂ ਬਾਅਦ ਵਿਵਾਦ ਸ਼ੁਰੂ ਹੋ ਗਿਆ।
ਜਥੇਦਾਰਾਂ ਵੱਲੋਂ ਵਿਰੋਧ
ਇਸੇ ਮਾਮਲੇ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ "ਭਾਰਤ ਖਾਸ ਕਰ ਪੰਜਾਬ ਵਰਗੇ ਸੂਬੇ ਜੋ ਕਿ ਗੁਰੂਆਂ ਦੀ ਧਰਤੀ ਹੈ, ੳੇੁਸ ਉੱਤੇ ਕਕਾਰ ਨਾ ਪਾਉਣ ਦੇ ਹੁਕਮ ਬਹੁਤ ਹੀ ਨਿੰਦਣਯੋਗ ਹਨ। ਜਥੇਦਾਰ ਸਾਹਿਬ ਨੇ ਕਿਹ ਕਿ ਉਹ ਆਉਣ ਵਾਲੇ ਸਮੇਂ 'ਚ ਐਸਜੀਪੀ ਨੂੰ ਕਹਿਣ ਕਿ ਇਸ ਮਸਲੇ 'ਤੇ ਭਾਰਤ ਸਰਕਾਰ ਨਾਲ ਕਰ ਕੀਤੀ ਜਾਵੇ।
ਇਸ ਤੋਂ ਇਲਾਵਾ ਸ੍ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਫੈਸਲੇ ਦੀ ਆਲੋਚਨਾ ਕੀਤੀ। ਉਨ੍ਹਾਂ ਇਸ ਨੂੰ ਧਾਰਮਿਕ ਆਜ਼ਾਦੀ ਦੀ ਉਲੰਘਣਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਰਪਾਨ ਸਿੱਖ ਧਰਮ ਵਿੱਚ ਪਵਿੱਤਰ ਚਿੰਨ੍ਹ ਹੈ ਅਤੇ ਇਸ ਨੂੰ ਪਹਿਨਣਾ ਧਾਰਮਿਕ ਅਧਿਕਾਰ ਹੈ। ਅਜਿਹੇ ਹੁਕਮ ਪਹਿਲਾਂ ਵੀ ਜਾਰੀ ਕੀਤੇ ਜਾ ਚੁੱਕੇ ਹਨ, ਜਿਸ ਨਾਲ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਐਵੀਏਸ਼ਨ ਅਥਾਰਟੀ ਵੱਲੋਂ ਸਿੱਖਾਂ ਨੂੰ ਡਿਊਟੀ ਦੌਰਾਨ ਕਿਰਪਾਨ ਨਾ ਪਹਿਨਣ ਦੇ ਦਿੱਤੇ ਗਏ ਹੁਕਮ ਗਲਤ ਹਨ।
ਸੰਵਿਧਾਨ ਵਿੱਚ ਧਾਰਮਿਕ ਚਿੰਨ੍ਹ ਪਹਿਨਣ ਦੀ ਆਜ਼ਾਦੀ
ਉਥੇ ਹੀ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਭਾਰਤੀ ਸੰਵਿਧਾਨ ਸਿੱਖਾਂ ਨੂੰ ਆਪਣੇ ਧਾਰਮਿਕ ਚਿੰਨ੍ਹ ਪਹਿਨਣ ਦੀ ਆਜ਼ਾਦੀ ਦਿੰਦਾ ਹੈ। ਇਸ ਵਿੱਚ ਪੰਜ ਕੱਕਾਰ (ਕੇਸ਼, ਕੜਾ, ਕੰਘਾ, ਕੱਛ ਅਤੇ ਕਿਰਪਾਨ) ਹਨ, ਜੋ ਸਿੱਖਾਂ ਲਈ ਬਹੁਤ ਮਹੱਤਵਪੂਰਨ ਹਨ। ਅਜਿਹੇ ਹੁਕਮ ਪਹਿਲਾਂ ਵੀ ਸਰਕਾਰੀ ਅਤੇ ਨਿੱਜੀ ਅਦਾਰਿਆਂ ਵਿੱਚ ਜਾਰੀ ਕੀਤੇ ਜਾ ਚੁੱਕੇ ਹਨ, ਜਿਸ ਕਾਰਨ ਸਿੱਖ ਕੌਮ ਵਿੱਚ ਰੋਸ ਹੈ।