ਪੰਜਾਬ

punjab

ETV Bharat / state

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ - GURU PURAB

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸੀਐਮ ਮਾਨ ਸਣੇ ਕੈਬਨਿਟ ਮੰਤਰੀਆਂ ਵਲੋਂ ਵਧਾਈ ਸੰਦੇਸ਼।

Sri Guru Nanak Dev Ji
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ (ETV Bharat)

By ETV Bharat Punjabi Team

Published : Nov 14, 2024, 9:31 PM IST

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ 'ਤੇ ਦੇਸ਼-ਵਿਦੇਸ਼ 'ਚ ਵਸਦੇ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ। ਗੁਰਪੁਰਬ ਦੀ ਪੂਰਬਲੀ ਸ਼ਾਮ ਮੌਕੇ ਆਪਣੇ ਸੰਦੇਸ਼ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਇਕ ਮਹਾਨ ਅਧਿਆਤਮਕ ਦੂਤ ਸਨ ਜਿਨ੍ਹਾਂ ਨੇ ਪ੍ਰਮਾਤਮਾ ਪ੍ਰਤੀ ਸ਼ਰਧਾ ਤੇ ਸਮਰਪਣ ਦੇ ਫਲਸਫੇ ਅਤੇ ਪਾਸਾਰ ਰਾਹੀਂ ਮਨੁੱਖਤਾ ਨੂੰ ਮੁਕਤੀ ਦਾ ਮਾਰਗ ਦਿਖਾਇਆ।

ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਵਹਿਮ-ਭਰਮ ਤੋਂ ਮੁਕਤ ਜਾਤ ਰਹਿਤ ਸਮਾਜ ਦੀ ਪਰਿਕਲਪਨਾ ਕੀਤੀ ਜਿਸ ਨਾਲ ਵੇਦਨਾ ਤੋਂ ਪੀੜਤ ਮਨੁੱਖਤਾ ਦਾ ਕਲਿਆਣ ਹੋਇਆ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਨਵੇਂ ਵਿਚਾਰਾਂ, ਉਦੇਸ਼ਾਂ ਅਤੇ ਟੀਚਿਆਂ ਪ੍ਰਤੀ ਪ੍ਰੇਰਿਤ ਕੀਤਾ ਅਤੇ ਇਸ ਨੂੰ ਜਾਤੀ ਅਧਾਰਿਤ ਵੈਰ-ਵਿਰੋਧ, ਝੂਠ-ਫਰੇਬ, ਦਿਖਾਵਾ ਅਤੇ ਪਾਖੰਡਬਾਜ਼ੀ ਦੀਆਂ ਅਲਾਮਤਾ ਤੋਂ ਛੁਟਕਾਰਾ ਪਾਉਣ ਦਾ ਸੱਦਾ ਦਿੱਤਾ।

ਮੁੱਖ ਮੰਤਰੀ ਨੇ ਲੋਕਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਸੇਵਾ ਅਤੇ ਨਿਮਰਤਾ ਦੇ ਦਿਖਾਏ ਮਾਰਗ ਉਤੇ ਚੱਲਣ ਅਤੇ ਗੁਰੂ ਸਾਹਿਬ ਜੀ ਦੀਆਂ ਮਹਾਨ ਸਿੱਖਿਆਵਾਂ ਦੇ ਮੁਤਾਬਕ ਸ਼ਾਂਤਮਈ, ਖੁਸ਼ਹਾਲ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਉਪਰਾਲੇ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਗੁਰਪੁਰਬ ਦੇ ਪਵਿੱਤਰ ਮੌਕੇ ਨੂੰ ਜਾਤ, ਰੰਗ, ਨਸਲ ਅਤੇ ਧਰਮ ਦੀਆਂ ਸੌੜੀਆਂ ਵਲਗਣਾਂ ਤੋਂ ਉਪਰ ਉਠ ਕੇ ਸ਼ਰਧਾ ਤੇ ਸਮਰਪਣ ਭਾਵਨਾ ਨਾਲ ਮਨਾਉਣ ਦੀ ਅਪੀਲ ਕੀਤੀ।

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵਲੋਂ ਵਧਾਈ ਸੰਦੇਸ਼

ਇਸ ਤੋਂ ਇਲਾਵਾ, ਪੰਜਾਬ ਦੇ ਮਾਲ ਤੇ ਮੁੜ ਵਸੇਬਾ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਦਿਲੀ ਮੁਬਾਰਕਬਾਦ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ 'ਚ ਕੈਬਨਿਟ ਮੰਤਰੀ ਮੁੰਡੀਆ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਮਨੁੱਖਤਾ ਦੇ ਰਹਿਬਰ ਸਨ ਜਿਨ੍ਹਾਂ ਦੀਆਂ ‘ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ’ ਦੀਆਂ ਸਦੀਵੀ ਸਿੱਖਿਆਵਾਂ ਅਜੋਕੇ ਸਮੇਂ ਵਿੱਚ ਵੀ ਬਹੁਤ ਮਹੱਤਵ ਰੱਖਦੀਆਂ ਹਨ। ਸ੍ਰੀ ਮੁੰਡੀਆ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਵਹਿਮ-ਭਰਮ ਤੋਂ ਮੁਕਤ ਜਾਤ-ਪਾਤ ਰਹਿਤ ਸਮਾਜ ਦੀ ਪਰਿਕਲਪਨਾ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਨਵੇਂ ਵਿਚਾਰਾਂ, ਉਦੇਸ਼ਾਂ ਅਤੇ ਟੀਚਿਆਂ ਪ੍ਰਤੀ ਪ੍ਰੇਰਿਤ ਕੀਤਾ।

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵਲੋਂ ਗੁਰਪੁਰਬ ਦੀਆਂ ਵਧਾਈਆਂ

ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਪੂਰਵ ਸੰਧਿਆ ’ਤੇ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ ਹੈ। ਇਥੋਂ ਜਾਰੀ ਇਕ ਸੰਦੇਸ਼ ਵਿੱਚ ਸੌਂਦ ਨੇ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਸਾਨੂੰ ਰੂਹਾਨੀ ਤ੍ਰਿਪਤੀ ਦਾ ਮਾਰਗ ਦਰਸਾਇਆ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਸਾਨੂੰ ਬਰਾਬਰਤਾ, ਆਪਸੀ ਪ੍ਰੇਮ-ਪਿਆਰ ਅਤੇ ਮਾਨਵੀ ਭਾਵਨਾ ਪ੍ਰਤੀ ਨਿਰੰਤਰ ਪ੍ਰੇਰਿਤ ਕਰਦੀਆਂ ਆ ਰਹੀਆਂ ਹਨ। (ਪ੍ਰੈਸ ਨੋਟ)

ABOUT THE AUTHOR

...view details