ਪੰਜਾਬ

punjab

ETV Bharat / state

ਨਬਾਲਿਗ ਨੌਜਵਾਨ 'ਤੇ ਤਸੱਦਦ, ਪ੍ਰੇਮਿਕਾ ਦੇ ਪਰਿਵਾਰ ਵਾਲਿਆਂ ਨੇ ਕੁੱਟ-ਕੁੱਟ ਕੇ ਬਣਾਈ ਵੀਡੀਓ, ਨੱਕ ਨਾਲ ਕਢਵਾਈਆਂ ਲਕੀਰਾਂ, ਹੋਈ ਮੌਤ ! - Amritsar News

Amritsar News : ਅੰਮ੍ਰਿਤਸਰ ਦੇ ਅਜਨਾਲਾ ਦੇ ਪਿੰਡ ਚਮਿਆਰੀ ਦੇ ਨਾਬਾਲਿਗ ਨੌਜਵਾਨ ਦੀ ਲੁਧਿਆਣਾ ਵਿਖੇ ਮੌਤ ਹੋ ਗਈ। ਨਬਾਲਿਗ ਨੌਜਵਾਨ ਰੋਹਿਤ ਅਤੇ ਪਿੰਡ ਦੀ ਹੀ ਨਾਬਾਲਿਗ ਲੜਕੀ ਦੇ ਆਪਸ ਵਿੱਚ ਪ੍ਰੇਮ ਸੰਬੰਧ ਸੀ। ਲੜਕੀ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਲੜਕੇ ਨੂੰ ਕਾਬੂ ਕਰਕੇ ਉਸ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਗਈ। ਪੜ੍ਹੋ ਪੂਰੀ ਖਬਰ...

By ETV Bharat Punjabi Team

Published : Jul 5, 2024, 3:28 PM IST

The death of a minor youth
ਨੌਜਵਾਨ ਦਾ ਕੀਤਾ ਕੁੱਟ-ਕੁੱਟ ਕੇ ਬੁਰਾ ਹਾਲ (Etv Bharat Amritsar)

ਨੌਜਵਾਨ ਦਾ ਕੀਤਾ ਕੁੱਟ-ਕੁੱਟ ਕੇ ਬੁਰਾ ਹਾਲ (Etv Bharat Amritsar)

ਅੰਮ੍ਰਿਤਸਰ:ਅਜਨਾਲਾ ਦੇ ਪਿੰਡ ਚਮਿਆਰੀ ਦੇ ਨਾਬਾਲਿਗ ਨੌਜਵਾਨ ਦੀ ਲੁਧਿਆਣਾ ਵਿਖੇ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਲੁਧਿਆਣਾ ਜੇਲ੍ਹ ਪ੍ਰਸ਼ਾਸਨ ਵੱਲੋਂ ਲੜਕੇ ਦਾ ਇਲਾਜ ਕਰਵਾਇਆ ਜਾ ਰਿਹਾ ਸੀ। ਜਿਸ ਦੀ ਬੁਰੀ ਤਰੀਕੇ ਨਾਲ ਹੋਈ ਕੁੱਟਮਾਰ ਕਾਰਨ ਇਲਾਜ ਦੌਰਾਨ ਹੀ ਨੌਜਵਾਨ ਦੀ ਮੌਤ ਹੋ ਗਈ ਸੀ।

ਨੱਕ ਨਾਲ ਕਢਵਾਈਆ ਲਕੀਰਾਂ: ਜਾਣਕਾਰੀ ਮੁਤਾਬਿਕ ਪਿੰਡ ਚਮਿਆਰੀ ਦਾ ਇਹ ਨਬਾਲਿਗ ਨੌਜਵਾਨ ਰੋਹਿਤ ਅਤੇ ਪਿੰਡ ਦੀ ਹੀ ਨਾਬਾਲਿਕ ਲੜਕੀ ਆਪਸ ਵਿੱਚ ਪ੍ਰੇਮ ਕਰਦੇ ਸੀ। ਜਿਸ ਤੋਂ ਬਾਅਦ ਲੜਕੀ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਲੜਕੇ ਨੂੰ ਕਾਬੂ ਕਰਕੇ ਉਸ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਗਈ। ਕੁੱਟਮਾਰ ਤੋਂ ਬਆਦ ਉਸ ਦੀਆਂ ਨੱਕ ਨਾਲ ਲਕੀਰਾਂ ਕਢਾਉਂਦੇ ਹੋਏ ਦੀ ਵੀਡੀਓ ਵੀ ਬਣਾਈ ਗਈ। ਜਿਸ ਤੋਂ ਬਾਅਦ ਲੜਕੀ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਇਸ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਅਤੇ ਲੜਕੇ 'ਤੇ ਮਾਮਲਾ ਦਰਜ ਕਰਵਾ ਦਿੱਤਾ ਗਿਆ।

ਲੜਕੀ ਦੇ ਪਰਿਵਾਰਕ ਮੈਂਬਰਾਂ ਅਤੇ ਪੁਲਿਸ 'ਤੇ ਖੜੇ ਕੀਤੇ ਸਵਾਲ: ਲੜਕੇ ਨੂੰ ਪੁਲਿਸ ਵੱਲੋਂ ਲੁਧਿਆਣਾ ਜੇਲ੍ਹ ਵਿੱਚ ਭੇਜ ਦਿੱਤਾ ਗਿਆ। ਇਸ ਦੌਰਾਨ ਨੌਜਵਾਨ ਦੀ ਜੇਲ੍ਹ ਵਿੱਚ ਮੌਤ ਹੋ ਗਈ ਹੈ ਜਿਸ ਤੋਂ ਬਾਅਦ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਲੜਕੀ ਦੇ ਪਰਿਵਾਰਕ ਮੈਂਬਰਾਂ ਅਤੇ ਪੁਲਿਸ ਦੇ ਸਵਾਲ ਖੜੇ ਕੀਤੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਲੜਕੇ ਦੀ ਲੜਕੀ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਗਈ ਸੀ। ਜਿਸ ਕਰਕੇ ਉਨ੍ਹਾਂ ਦੇ ਲੜਕੇ ਦੀ ਹਾਲਤ ਬਹੁਤ ਗੰਭੀਰ ਹੋ ਗਈ ਸੀ।

ਅੰਦਰੂਨੀ ਸੱਟ ਲੱਗਣ ਕਰਕੇ ਹੋਈ ਮੌਤ: ਪੁਲਿਸ ਦੀ ਹਾਜ਼ਰੀ ਵਿੱਚ ਵੀ ਲੜਕੀ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਪੁਲਿਸ ਕੋਲੋਂ ਕੁੱਟਮਾਰ ਕਰਵਾਈ ਗਈ ਸੀ। ਜਿਸ ਦੇ ਚਲਦੇ ਉਸ ਨੂੰ ਕੋਈ ਅੰਦਰੂਨੀ ਸੱਟ ਲੱਗਣ ਕਰਕੇ ਉਸ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਪੁਲਿਸ ਦੇ ਉੱਚ ਅਧਿਕਾਰੀਆਂ ਕੋਲੋਂ ਮੰਗ ਕੀਤੀ ਕਿ ਜਲਦ ਤੋਂ ਜਲਦ ਇਸ ਮਾਮਲੇ ਵਿੱਚ ਜਿਨਾਂ ਨੇ ਲੜਕੇ ਦੀ ਕੁੱਟਮਾਰ ਕੀਤੀ ਸੀ ਉਨ੍ਹਾਂ ਮੁਲਜ਼ਮਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

ABOUT THE AUTHOR

...view details